ਜੋਹਾਨਸਬਰਗ: ਦੱਖਣੀ ਅਫਰੀਕਾ 'ਚ ਗੈਸ ਟੈਂਕਰ 'ਚ ਧਮਾਕਾ ਹੋਣ (GAS TANKER CAUGHT FIRE) ਕਾਰਨ ਫਾਇਰ ਬ੍ਰਿਗੇਡ ਦੇ ਦੋ ਕਰਮਚਾਰੀਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਗੈਸ ਟੈਂਕਰ ਬੋਕਸਬਰਗ ਸ਼ਹਿਰ 'ਚ ਇਕ ਨੀਵੀਂ ਉਚਾਈ ਵਾਲੇ ਰੇਲਵੇ ਪੁਲ ਦੇ ਹੇਠਾਂ ਫਸ ਗਿਆ ਸੀ, ਜਿਸ 'ਚ ਬਾਅਦ 'ਚ ਧਮਾਕਾ ਹੋ ਗਿਆ।
ਇਹ ਵੀ ਪੜੋ: ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਆਤਮਘਾਤੀ ਹਮਲਾ, ਇੱਕ ਪੁਲਿਸ ਮੁਲਾਜ਼ਮ ਦੀ ਮੌਤ
ਏਕੁਰਹੁਲੇਨੀ ਐਮਰਜੈਂਸੀ ਮੈਨੇਜਮੈਂਟ ਸਰਵਿਸ (ਈਐਮਐਸ) ਦੇ ਬੁਲਾਰੇ ਵਿਲੀਅਮ ਐਨਟਲਾਡੀ ਨੇ ਕਿਹਾ ਕਿ ਇਸ ਘਟਨਾ ਵਿੱਚ ਇੱਕ ਹਸਪਤਾਲ ਨੂੰ ਵੀ ਨੁਕਸਾਨ ਪਹੁੰਚਿਆ ਹੈ। ਬੁਲਾਰੇ ਨੇ ਪੁਸ਼ਟੀ ਕੀਤੀ ਕਿ ਧਮਾਕੇ ਵਿੱਚ ਫਾਇਰ ਬ੍ਰਿਗੇਡ ਦੇ ਦੋ ਕਰਮਚਾਰੀਆਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੇ ਛੇ ਮੁਲਾਜ਼ਮਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਚਸ਼ਮਦੀਦਾਂ ਮੁਤਾਬਕ ਗੈਸ ਟੈਂਕਰ ਵਿੱਚ ਧਮਾਕਾ ਉਸ ਸਮੇਂ ਹੋਇਆ ਜਦੋਂ ਫਾਇਰ ਬ੍ਰਿਗੇਡ ਦੇ ਕਰਮਚਾਰੀ ਇਸ ਵਿੱਚ ਲੱਗੀ ਛੋਟੀ ਜਿਹੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਅੱਗ ਉਸ ਦੇ ਪੁਲ ਦੇ ਹੇਠਾਂ ਫਸ ਜਾਣ ਤੋਂ ਬਾਅਦ ਲੱਗੀ। ਕਈ ਲੋਕਾਂ ਨੂੰ ਏਅਰਲਿਫਟ ਕਰਕੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ। ਅਧਿਕਾਰੀਆਂ ਨੇ ਅਜੇ ਤੱਕ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦੀ ਸਹੀ ਗਿਣਤੀ ਨਹੀਂ ਦੱਸੀ ਹੈ।
ਇਹ ਵੀ ਪੜੋ: ਮੱਧ ਪੈਰਿਸ 'ਚ ਤਾਬੜਤੋੜ ਫਾਈਰਿੰਗ, ਦੋ ਦੀ ਮੌਤ, ਚਾਰ ਜ਼ਖਮੀ