ਲੰਡਨ: ਮੌਸਮ ਵਿਭਾਗ ਨੇ ਬਰਤਾਨੀਆ ਵਿੱਚ ਭਿਆਨਕ ਗਰਮੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੈੱਡ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਇੰਗਲੈਂਡ ਦੇ ਕੁਝ ਹਿੱਸਿਆਂ 'ਚ ਤੇਜ਼ ਗਰਮੀ ਪੈ ਸਕਦੀ ਹੈ। ਇਸ ਦੇ ਲਈ ਵਿਭਾਗ ਨੇ ਟਾਪ ਲੇਬਲ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਰਿਕਾਰਡ ਪੱਧਰ ਤੱਕ ਪਹੁੰਚ ਸਕਦਾ ਹੈ। ਬ੍ਰਿਟੇਨ ਦੇ ਮੌਸਮ ਵਿਭਾਗ ਨੇ ਕਿਹਾ ਕਿ ਜੇਕਰ ਨਿਕਾਸ ਨੂੰ ਨਾ ਰੋਕਿਆ ਗਿਆ ਤਾਂ ਦੇਸ਼ ਦਾ ਤਾਪਮਾਨ ਹਰ ਤੀਜੇ ਜਾਂ ਚੌਥੇ ਸਾਲ 40 ਡਿਗਰੀ ਸੈਲਸੀਅਸ ਵਧ ਸਕਦਾ ਹੈ। ਇੱਕ ਅਧਿਐਨ ਦੇ ਅਨੁਸਾਰ, ਜੇਕਰ ਨਿਕਾਸ ਮੱਧਮ ਰਹਿੰਦਾ ਹੈ, ਤਾਂ ਸਾਲ 2100 ਤੱਕ, 40 ਡਿਗਰੀ ਸੈਲਸੀਅਸ ਦੇ ਅੰਕੜੇ ਤੱਕ ਪਹੁੰਚਣ ਦੀ ਸਮਾਂ ਸੀਮਾ ਘਟਾ ਕੇ 15 ਸਾਲ ਰਹਿ ਜਾਵੇਗੀ।
ਬ੍ਰਿਟੇਨ 'ਚ ਜੁਲਾਈ 2019 'ਚ ਕੈਂਬ੍ਰਿਜ 'ਚ 38.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ, ਤਾਂ ਕਈ ਸਵਾਲ ਖੜ੍ਹੇ ਹੋ ਗਏ ਸਨ। ਬ੍ਰਿਟੇਨ ਦੇ ਮੌਸਮ ਵਿਭਾਗ ਵੱਲੋਂ ਕੀਤੇ ਗਏ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ। ਅਧਿਐਨ ਦੇ ਪ੍ਰਮੁੱਖ ਲੇਖਕ ਨਿਕੋਲਸ ਕ੍ਰਿਸਟੀਡਿਸ ਨੇ ਕਿਹਾ, “ਅਸੀਂ ਦੇਖਿਆ ਹੈ ਕਿ ਯੂਕੇ ਵਿੱਚ ਬਹੁਤ ਗਰਮ ਦਿਨਾਂ ਦੀ ਸੰਭਾਵਨਾ ਤੇਜ਼ੀ ਨਾਲ ਵੱਧ ਰਹੀ ਹੈ, ਇਹ ਇੱਕ ਚਿੰਤਾਜਨਕ ਸੰਕੇਤ ਹੈ। ਅਧਿਐਨ ਨੇ ਇਹ ਵੀ ਨੋਟ ਕੀਤਾ ਹੈ ਕਿ ਖੇਤਰ ਵਿੱਚ 35 ਡਿਗਰੀ ਸੈਲਸੀਅਸ ਤੋਂ ਉੱਪਰ ਦਾ ਤਾਪਮਾਨ ਤੇਜ਼ੀ ਨਾਲ ਆਮ ਹੁੰਦਾ ਜਾ ਰਿਹਾ ਹੈ।"
ਇਹ ਵੀ ਪੜ੍ਹੋ: ਜੌਹਨਸਨ ਨੇ ਸਹਿਯੋਗੀਆਂ ਨੂੰ ਕਿਹਾ- ਜਿਸ ਨੂੰ ਮਰਜ਼ੀ ਸਮਰਥਨ ਦਿਓ, ਪਰ ਸੁਨਕ ਨੂੰ ਨਹੀਂ