ਚੰਡੀਗੜ੍ਹ ਡੈਸਕ: ਗੁਆਢੀ ਮੁਲਕ ਪਾਕਿਸਤਾਨ ਤੋਂ ਅਕਸਰ ਨਾਪਾਕ ਹਰਕਤਾਂ ਦੀਆਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਅਤੇ ਹੁਣ ਪਾਕਿਸਤਾਨ ਤੋਂ ਇੱਕ ਵਾਰ ਫੇਰ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਪਾਕਿਸਤਾਨ ਅਤੇ ਧੱਕਾ ਹੋਇਆ ਅਤੇ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਉੱਤੇ ਹਮਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਖੇਤਰ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਅੰਦਰ ਗੁਰਬਾਣੀ ਦੇ ਚੱਲ ਰਹੇ ਪਾਠ ਨੂੰ ਈਦ ਮੌਕੇ ਧੱਕੇ ਨਾਲ ਪਾਕਿਸਤਾਨੀਆਂ ਨੇ ਬੰਦ ਕਰਵਾਇਆ ਹੈ।
ਸਿੱਖ ਭਾਈਚਾਰੇ ਨਾਲ ਧੱਕਾ: ਦੱਸ ਦਈਏ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਅਤੇ ਸਿੱਖਾਂ 'ਤੇ ਅੱਤਿਆਚਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਪਿਛਲੇ ਦਿਨੀਂ ਪਾਕਿਸਤਾਨ ਵਿੱਚ ਇੱਕ ਸਿੱਖ ਨੌਜਵਾਨ ਦਾ ਬੇਹਰਿਮੀ ਨਾਲ ਕਤਲ ਨਸਲੀ ਅਤੇ ਧਾਰਮਿਕ ਭੇਦ ਕਾਰਣ ਕਰ ਦਿੱਤਾ ਗਿਆ। ਇਸ ਕਤਲ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਕੇ ਪਾਠ ਬੰਦ ਕਰਵਾ ਦਿੱਤੇ ਹਨ।ਦੱਸਿਆ ਜਾ ਰਿਹਾ ਹੈ ਕਿ ਈਦ ਮੌਕੇ ਸੱਕਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਗੁਰਬਾਣੀ ਦਾ ਜਾਪ ਚੱਲ ਰਿਹਾ ਸੀ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ 'ਤੇ ਹਮਲਾ ਕਰ ਦਿੱਤਾ। ਸਾਰਿਆਂ ਨੂੰ ਗੁਰਦੁਆਰਾ ਛੱਡਣ ਲਈ ਕਿਹਾ ਗਿਆ। ਇਸ ਦੌਰਾਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਈਦ ਮੌਕੇ ਕਿਸੇ ਹੋਰ ਧਰਮ ਦੇ ਪਾਠ ਚਲਾਉਣ ਦਾ ਵਿਰੋਧ ਕਰ ਰਹੇ ਸਨ। ਸਥਾਨਕ ਲੋਕਾਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਪਰ ਪੁਲਿਸ ਨੇ ਬਿਨਾਂ ਕੋਈ ਕਾਰਵਾਈ ਕੀਤੇ ਸਾਰਿਆਂ ਨੂੰ ਛੱਡ ਦਿੱਤਾ ਅਤੇ ਮਾਮਲੇ ਦੀ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ।
- ਯੂਐੱਸ ਸੁਪਰੀਮ ਕੋਰਟ ਨੇ ਵਿਦਿਆਰਥੀ ਕਰਜ਼ਾ ਮੁਆਫੀ ਸਕੀਮ ਕੀਤੀ ਰੱਦ, ਬਾਈਡਨ ਨੇ ਕਿਹਾ - ਲੜਾਈ ਖਤਮ ਨਹੀਂ ਹੋਈ ਹੈ
- ਅਮਰੀਕੀ ਸੁਪਰੀਮ ਕੋਰਟ ਦੇ ਫੈਸਲੇ ਦਾ ਭਾਰਤੀ ਵਿਦਿਆਰਥੀਆਂ 'ਤੇ ਪਿਆ ਅਸਰ, ਜਾਣੋ ਕੀ ਹੈ ਮਾਮਲਾ
- ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲ , ਯੂਕਰੇਨ 'ਤੇ ਗੱਲਬਾਤ ਅਤੇ ਕੂਟਨੀਤੀ ਦੀ ਮੰਗ ਕੀਤੀ
'ਪਾਕਿਸਤਾਨ ਵਿੱਚ ਸ਼ਰਾਰਤੀ ਅਨਸਰਾਂ ਨੇ ਸਿੰਧ ਦੇ ਗੁਰਦੁਆਰਾ ਸਾਹਿਬ ਸੱਖਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਗੁਰਬਾਣੀ ਕੀਰਤਨ ਨੂੰ ਰੋਕਿਆ। ਗ੍ਰਿਫਤਾਰ ਦੋਸ਼ੀਆਂ ਨੂੰ ਪਾਕਿਸਤਾਨ ਪ੍ਰਸ਼ਾਸਨ ਨੇ ਕਾਰਵਾਈ ਕਰਨ ਦੀ ਬਜਾਏ ਛੱਡ ਦਿੱਤਾ, ਜੋ ਕਿ ਬਹੁਤ ਮੰਦਭਾਗਾ ਹੈ। ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਅੱਗੇ ਇਸ ਘਟਨਾ ’ਤੇ ਸਖ਼ਤ ਇਤਰਾਜ਼ ਪ੍ਰਗਟਾਉਣ ਲਈ ਕਿਹਾ ਹੈ। ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ,'। - ਗਿਆਨੀ ਰਘਬੀਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ: ਪਾਕਿਸਤਾਨ ਵਿੱਚ ਕੀਰਤਨ ਕਰ ਰਹੀ ਸਿੱਖ ਸੰਗਤ ਨੂੰ ਰੋਕਣ ਦੇ ਮਾਮਲੇ ਉੱਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿਸ ਮੁਲਕ ਵਿੱਚ ਕੌਮਾਂ ਦੀ ਧਾਰਮਿਕ ਅਜ਼ਾਦੀ ਖੋਹੀ ਜਾਵੇਗੀ ਉਹ ਮੁਲਕ ਵਸਦਾ ਨਹੀਂ । ਉਨ੍ਹਾਂ ਕਿਹਾ ਘੱਟ-ਗਿਣਤੀਆਂ ਦੀ ਧਾਰਮਿਕ ਅਜ਼ਾਦੀ ਖੋਹਣਾ ਮੰਦਭਾਗਾ ਹੈ। ਜਥੇਦਾਰ ਤਖਤ ਸਾਹਿਬ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨਾਲ ਮਾਮਲੇ ਸਬੰਧੀ ਗੱਲਬਾਤ ਕੀਤੀ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਲਈ।