ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਕੀਲ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਨੂੰ ਅਦਿਆਲਾ ਜੇਲ 'ਚ ਮਾਨਸਿਕ ਤੌਰ 'ਤੇ ਤਸੀਹੇ ਦਿੱਤੇ ਜਾ ਰਹੇ ਹਨ। ਪੀਟੀਆਈ ਦੇ ਪ੍ਰਮੁੱਖ ਵਕੀਲ ਨਈਮ ਹੈਦਰ ਪੰਜੋਠਾ ਨੇ ਦੋਸ਼ ਲਾਇਆ ਕਿ ਖਾਨ ਨੂੰ ਸੀ-ਕਲਾਸ ਜੇਲ੍ਹ ਵਿੱਚ ਇੱਕ ਛੋਟੇ ਕਮਰੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਸੈਰ ਕਰਨ ਲਈ ਵੀ ਉਸ ਕਮਰੇ ਤੋਂ ਬਾਹਰ ਨਹੀਂ ਆਉਣ ਦਿੱਤਾ ਜਾਂਦਾ। ਇਮਰਾਨ ਖਾਨ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਖਾਣੇ ਦੀ ਗੁਣਵੱਤਾ 'ਤੇ ਸ਼ੱਕ ਹੈ। ਧਿਆਨ ਯੋਗ ਹੈ ਕਿ ਸਾਬਕਾ ਪੀਐਮ ਦੀ ਖਾਣੇ ਨੂੰ ਲੈ ਕੇ ਪਟੀਸ਼ਨ ਅਜੇ ਵੀ ਅਦਾਲਤ ਵਿੱਚ ਪੈਂਡਿੰਗ ਹੈ।
ਰਾਜਨੀਤੀ ਤੋਂ ਦੂਰ ਰੱਖੀ ਜਾਵੇ ਸਜ਼ਾ: ਵਕੀਲ ਨੇ ਸਿਫਰ ਕੇਸ ਦੀ ਬੰਦ ਕਮਰਾ ਸੁਣਵਾਈ 'ਤੇ ਵੀ ਸਵਾਲ ਚੁੱਕੇ ਹਨ, ਉਨ੍ਹਾਂ ਮਾਮਲੇ ਦੀ ਖੁੱਲ੍ਹੀ ਸੁਣਵਾਈ ਦੀ ਮੰਗ ਕੀਤੀ। ਵਕੀਲ ਨੇ ਕਿਹਾ ਕਿ ਪੀਟੀਆਈ ਚੇਅਰਮੈਨ ਇਮਰਾਨ ਖਾਨ ਨੂੰ ਸਿਫਰ 'ਚ ਸਜ਼ਾ ਉਨ੍ਹਾਂ ਨੂੰ ਰਾਜਨੀਤੀ ਤੋਂ ਦੂਰ ਰੱਖਣ ਦੀ ਮੁਹਿੰਮ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਦਿੱਤਾ ਸੀ।
- Kukis demand MHA: ਮਣੀਪੁਰ ਵਿੱਚ ਕੁੱਕੀ ਭਾਈਚਾਰੇ ਨੇ ਗ੍ਰਹਿ ਮੰਤਰਾਲੇ ਤੋਂ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੀ ਕੀਤੀ ਮੰਗ
- Amritsar News: ਬਾਬਾ 5 ਕਰੋੜ ਤਿਆਰ ਰੱਖੀ, ਨਹੀਂ ਤਾਂ ਤੈਨੂੰ ਗੱਡੀ ਚਾੜ੍ਹ ਦੇਣਾ, ਮੰਦਿਰ ਦੀ ਗੋਲਕ 'ਚੋਂ ਨਿਕਲਿਆ ਧਮਕੀ ਭਰਿਆ ਨੋਟ
- Asian Games 2023 : ਏਸ਼ੀਆ ਦਾ ਪਹਿਲਾ ਸੋਨ ਤਮਗਾ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਪੁਰਸ਼ ਬੈਡਮਿੰਟਨ ਟੀਮ, ਨਿਖਤ ਜ਼ਰੀਨ 'ਤੇ ਹੋਣਗੀਆਂ ਨਜ਼ਰਾਂ
ਜਾਂਚ ਲਈ ਨਿਆਂਇਕ ਕਮਿਸ਼ਨ ਦੇ ਗਠਨ ਦੀ ਮੰਗ: ਇਸ ਤੋਂ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਨੇ ਸੰਘੀ ਜਾਂਚ ਏਜੰਸੀ (ਐੱਫ.ਆਈ.ਏ.) ਵੱਲੋਂ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਦਿੱਤਾ ਸੀ ਅਤੇ ਮਾਮਲੇ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦੇ ਗਠਨ ਦੀ ਮੰਗ ਕੀਤੀ ਸੀ।ਪੀਟੀਆਈ ਦੇ ਬੁਲਾਰੇ ਨੇ ਸ਼ਨੀਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਦੇ ਖਿਲਾਫ ਪੇਸ਼ ਕੀਤਾ ਗਿਆ ਚਲਾਨ ਇੱਕ ਸਿਫਰ ਕੇਸ ਦੇ ਰੂਪ ਵਿੱਚ ਅਰਥਹੀਣ ਅਤੇ ਫਰਜ਼ੀ ਸੀ।
ਐਫਆਈਏ ਨੇ ਆਪਣੇ ਚਲਾਨ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਇਮਰਾਨ ਖਾਨ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਦੋਸ਼ੀ ਪਾਇਆ ਗਿਆ ਹੈ। ਏਜੰਸੀ ਨੇ ਅਦਾਲਤ ਨੂੰ ਇਸ ਮਾਮਲੇ 'ਚ ਸੁਣਵਾਈ ਕਰਨ ਅਤੇ ਸਜ਼ਾ ਦੇਣ ਦੀ ਬੇਨਤੀ ਕੀਤੀ। ਪੀਟੀਆਈ ਦੇ ਸਾਬਕਾ ਜਨਰਲ ਸਕੱਤਰ ਅਸਦ ਉਮਰ ਦਾ ਨਾਂ ਮੁਲਜ਼ਮਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਮਰਾਨ ਖਾਨ ਦੇ ਸਾਬਕਾ ਪ੍ਰਮੁੱਖ ਸਕੱਤਰ ਆਜ਼ਮ ਖਾਨ ਨੂੰ ਇਸ ਮਾਮਲੇ ਵਿਚ ਮਜ਼ਬੂਤ ਗਵਾਹ ਵੱਜੋਂ ਨਾਮਜ਼ਦ ਕੀਤਾ ਗਿਆ ਹੈ। ਗਵਾਹਾਂ ਦੀ ਸੂਚੀ ਵਿੱਚ ਸਾਬਕਾ ਵਿਦੇਸ਼ ਸਕੱਤਰ ਅਸਦ ਮਜੀਦ ਦਾ ਨਾਂ ਸ਼ਾਮਲ ਕੀਤਾ ਗਿਆ ਹੈ।