ETV Bharat / international

ਭਾਰਤੀ ਜਲ ਸੈਨਾ ਨੇ ਹਾਈਜੈਕ ਹੋਣ ਤੋਂ ਬਚਾਇਆ ਲਾਈਬੇਰੀਅਨ ਜਹਾਜ਼, ਅਰਬ ਸਾਗਰ 'ਤੇ ਹੋਈ ਸੀ ਅਗਵਾਹ ਦੀ ਕੋਸ਼ਿਸ਼

ਭਾਰਤੀ ਜਲ ਸੈਨਾ ਨੇ ਅਰਬ ਸਾਗਰ ਵਿੱਚ ਲਾਈਬੇਰੀਆ ਦੇ ਇੱਕ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤੀ ਜਲ ਸੈਨਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਵੀਰਵਾਰ ਨੂੰ ਅਰਬ ਸਾਗਰ 'ਚ ਹਾਈਜੈਕਿੰਗ ਦੀ ਕੋਸ਼ਿਸ਼ ਦੀ ਸੂਚਨਾ ਮਿਲਣ 'ਤੇ ਅਸੀਂ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਹਾਈਜੈਕਿੰਗ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

Indian Navy foiled attempt to hijack Liberian ship in Arabian Sea
ਰਤੀ ਜਲ ਸੈਨਾ ਨੇ ਹਾਈਜੈਕ ਹੋਣ ਤੋਂ ਬਚਾਇਆ ਲਾਈਬੇਰੀਅਨ ਜਹਾਜ਼
author img

By ETV Bharat Punjabi Team

Published : Jan 5, 2024, 6:38 PM IST

ਨਵੀਂ ਦਿੱਲੀ: ਭਾਰਤੀ ਜਲ ਸੈਨਾ ਨੇ ਅਰਬ ਸਾਗਰ ਵਿੱਚ ਇੱਕ ਵਿਦੇਸ਼ੀ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਹ ਘਟਨਾ ਵੀਰਵਾਰ ਦੀ ਹੈ। ਭਾਰਤੀ ਜਲ ਸੈਨਾ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਭਾਰਤੀ ਜਲ ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ UKMTO ਪੋਰਟਲ 'ਤੇ ਕਰੀਬ ਪੰਜ ਤੋਂ ਛੇ ਹਮਲਾਵਰਾਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਭਾਰਤੀ ਜਲ ਸੈਨਾ ਨੇ ਤੁਰੰਤ ਕਾਰਵਾਈ ਕੀਤੀ। ਨੇਵੀ ਮੁਤਾਬਿਕ ਜਿਸ ਜਹਾਜ਼ ਨੂੰ ਹਾਈਜੈਕ ਕੀਤਾ ਜਾ ਰਿਹਾ ਸੀ, ਉਸ 'ਤੇ ਲਾਇਬੇਰੀਆ ਦਾ ਝੰਡਾ ਲੱਗਾ ਹੋਇਆ ਸੀ। ਇਹ ਬਲਕ ਕੈਰੀਅਰ ਜਹਾਜ਼ ਸੀ।

  • Indian Navy's Mission Deployed platforms responded swiftly to a maritime incident in Arabian Sea involving a hijacking attempt onboard a Liberia-flagged bulk carrier. The vessel had sent a message on UKMTO portal indicating boarding by approx five to six unknown armed personnel… pic.twitter.com/B4gg8J1oZQ

    — ANI (@ANI) January 5, 2024 " class="align-text-top noRightClick twitterSection" data=" ">

ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼: ਭਾਰਤੀ ਜਲ ਸੈਨਾ ਦੇ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਵੇਰੇ ਜਹਾਜ਼ ਨਾਲ ਸੰਪਰਕ ਹੋਇਆ। ਚਾਲਕ ਦਲ ਦੀ ਸੁਰੱਖਿਆ ਦਾ ਪਤਾ ਲਗਾਇਆ ਜਾ ਰਿਹਾ ਹੈ। ਭਾਰਤੀ ਜਲ ਸੈਨਾ ਨੇ ਕਿਹਾ ਕਿ ਖੇਤਰ ਦੀਆਂ ਹੋਰ ਏਜੰਸੀਆਂ ਅਤੇ MNF ਨਾਲ ਤਾਲਮੇਲ ਕਰਕੇ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਵਪਾਰਕ ਜਹਾਜ਼ਾਂ ਉੱਤੇ ਹਮਲਿਆਂ ਦੀ ਗਿਣਤੀ: ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਦੇ ਸਮੇਂ ਵਿੱਚ ਅਰਬ ਅਤੇ ਲਾਲ ਸਾਗਰ ਵਿੱਚ ਵਪਾਰਕ ਜਹਾਜ਼ਾਂ ਉੱਤੇ ਹਮਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਇਜ਼ਰਾਈਲ-ਹਮਾਸ ਦੀ ਲੜਾਈ ਦੇ ਪ੍ਰਤੀਕਰਮ ਵਿੱਚ ਕੀਤੀਆਂ ਜਾ ਰਹੀਆਂ ਹਨ, ਨਾਲ ਹੀ ਅਜਿਹੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟਾਈ ਗਈ ਹੈ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਅਮਰੀਕਾ ਨੇ ਕਿਹਾ ਹੈ ਕਿ ਉਸ ਨੇ ਇਸ ਮਾਮਲੇ 'ਚ ਗਲੋਬਲ ਗਠਜੋੜ ਬਣਾਉਣ 'ਤੇ ਜ਼ੋਰ ਦਿੱਤਾ ਹੈ। ਵੀਰਵਾਰ ਨੂੰ ਯਮਨ ਤੋਂ ਲਾਲ ਸਾਗਰ ਦੇ ਸਮੁੰਦਰੀ ਰਸਤੇ 'ਤੇ ਵੀ ਡਰੋਨ ਹਮਲੇ ਕੀਤੇ ਗਏ। ਹਾਲਾਂਕਿ ਇਸ ਹਮਲੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਡਰੋਨ ਨੂੰ ਕਿਸੇ ਵੀ ਜਹਾਜ਼ ਨੂੰ ਟੱਕਰ ਦੇਣ ਤੋਂ ਪਹਿਲਾਂ ਹੀ ਨਸ਼ਟ ਕਰ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.