ETV Bharat / international

Musk Accuses PM Justin Trudeau : ਐਲੋਨ ਮਸਕ ਨੇ ਕੈਨੇਡਾ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ - ਵਿਚਾਰ ਰੱਖਣ ਦੀ ਆਜ਼ਾਦੀ ਖੋਹ ਰਹੇ ਨੇ ਟਰੂਡੋ - canada news

ਟੇਸਲਾ ਚੀਫ ਅਤੇ ਏਕਸ ਦੇ ਸੀਈਓ ਐਲੋਨ ਮਸਕ ਨੇ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਹੈ, ਇਸ ਵਿੱਚ ਉਹਨਾਂ ਨੇ ਕੈਨੇਡਾ ਸਰਕਾਰ ਦੇ ਇੱਕ ਤਾਜ਼ਾ ਹੁਕਮ ਉੱਤੇ ਟਿੱਪਣੀ ਕੀਤੀ ਤੇ ਲਿਖਿਆ ਕਿ ਟਰੂਡੋ ਜਨਤਾ ਦੇ ਬੋਲਣ ਦੀ ਆਜ਼ਾਦੀ ਦੇ ਅਧਿਕਾਰ ਨੂੰ ਖੋਹਣਾ ਚਾਹੁੰਦੇ ਹਨ। (Trudeau is trying to crush free speech)

Justin Trudeau is trying to crush free speech Musk barb on Justin Trudeau for repressive online censorship
ਐਲੋਨ ਮਸਕ ਨੇ ਸਾਧਿਆ ਕੈਨੇਡਾ ਸਰਕਾਰ 'ਤੇ ਨਿਸ਼ਾਨਾ,'ਵਿਚਾਰ ਰੱਖਣ ਦੀ ਆਜ਼ਾਦੀ ਖੋਹ ਰਹੇ ਟਰੂਡੋ'
author img

By ETV Bharat Punjabi Team

Published : Oct 2, 2023, 12:15 PM IST

ਓਟਾਵਾ: ਅਮਰੀਕੀ ਕਾਰੋਬਾਰੀ ਅਤੇ ਸਪੇਸ ਐਕਸ ਦੇ ਸੀਈਓ ਐਲੋਨ ਮਸਕ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਹਮਲਾ ਬੋਲਿਆ ਹੈ। ਮਸਕ ਨੇ ਟਰੂਡੋ 'ਤੇ ਦੋਸ਼ ਲਗਾਇਆ ਕਿ ਉਹ ਆਪਣੇ ਦੇਸ਼ 'ਚ ਪ੍ਰਗਟਾਵੇ ਦੀ ਆਜ਼ਾਦੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਸਟ੍ਰੀਮਿੰਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਆਨਲਾਈਨ ਪਲੇਟਫਾਰਮਾਂ ਨੂੰ ਲੈ ਕੇ ਨਵੇਂ ਨਿਯਮ ਪੇਸ਼ ਕੀਤੇ ਹਨ। ਜਿਸ ਵਿੱਚ ਔਨਲਾਈਨ ਸਟ੍ਰੀਮਿੰਗ ਸੇਵਾਵਾਂ ਦੇ ਰੈਗੂਲੇਟਰੀ ਨਿਯੰਤਰਣ ਲਈ ਸਰਕਾਰ ਨਾਲ ਰਸਮੀ ਤੌਰ 'ਤੇ ਰਜਿਸਟਰ ਕਰਨਾ ਲਾਜ਼ਮੀ ਹੈ।

ਬੋਲਣ ਦੀ ਅਜ਼ਾਦੀ ਨੂੰ ਕੁਚਲਣ ਦੇ ਦੋਸ਼: ਮਸਕ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਨੂੰ ਦੁਬਾਰਾ ਸਾਂਝਾ ਕਰਦੇ ਹੋਏ ਟਰੂਡੋ ਨੂੰ ਨਿਸ਼ਾਨਾ ਬਣਾਇਆ। ਇਸ ਦੇ ਨਾਲ ਹੀ ਦੇਸ਼ ਵਿੱਚ 'ਆਜ਼ਾਦੀ ਨੂੰ ਕੁਚਲਣ' ਲਈ ਕੈਨੇਡਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਗਈ ਹੈ। ਐਲੋਨ ਮਸਕ ਨੇ ਕਿਹਾ ਕਿ ਕੈਨੇਡਾ ਸਰਕਾਰ ਵਿਅਕਤੀ ਨੂੰ ਖੁੱਲ੍ਹ ਕੇ ਵਿਚਾਰ ਰੱਖਣ ਲਈ ਰੋਕ ਲਾ ਰਹੇ ਹਨ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਟਰੂਡੋ ਸਰਕਾਰ 'ਤੇ ਇਸ ਤਰ੍ਹਾਂ ਦੇ ਦੋਸ਼ ਲੱਗੇ ਹਨ। ਇਸ ਤੋਂ ਪਹਿਲਾਂ ਫਰਵਰੀ 2022 ਵਿੱਚ,ਟਰੂਡੋ ਨੇ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕੀਤੀ ਸੀ ਤਾਂ ਜੋ ਆਪਣੀ ਸਰਕਾਰ ਨੂੰ ਟਰੱਕ ਡਰਾਈਵਰਾਂ ਦੇ ਵਿਰੋਧ ਦਾ ਜਵਾਬ ਦੇਣ ਲਈ ਵਧੇਰੇ ਸ਼ਕਤੀ ਦਿੱਤੀ ਜਾ ਸਕੇ। ਉਸ ਸਮੇਂ ਵੀ ਟਰੁਡੋ ਦੀ ਨਿੰਦਾ ਕੀਤੀ ਗਈ ਸੀ।

ਭਾਰਤ ਉੱਤੇ ਨਿਸ਼ਾਨਾ ਸਾਧਣ ਤੋਂ ਬਾਅਦ ਹੋ ਰਿਹਾ ਵਿਰੋਧ: ਦੱਸ ਦੇਈਏ ਕਿ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਭੂਮਿਕਾ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਟਰੂਡੋ ਲਗਾਤਾਰ ਨਿਸ਼ਾਨੇ 'ਤੇ ਹਨ। ਹਾਲਾਂਕਿ ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਭਾਰਤ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਜੇਕਰ ਕੋਈ ਸਬੂਤ ਹੈ ਤਾਂ ਕੈਨੇਡਾ ਸਰਕਾਰ ਨੂੰ ਦਿਖਾਉਣ।

ਨਿਝਰ ਮਾਮਲੇ 'ਚ ਨਹੀਂ ਦਿੱਤਾ ਕੋਈ ਸਬੂਤ : ਕੈਨੇਡਾ ਅਜੇ ਤੱਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦਾਅਵੇ ਦੇ ਸਮਰਥਨ ਲਈ ਕੋਈ ਜਨਤਕ ਸਬੂਤ ਨਹੀਂ ਦੇ ਸਕਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕਤਲ ਵਿੱਚ ਭਾਰਤੀ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਤਣਾਅਪੂਰਨ ਸਬੰਧਾਂ ਦੇ ਵਿਚਕਾਰ, ਭਾਰਤ ਨੇ ਦੇਸ਼ ਵਿੱਚ ਵਧਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਅਪਰਾਧਿਕ ਹਿੰਸਾ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਅਤੇ ਕੈਨੇਡਾ ਜਾਣ ਵਾਲੇ ਲੋਕਾਂ ਲਈ ਬਹੁਤ ਸਾਵਧਾਨੀ ਵਰਤਣ ਲਈ ਇੱਕ ਸਲਾਹ ਜਾਰੀ ਕੀਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.