ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਕੈਨੇਡਾ ਵਿੱਚ ਰਹਿੰਦੇ ਭਾਰਤੀ ਲੋਕਾਂ ਸਬੰਧੀ ਐਡਵਾਈਜਰੀ ਜਾਰੀ ਕੀਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੇਟ ਕ੍ਰਾਈਮ ਫਿਰਕੂ ਹਿੰਸਾ ਅਤੇ ਭਾਰਤ ਖਿਲਾਫ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਿਦੇਸ਼ ਮੰਤਰਾਲੇ ਅਤੇ ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਇਨ੍ਹਾਂ ਘਟਨਾਵਾਂ ਸਬੰਧੀ ਕੈਨੇਡੀਅਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਅਪਰਾਧਾਂ ਦੀ ਜਾਂਚ ਕਰਨ ਅਤੇ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਕੁਝ ਅਪਰਾਧਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਗਿਆ ਹੈ।
ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਵੈੱਬਸਾਈਟ ਜਾਂ ਮਦਦ (MADAD) ਪੋਰਟਲ ਰਾਹੀਂ ਔਟਵਾ ਵਿੱਚ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟ ਜਨਰਲ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜੋ: ਹਸੀਨਾ ਨੇ ਸੰਯੁਕਤ ਰਾਸ਼ਟਰ ਨੂੰ ਰੋਹਿੰਗਿਆ ਮੁੱਦੇ ਉੱਤੇ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ