ਅਫ਼ਗਾਨਿਸਤਾਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦੇ ਹੋਏ ਅੱਜ ਸਵੇਰੇ ਕਾਬੁਲ ਦੇ ਕਰਤਾ-ਏ-ਪਰਵਾਨ ਗੁਰਦੁਆਰਾ ਸਾਹਿਬ 'ਤੇ ਦਹਿਸ਼ਤਗਰਦਾਂ ਵੱਲੋਂ ਹਮਲਾ ਕੀਤਾ ਗਿਆ। ਫਿਲਹਾਲ ਗੁਰਦੁਆਰਾ ਅੱਤਵਾਦੀਆਂ ਦੇ ਕਬਜ਼ੇ 'ਚ ਹੋਣ ਦੀ ਖ਼ਬਰ ਹੈ।
ਕਾਬੁਲ ਦੇ ਗੁਰਦੁਆਰਾ ਕਾਰਤਾ-ਏ-ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਇੱਕ ਸਰੂਪ ਬਚਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋ ਸਰੂਪ ਅਜੇ ਵੀ ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਹਨ।
ਕਾਬੁਲ, ਅਫਗਾਨਿਸਤਾਨ ਦੇ ਗੁਰਦੁਆਰਾ ਕਰਤਾ-ਏ-ਪਰਵਾਨ 'ਤੇ ਅੱਜ ਤੜਕੇ ਦਹਿਸ਼ਤਗਰਦਾਂ ਨੇ ਹਮਲਾ ਕੀਤਾ। ਗੁਰਦੁਆਰਾ ਸਾਹਿਬ ਕੰਪਲੈਕਸ 'ਚ ਕਈ ਧਮਾਕਿਆਂ ਦੀ ਖ਼ਬਰ ਹੈ।
ਸ਼੍ਰੀ ਗੁਰੂ ਸਾਹਿਬ ਜੀ ਦੇ ਸਰੂਪ ਨੂੰ ਬਚਾਇਆ ਗਿਆ: ਅਫਗਾਨਿਸਤਾਨ ਦੇ ਗੁਰਦੁਆਰਾ ਕਰਤਾ-ਏ-ਪਰਵਾਨ ਉੱਤੇ ਦਹਿਸ਼ਤਗਰਦਾਂ ਵਲੋਂ ਹਮਲੇ ਦੌਰਾਨ ਸ਼੍ਰੀ ਗੁਰੂ ਸਾਹਿਬ ਜੀ ਦੇ ਸਰੂਪ ਨੂੰ ਬਚਾਇਆ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਇੱਕ ਸਰੂਪ ਸੰਭਾਲਿਆ, ਗੁਰਦੁਆਰਾ ਕੰਪਲੈਕਸ ਦੇ ਅੰਦਰ ਅਜੇ ਵੀ ਦੋ ਸਰੂਪ ਹਨ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵਿੱਟਰ ਉੱਥੇ ਵੀਡੀਓ ਜਾਰੀ ਕਰਦਿਆ ਦੱਸਿਆ ਕਿ ਹਮਲੇ ਸਮੇਂ ਗੁਰਦੁਆਰਾ ਵਿੱਚ ਮੁਸਾਫਿਰਾਂ ਤੋਂ ਇਲਾਵਾ ਗ੍ਰੰਥੀ ਸਣੇ 10 ਲੋਕ ਮੌਜੂਦ ਸਨ। ਲਗਾਤਾਰ ਫਾਇਰਿੰਗ ਤੇ ਧਮਾਕੇ ਹੋ ਰਹੇ ਹਨ। ਹਾਲਾਂਕਿ ਗੁਰਦੁਆਰੇ ਅੰਦਰ ਮੌਜੂਦ ਲੋਕਾਂ ਦੇ ਸਹੀ ਅੰਕੜਿਆਂ ਦੀ ਜਾਣਕਾਰੀ ਅਜੇ ਨਹੀਂ ਹੈ।ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ਆਈਐਸਆਈਐਸ (ISIS) ਦੇ ਕੁਝ ਹਮਲਾਵਰ ਗੁਰਦੁਆਰੇ ਅੰਦਰ ਦਾਖ਼ਲ ਹੋਏ ਹਨ ਅਤੇ ਉੱਥੇ ਰਹਿਣ ਵਾਲਿਆਂ ਨੂੰ ਮਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:- ਅਗਨੀਪਥ ਦੇ ਵਿਰੋਧ 'ਚ ਝੁਲਸਿਆ ਬਿਹਾਰ, ਪ੍ਰਦਰਸ਼ਨਕਾਰੀਆਂ ਨੇ ਟਰੱਕ-ਬਸ ਨੂੰ ਲਗਾਈ ਅੱਗ