ਚੰਡੀਗੜ੍ਹ: ਵਿਦੇਸ਼ਾਂ ਵਿੱਚ ਖਾਲਿਸਤਾਨ ਸਮਰਥਕਾਂ ਦੀਆਂ ਸਰਗਰਮੀਆਂ ਲਗਾਤਾਰ ਵੱਧ ਰਹੀਆਂ ਹਨ। ਬ੍ਰਿਟੇਨ ਦੇ ਸਕਾਟਲੈਂਡ ਗੁਰੂਘਰ 'ਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ 'ਤੇ ਹਮਲੇ ਅਤੇ ਉਨ੍ਹਾਂ ਨੂੰ ਗੁਰੂਘਰ ਜਾਣ ਤੋਂ ਰੋਕਣ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ, ਹੁਣ ਖਾਲਿਸਤਾਨ ਸਮਰਥਕ ਹੱਥਾਂ 'ਚ ਝੰਡੇ ਲੈ ਕੇ ਇੰਗਲੈਂਡ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਲਈ ਉਤਰ ਆਏ ਹਨ। (Indian High Commission England) (Khalistani Supporters Protest)
ਇੰਗਲੈਂਡ ਪੁਲਿਸ ਨੇ ਕੀਤੇ ਪੁਖ਼ਤਾ ਪ੍ਰਬੰਧ: ਖਾਲਿਸਤਾਨੀ ਸਮਰਥਕਾਂ ਦੀਆਂ ਗਤੀਵਿਧੀਆਂ ਤੋਂ ਪਹਿਲਾਂ ਹੀ ਜਾਣੂ ਇੰਗਲੈਂਡ ਦੀ ਪੁਲਿਸ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਸਨ। ਉਨ੍ਹਾਂ ਖਾਲਿਸਤਾਨੀ ਸਮਰਥਕਾਂ ਨੂੰ ਹਾਈ ਕਮਿਸ਼ਨ ਤੋਂ ਕਾਫੀ ਦੂਰ ਰੋਕ ਕੇ ਰੋਕਿਆ। ਉਥੋਂ ਖਾਲਿਸਤਾਨੀ ਭਾਰਤ ਵਿਰੁੱਧ ਜ਼ਹਿਰ ਉਗਲਦੇ ਹੋਏ ਅਤੇ ਨਾਅਰੇ ਲਗਾਉਂਦੇ ਹੋਏ ਵਾਪਸ ਪਰਤ ਗਏ। ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ।
ਪਹਿਲਾਂ ਵੀ ਦੂਤਾਵਾਸ 'ਤੇ ਹੋਇਆ ਸੀ ਹਮਲਾ: ਜਦੋਂ ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਮਰਥਕ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਭਾਲ ਕਰ ਰਹੀ ਸੀ ਤਾਂ ਇੰਗਲੈਂਡ ਵਿੱਚ ਉਸਦੇ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਖਾਲਿਸਤਾਨੀ ਸਮਰਥਕ ਭੜਕ ਗਏ ਅਤੇ ਦੂਤਘਰ 'ਤੇ ਹਮਲਾ ਕਰ ਦਿੱਤਾ। ਇਮਾਰਤ 'ਤੇ ਲੱਗੇ ਭਾਰਤ ਦੇ ਤਿਰੰਗੇ ਝੰਡੇ ਨੂੰ ਹਟਾ ਦਿੱਤਾ ਗਿਆ ਅਤੇ ਉਸ ਦੀ ਬੇਅਦਬੀ ਕੀਤੀ ਗਈ। ਜਿਸ 'ਤੇ ਭਾਰਤ ਸਰਕਾਰ ਨੇ ਸਖ਼ਤ ਨੋਟਿਸ ਲਿਆ ਸੀ।
- Rahul Gandhi In Golden Temple: ਦਰਬਾਰ ਸਾਹਿਬ ਪਹੁੰਚੇ ਰਾਹੁਲ ਗਾਂਧੀ, ਅੱਜ ਦੂਜੇ ਦਿਨ ਵੀ ਕਰਨਗੇ ਸੇਵਾ
- Pakistani Drone and Heroin Recovered: ਬੀਐੱਸਐੱਫ ਨੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰ ਰਹੇ ਡ੍ਰੋਨ ਨੂੰ ਫਾਇਰਿੰਗ ਕਰ ਸੁੱਟਿਆ, ਸਰਚ ਦੌਰਾਨ ਡ੍ਰੋਨ ਅਤੇ ਹੈਰੋਇਨ ਬਰਾਮਦ
- Stud Farming In Punjab : ਘੋੜਿਆਂ 'ਚ ਗਲੈਂਡਰ ਬਿਮਾਰੀ ਤੋਂ ਡਰੀ ਪੰਜਾਬ ਸਰਕਾਰ ਨੇ ਚੁੱਕਿਆ ਸਖ਼ਤ ਕਦਮ, ਵਪਾਰੀਆਂ ਦਾ ਹੋ ਰਿਹਾ ਲੱਖਾਂ ਦਾ ਨੁਕਸਾਨ, ਖ਼ਾਸ ਰਿਪੋਰਟ
ਜਾਂਚ NIA ਨੂੰ ਸੌਂਪੀ ਗਈ : ਇਸ ਘਟਨਾ ਤੋਂ ਬਾਅਦ ਭਾਰਤ ਸਰਕਾਰ ਨੇ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਸੀ। ਐਨਆਈਏ ਨੇ ਆਪਣੀ ਟੀਮ ਇੰਗਲੈਂਡ ਭੇਜੀ ਅਤੇ ਉੱਥੋਂ ਸਾਰੇ ਵੀਡੀਓ ਇਕੱਠੇ ਕੀਤੇ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਇਸ ਤੋਂ ਬਾਅਦ ਦੋਸ਼ੀਆਂ ਦੀ ਪਛਾਣ ਜਨਤਕ ਕਰਨ ਲਈ ਲੋਕਾਂ ਦਾ ਸਹਿਯੋਗ ਮੰਗਿਆ ਗਿਆ ਅਤੇ ਇਸ ਤੋਂ ਬਾਅਦ ਕਈ ਖਾਲਿਸਤਾਨੀ ਸਮਰਥਕਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ।