ਪੇਸ਼ਾਵਰ (ਪਾਕਿਸਤਾਨ): ਪਾਕਿਸਤਾਨ ਦੇ ਅਸ਼ਾਂਤ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਸੋਮਵਾਰ ਨੂੰ ਇੱਕ ਪੁਲਿਸ ਸਟੇਸ਼ਨ 'ਤੇ ਹੋਏ 'ਆਤਮਘਾਤੀ ਹਮਲਾ' ਹੋ ਗਿਆ। ਅਧਿਕਾਰੀਆਂ ਨੇ ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਅੱਠ ਪੁਲਿਸ ਕਰਮਚਾਰੀਆਂ ਸਮੇਤ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਦੱਸ ਜਾ ਰਿਹਾ ਹੈ ਕਿ ਇਹ ਧਮਾਕਾ ਸਵਾਤ ਘਾਟੀ ਦੇ ਕਾਬਲ ਪੁਲਿਸ ਸਟੇਸ਼ਨ 'ਤੇ ਹੋਇਆ ਤੇ ਥਾਣੇ ਦੀ ਹਦੂਦ ਵਿੱਚ ਅੱਤਵਾਦ ਵਿਰੋਧੀ ਵਿਭਾਗ ਅਤੇ ਇੱਕ ਮਸਜਿਦ ਵੀ ਹੈ। ਖੈਬਰ ਪਖਤੂਨਖਵਾ (ਕੇਪੀ) ਦੇ ਪੁਲਿਸ ਇੰਸਪੈਕਟਰ ਜਨਰਲ ਅਖਤਰ ਹਯਾਤ ਖਾਨ ਨੇ ਕਿਹਾ ਕਿ ਸੁਰੱਖਿਆ ਅਧਿਕਾਰੀ ਪੂਰੇ ਸੂਬੇ 'ਚ 'ਹਾਈ ਅਲਰਟ' 'ਤੇ ਹਨ।
ਇਹ ਵੀ ਪੜੋ: World malaria day 2023: ਅੱਜ ਦੇ ਦਿਨ ਮਨਾਇਆ ਜਾ ਰਿਹਾ ਵਿਸ਼ਵ ਮਲੇਰੀਆ ਦਿਵਸ, ਜਾਣੋ ਇਸਦਾ ਇਤਿਹਾਸ
ਪੁਲਿਸ ਸਟੇਸ਼ਨ ਅੰਦਰ ਹੋਏ ਦੋ ਧਮਾਕੇ: ਡਾਨ ਅਖਬਾਰ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਸੋਮਵਾਰ ਨੂੰ ਸਵਾਤ ਦੇ ਕਾਬਲ 'ਚ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਪੁਲਿਸ ਸਟੇਸ਼ਨ 'ਤੇ ਹੋਏ 'ਸ਼ੱਕੀ ਆਤਮਘਾਤੀ ਹਮਲੇ' 'ਚ ਅੱਠ ਪੁਲਿਸ ਕਰਮਚਾਰੀਆਂ ਸਮੇਤ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਹਮਲੇ ਦੀ ਤੁਰੰਤ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਪਾਕਿਸਤਾਨੀ ਤਾਲਿਬਾਨ ਨੇ ਸਰਕਾਰ ਨਾਲ ਜੰਗਬੰਦੀ ਖਤਮ ਕਰਨ ਤੋਂ ਬਾਅਦ ਹਾਲ ਹੀ ਦੇ ਮਹੀਨਿਆਂ ਵਿੱਚ ਅਜਿਹੇ ਹਮਲਿਆਂ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਅਧਿਕਾਰੀ (ਡੀਪੀਓ) ਸ਼ਫੀ ਉੱਲਾ ਗੰਡਾਪੁਰ ਨੇ ਕਿਹਾ ਕਿ ਪੁਲਿਸ ਸਟੇਸ਼ਨ ਦੇ ਅੰਦਰ ਦੋ ਧਮਾਕੇ ਹੋਏ, ਜਿਸ ਨਾਲ ਇਮਾਰਤ ਤਬਾਹ ਹੋ ਗਈ।
ਰਾਹਤ ਕਾਰਜ਼ ਜਾਰੀ: ਪੁਲਿਸ ਨੇ ਦੱਸਿਆ ਕਿ ਮਲਬੇ ਹੇਠਾਂ ਕਈ ਲੋਕ ਦੱਬੇ ਹੋਏ ਹਨ, ਜਦਕਿ ਜ਼ਖਮੀਆਂ ਨੂੰ ਸੈਦੂ ਸ਼ਰੀਫ ਟੀਚਿੰਗ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਨੇੜਲੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਕਰ ਦਿੱਤੀ ਗਈ। ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਧਮਾਕੇ ਦੀ ਨਿੰਦਾ ਕੀਤੀ ਅਤੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਤਿਵਾਦ ਨੂੰ ਜਲਦੀ ਹੀ ਜੜ੍ਹੋਂ ਉਖਾੜ ਦਿੱਤਾ ਜਾਵੇਗਾ। ਰੇਡੀਓ ਪਾਕਿਸਤਾਨ ਨੇ ਦੱਸਿਆ ਕਿ ਕੇਪੀ ਦੇ ਕਾਰਜਕਾਰੀ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਵੀ ਧਮਾਕੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਬਚਾਅ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜੋ: RUSSIAN AMERICAN MISSILE SYSTEMS: ਨੇਵੀ ਲਈ ਰੂਸੀ ਅਤੇ ਅਮਰੀਕੀ ਮਿਜ਼ਾਈਲ ਸਿਸਟਮ ਖਰੀਦੇਗਾ ਭਾਰਤ