ਚੰਡੀਗੜ੍ਹ: ਗੈਂਗਸਟਰ ਗੋਲਡੀ ਬਰਾੜ ਕੈਨੇਡ ਵਿੱਚ ਭਗੋੜਾ ਕਰਾਰ ਹੋ ਚੁੱਕਾ ਹੈ। ਕੈਨੇਡਾ ਸਰਕਾਰ ਦੁਆਰਾ "ਬੀ ਆਨ ਦਿ ਲੁੱਕ ਆਉਟ" (ਬੋਲੋ) ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ, ਜੋ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ। ਕੈਨੇਡਾ ਸਰਕਾਰ ਨੇ ਇਸ ਸੂਚੀ ਵਿੱਚ ਗੋਲਡੀ ਬਰਾੜ ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ 'ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ 'ਤੇ ਇਹ ਕਾਰਵਾਈ ਇੰਟਰਪੋਲ ਦੀ ਬੇਨਤੀ 'ਤੇ ਕੀਤੀ ਹੈ।
ਭਾਰਤ ਸਰਕਾਰ ਨੂੰ ਲੋੜੀਂਦਾ ਗੋਲਡੀ ਬਰਾੜ: ਇੰਟਰਪੋਲ ਦੀ ਵੈੱਬਸਾਈਟ ਮੁਤਾਬਕ ਗੋਲਡੀ ਵਿਰੁੱਧ ਰੈੱਡ ਕਾਰਨਰ ਨੋਟਿਸ ਲੰਬਿਤ ਹੈ, ਜੋ ਭਾਰਤ ਸਰਕਾਰ ਦੇ ਕਹਿਣ 'ਤੇ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਇਸ 'ਚ ਗੋਲਡੀ 'ਤੇ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ 'ਚ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਣ ਵਰਗੇ ਗੰਭੀਰ ਅਪਰਾਧ ਸ਼ਾਮਲ ਕੀਤੇ ਗਏ ਹਨ।
ਵਿਦੇਸ਼ਾਂ ਵਿੱਚ ਬੈਠਾ 5 ਰਾਜਾਂ ਵਿੱਚ ਚਲਾ ਰਿਹਾ ਨੈਟਵਰਕ: ਕੈਨੇਡਾ ਵਿੱਚ ਬੈਠਾ ਗੋਲਡੀ ਬਰਾੜ ਪੰਜਾਬ, ਹਰਿਆਣਾ, ਹਿਮਾਚਲ, ਐਨਸੀਆਰ ਅਤੇ ਰਾਜਸਥਾਨ ਵਿੱਚ ਵੀ ਲਾਰੈਂਸ ਬਿਸ਼ਨੋਈ ਦਾ ਨੈੱਟਵਰਕ ਚਲਾ ਰਿਹਾ ਹੈ। ਲਾਰੈਂਸ ਦੇ ਜੇਲ੍ਹ ਵਿੱਚ ਹੋਣ ਤੋਂ ਬਾਅਦ ਉਸ ਨੇ ਗੈਂਗ ਨੂੰ ਮਜ਼ਬੂਤ ਕੀਤਾ। ਇਸ ਤੋਂ ਬਾਅਦ ਗੋਲਡੀ ਦਾ ਨਾਂ ਫਿਰੌਤੀ, ਕਤਲ, ਕਤਲ ਦੀ ਕੋਸ਼ਿਸ਼ ਦੇ ਮਾਮਲਿਆਂ 'ਚ ਸਾਹਮਣੇ ਆਉਣ ਲੱਗਾ ਹੈ। ਇਸ ਦੇ ਨਾਲ ਹੀ, ਗੋਲਡੀ ਨੇ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਚੇਨ ਬਣਾਉਣੀ ਸ਼ੁਰੂ ਕਰ ਦਿੱਤੀ। ਪਿਛਲੇ ਦਿਨਾਂ ਵਿੱਚ ਗੋਲਡੀ ਦੇ ਕਈ ਸਾਥੀ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਕਾਬੂ ਕੀਤੇ ਗਏ, ਜੋ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਹੁਣ ਕੈਨੇਡਾ ਸਰਕਾਰ ਗੋਲਡੀ ਬਰਾੜ ਦੀ ਤਲਾਸ਼ ਵਿੱਚ ਜੁਟ ਗਈ ਹੈ।
ਕੈਨੇਡਾ ਭੱਜ ਚੁੱਕਾ ਗੋਲਡੀ ਬਰਾੜ: ਅਜਿਹੇ ਇਨਪੁਟਸ ਹਨ ਕਿ ਗੋਲਡੀ ਬਰਾੜ ਇਸ ਸਮੇਂ ਅਮਰੀਕਾ ਵਿੱਚ ਲੁਕਿਆ ਹੋਇਆ ਹੈ। ਖੁਫੀਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ 'ਚ ਰਹਿ ਰਿਹਾ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ 'ਤੇ ਆ ਗਿਆ ਸੀ। ਉਸ ਨੂੰ ਡਰ ਸੀ ਕਿ ਕਿਤੇ ਕੋਈ ਉਸ ਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।
ਇਸ ਤੋਂ ਪਹਿਲਾਂ ਇਹ ਵੀ ਸਾਹਮਣੇ ਆਇਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਹੈ। ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਸੀ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਭਾਰਤੀ ਏਜੰਸੀਆਂ ਨਾਲ ਗੱਲ ਕੀਤੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: Modi Surname Defamation Case: 'ਮੋਦੀ ਸਰਨੇਮ' ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਅੱਜ ਅਹਿਮ ਸੁਣਵਾਈ