ਚੰਡੀਗੜ੍ਹ: ਇੱਕ ਪਾਸੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਭਗੋੜਾ ਕਰਾਰ ਦਿੱਤਾ ਗਿਆ ਅਤੇ ਪੁਲਿਸ ਲਗਾਤਾਰ ਅੰਮ੍ਰਿਤਪਾਲ ਦੀ ਭਾਲ ਵਿੱਚ ਜੁਟੀ ਹੋਣ ਦਾ ਦਾਅਵਾ ਕਰ ਰਹੀ ਹੈ। ਦੂਜੇ ਪਾਸੇ ਭਾਰਤ ਤੋਂ ਬਾਹਰਲਾ ਮੁਲਕ ਨਿਊਜ਼ੀਲੈਂਡ ਅੰਮ੍ਰਿਤਪਾਲ ਦੇ ਸਮਰਥਨ 'ਚ ਸ਼ਰ੍ਹੇਆਮ ਪੋਸਟਰ ਲਗਾ ਰਿਹਾ ਹੈ। ਨਿਊਜ਼ੀਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਹਨਾਂ ਵਿੱਚ ਅੰਮ੍ਰਿਤਪਾਲ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ। ਨਿਊਜ਼ੀਲੈਂਡ ਦੇ ਵੱਖ- ਵੱਖ ਸ਼ਹਿਰਾਂ ਵਿਚ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ ਜਿਸਦੇ ਵਿਚ ਉਸਨੂੰ ਰਾਜਨੀਤਿਕ ਕੈਦ ਤੋਂ ਮੁਕਤ ਕਰਨ ਦਾ ਹੈਸ਼ ਟੈਗ ਵੀ ਵਰਤਿਆ ਗਿਆ। ਅੰਗਰੇਜ਼ੀ ਵਿੱਚ ਇਹ ਵੀ ਲਿਖਿਆ ਗਿਆ ਪੰਜਾਬ ਦੇ ਘੇਰੇ ਵਿਚ ਭਾਰਤ ਸਰਕਾਰ ਸਿੱਖਾਂ ਦੇ ਦਮਨ ਦੀ ਨੀਤੀ ਅਪਣਾ ਰਹੀ ਹੈ।
ਇਹ ਵੀ ਪੜੋ: Search Opration Amritpal Live Updates: ਨੇਪਾਲ ਭੱਜਣ ਦੀ ਤਿਆਰੀ ਕਰ ਰਿਹਾ ਅੰਮ੍ਰਿਤਪਾਲ: ਸੂਤਰ
ਅੰਮ੍ਰਿਤਪਾਲ ਦੇ ਪਿੱਛੇ ਲੱਗੀ ਪੁਲਿਸ: 18 ਮਾਰਚ ਤੋਂ ਪੰਜਾਬ ਪੁਲਿਸ ਅਤੇ ਕੇਂਦਰ ਸੁਰੱਖਿਆ ਬਲਾਂ ਵੱਲੋਂ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਨੂੰ ਫੜਨ ਲਈ ਮੁਹਿੰਮ ਚਲਾਈ ਗਈ। ਜਿਸ ਵਿਚ ਉਸਦੇ ਸੈਂਕੜੇ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੋਰਨਾਂ ਸੂਬਿਆਂ ਦੀਆਂ ਜੇਲ੍ਹਾਂ ਵਿਚ ਭੇਜਿਆ ਗਿਆ। ਐਨਐਸਏ ਵਰਗੀਆਂ ਸੰਗੀਨ ਧਾਰਾਵਾਂ ਉਹਨਾਂ ਉੱਤੇ ਲਗਾਈਆਂ ਗਈਆਂ। ਜਦਕਿ ਅੰਮ੍ਰਿਤਪਾਲ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਇਸ ਪੂਰੇ ਵਰਤਾਰੇ ਵਿਚ ਰਾਜਨੀਤੀ ਪੂਰੀ ਸਰਗਰਮ ਹੈ।
![New Zealand came in favor of Amritpal](https://etvbharatimages.akamaized.net/etvbharat/prod-images/pb-chd-01-amritpal-poster-7211527_22032023121309_2203f_1679467389_940.jpeg)
ਲੁੱਕ ਆਊਟ ਨੋਟਿਸ ਜਾਰੀ: ਅੰਮ੍ਰਿਤਪਾਲ ਮਾਮਲੇ ਵਿਚ ਕੇਂਦਰੀ ਜਾਂਚੀ ਏਜੰਸੀ ਦੀ ਐਂਟਰੀ ਵੀ ਹੋ ਗਈ ਹੈ ਅਤੇ ਐਨਆਈਏ ਵੀ ਆਪਣੇ ਤੌਰ 'ਤੇ ਭਾਲ ਕਰ ਰਹੀ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਅਤੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਆਈਜੀ ਸੁਖਚੈਨ ਗਿੱਲ ਦਾ ਦਾਅਵਾ ਹੈ ਕਿ ਪੰਜਾਬ ਪੁਲਿਸ ਅਜੇ ਤੱਕ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਉਸਦੀ ਗ੍ਰਿਫ਼ਤਾਰੀ ਲਈ ਦੂਜੇ ਸੂਬੇ ਅਤੇ ਕੇਂਦਰੀ ਏਜੰਸੀਆਂ ਸਹਿਯੋਗ ਕਰ ਰਹੀਆਂ ਹਨ।ਇਸਦੇ ਨਾਲ ਹੀ ਅੰਮ੍ਰਿਤਪਾਲ ਦੇ ਵੱਖ- ਵੱਖ ਹੁਲੀਏ ਦੀਆਂ ਪੁਲਿਸ ਵੱਲੋਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਅਤੇ ਸਰਕੂਲਰ ਵੀ ਜਾਰੀ ਕੀਤਾ ਗਿਆ। ਪੁਲਿਸ ਵੱਲੋਂ ਕੱਲ੍ਹ ਜਾਰੀ ਕੀਤੀ ਇਕ ਫੋਟੋ ਵਿਚ ਉਸ ਵਿਚ ਅੰਮ੍ਰਿਤਪਾਲ ਭੇਸ ਬਦਲ ਕੇ ਮੋਟਰਸਾਈਕਲ ਦੇ ਪਿੱਛੇ ਬੈਠਾ ਦਿਖਾਈ ਦੇ ਰਿਹਾ ਸੀ। ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਲੈ ਕੇ ਵੱਖ- ਵੱਖ ਅਪਡੇਟ ਸਾਂਝੀ ਕੀਤੀ ਜਾ ਰਹੀ ਹੈ।
ਅੰਮ੍ਰਿਤਪਾਲ ਦੇ ਕੇਸ ਵਿਚ ਹੁਣ ਤੱਕ ਕੀ ਕੀ ਹੋਇਆ: 18 ਮਾਰਚ ਤੋਂ ਹੁਣ ਤੱਕ ਇਸ ਕੇਸ ਨਾਲ ਜੁੜੀਆਂ 154 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਜਿਹਨਾਂ ਵਿਚੋਂ ਇਕ ਅੰਮ੍ਰਿਤਪਾਲ ਦੇ ਚਾਚਾ ਦੀ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਅੰਮ੍ਰਿਤਪਾਲ ਸਮੇਤ 6 ਜਣਿਆ ਉੱਤੇ ਐਨਐਸਏ ਲਗਾਈ ਗਈ। ਇਹ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਤੱਕ ਪਹੁੰਚਿਆ ਅਤੇ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਝਾੜ ਪਾਈ। ਹਾਈਕੋਰਟ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਹੈ ਤਾਂ ਹੁਣ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਪੰਜਾਬ ਦੇ 4 ਜ਼ਿਿਲਆਂ ਵਿਚ 23 ਮਾਰਚ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ। ਬਾਕੀ ਇਲਾਕਿਆਂ ਵਿਚ ਇੰਟਰਨੈਟ ਸੇਵਾ ਬਹਾਲ ਕਰ ਦਿੱਤੀਆਂ ਗਈਆਂ।