ਹੈਦਰਾਬਾਦ ਡੈਸਕ: ਭਾਰਤ ਦੀ ਸਰਹੱਦ ਅਦੰਰ ਲਗਾਤਾਰ ਪਾਕਿਸਤਾਨ ਵਲੋਂ ਡਰੋਨ ਜ਼ਰੀਏ ਨਸ਼ਾ ਸਪਲਾਈ ਕੀਤਾ ਜਾਂਦਾ ਹੈ। ਨਸ਼ਾ ਤਸਕਰਾ ਵਲੋਂ ਪਾਕਿਸਤਾਨ ਤੋਂ ਭਾਰਤੀ ਸਰਹੱਦ ਅੰਦਰ ਨਸ਼ੀਲੇ ਪਦਾਰਥਾਂ ਦੇ ਪੈਕਟ ਸੁੱਟੇ ਜਾਂਦੇ ਹਨ। ਇਸ ਗੱਲ ਦਾ ਕਬੂਲਨਾਮਾ ਵੀ ਪਾਕਿਸਤਾਨ ਦੇ ਅਧਿਕਾਰੀ ਵਲੋਂ ਕਰ ਲਿਆ ਗਿਆ ਹੈ। ਦਰਅਸਲ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਰੱਖਿਆ ਮਾਮਲਿਆਂ ਦੇ ਵਿਸ਼ੇਸ਼ ਸਹਾਇਕ ਮਲਿਕ ਮੁਹੰਮਦ ਅਹਿਮਦ ਖਾਨ ਨੇ ਪਾਕਿਸਤਾਨ ਦੇ ਜੀਓ ਨਿਊਜ਼ ਨਾਲ ਜੁੜੇ ਪੱਤਰਕਾਰ ਹਾਮਿਦ ਮੀਰ ਨੂੰ ਇਹ ਟਿੱਪਣੀ ਕੀਤੀ।
ਹੈਰੋਇਨ ਦੀ ਸਪਲਾਈ ਲਈ ਡਰੋਨ ਦੀ ਵਰਤੋਂ : ਮੀਰ ਨੇ ਆਪਣੇ ਟਵਿੱਟਰ ਹੈਂਡਲ 'ਤੇ ਖਾਨ ਨਾਲ ਇੰਟਰਵਿਊ ਦਾ ਇੱਕ ਵੀਡੀਓ ਪੋਸਟ ਕੀਤਾ, ਜੋ ਭਾਰਤ ਵਿੱਚ ਪੰਜਾਬ ਰਾਜ ਦੀ ਸਰਹੱਦ ਨਾਲ ਲੱਗਦੇ ਕਸੂਰ ਸ਼ਹਿਰ ਦੀ ਨੁਮਾਇੰਦਗੀ ਕਰਨ ਵਾਲੇ ਸੂਬਾਈ ਅਸੈਂਬਲੀ (ਐਮਪੀਏ) ਦੇ ਮੈਂਬਰ ਵੀ ਹਨ। ਪਾਕਿਸਤਾਨੀ ਪੱਤਰਕਾਰ ਨੇ 17 ਜੁਲਾਈ ਨੂੰ ਟਵੀਟ ਕੀਤਾ, "ਪ੍ਰਧਾਨ ਮੰਤਰੀ ਦੇ ਸਲਾਹਕਾਰ ਮਲਿਕ ਮੁਹੰਮਦ ਅਹਿਮਦ ਖਾਨ ਵੱਲੋਂ ਵੱਡਾ ਖੁਲਾਸਾ। ਤਸਕਰ ਪਾਕਿਸਤਾਨ-ਭਾਰਤ ਸਰਹੱਦ ਨੇੜੇ ਕਸੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੈਰੋਇਨ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਨੇ ਹੜ੍ਹਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਨਹੀਂ ਤਾਂ ਹੜ੍ਹ ਪੀੜਤ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਜਾਣਗੇ।"
ਇੱਕ ਪਾਕਿਸਤਾਨੀ ਪੱਤਰਕਾਰ ਦੁਆਰਾ ਪੋਸਟ ਕੀਤੀ ਇੰਟਰਵਿਊ ਦੀ ਵੀਡੀਓ ਕਲਿੱਪ ਵਿੱਚ ਮਲਿਕ ਖਾਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ, "ਇਹ (ਐਲਓਸੀ ਦੇ ਨੇੜੇ ਕਸੂਰ) ਇੱਕ ਰੇਂਜਰਸ ਇਲਾਕਾ ਹੈ। ਕੁਝ ਸਰਹੱਦੀ ਨਿਯਮਾਂ ਕਾਰਨ ਕੁਝ ਸੰਵੇਦਨਸ਼ੀਲਤਾ ਹੈ।"
ਜਦੋਂ ਰਿਪੋਰਟਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਲਾਹਕਾਰ ਨੂੰ ਕਸੂਰ ਵਿੱਚ ਸਰਹੱਦ ਪਾਰੋਂ ਡਰੱਗ ਤਸਕਰੀ ਦੇ ਮੁੱਦੇ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਜਵਾਬ ਦਿੰਦਿਆ ਕਿਹਾ ਸੀ ਕਿ "ਨਿਸ਼ਚਤ ਤੌਰ 'ਤੇ, ਇਹ ਡਰੋਨ ਰਾਹੀਂ ਤਸਕਰੀ ਹੋ ਰਹੀ ਹੈ ਅਤੇ ਇਹ ਬਹੁਤ ਮੰਦਭਾਗਾ ਹੈ। ਹਾਲ ਹੀ ਵਿੱਚ ਦੋ ਘਟਨਾਵਾਂ ਹੋਈਆਂ ਹਨ, ਜਿੱਥੇ ਹਰ ਡਰੋਨ ਵਿੱਚ 10 ਕਿਲੋ ਹੈਰੋਇਨ ਸੁੱਟੀ ਕੀਤੀ ਗਈ ਸੀ। ਏਜੰਸੀਆਂ ਇਸ 'ਤੇ ਕੰਮ ਕਰ ਰਹੀਆਂ ਹਨ।"
ਭਾਰਤੀ ਸੁਰੱਖਿਆ ਬਲਾਂ ਨੇ ਹਾਲ ਹੀ ਦੇ ਦਿਨਾਂ ਵਿੱਚ ਪਾਬੰਦੀਸ਼ੁਦਾ ਸਮੱਗਰੀ ਲੈ ਕੇ ਜਾਣ ਵਾਲੇ ਕਈ ਡਰੋਨਾਂ ਨੂੰ ਡੇਗ ਦਿੱਤਾ ਹੈ। ਇਸ ਸਾਲ ਅਪ੍ਰੈਲ 'ਚ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਕਿਹਾ ਸੀ ਕਿ ਸੁਰੱਖਿਆ ਬਲਾਂ ਨੇ ਪਾਕਿਸਤਾਨ ਵੱਲੋਂ ਭੇਜੇ ਗਏ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਸੁੱਟਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਕਈ ਜਵਾਬੀ ਉਪਾਅ ਕੀਤੇ ਹਨ।
ਇਸ ਮਹੀਨੇ ਦੇ ਸ਼ੁਰੂ ਵਿੱਚ, 21 ਜੁਲਾਈ ਨੂੰ, ਬੀਐਸਐਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਸਤਗੜ੍ਹ ਨੇੜੇ ਇੱਕ ਖੇਤ ਵਿੱਚੋਂ ਟੁੱਟੀ ਹਾਲਤ ਵਿੱਚ ਇੱਕ ਡਰੋਨ ਬਰਾਮਦ ਕੀਤਾ ਸੀ। ਖਾਸ ਸੂਚਨਾ 'ਤੇ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਚ ਅਭਿਆਨ ਚਲਾਇਆ ਅਤੇ ਪਿੰਡ ਮਸਤਗੜ੍ਹ ਦੇ ਬਾਹਰਵਾਰ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ।
ਅਧਿਕਾਰੀਆਂ ਨੇ ਦੱਸਿਆ, ''ਬਰਾਮਦ ਹੋਇਆ ਡਰੋਨ ਕਵਾਡਕਾਪਟਰ ਡੀਜੇਆਈ ਮੈਟ੍ਰਿਸ 300 ਆਰਟੀਕੇ ਮਾਡਲ ਦਾ ਹੈ।" ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ 2.35 ਕਿਲੋ ਹੈਰੋਇਨ ਬਰਾਮਦ ਕਰਕੇ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।
ਲਗਾਤਾਰ ਬਰਾਮਦ ਹੋ ਰਹੀ ਹੈਰੋਇਨ : ਤਲਾਸ਼ੀ ਦੌਰਾਨ, ਬੀਐਸਐਫ ਦੇ ਜਵਾਨਾਂ ਨੇ ਸਰਹੱਦੀ ਵਾੜ ਦੇ ਨਾਲ ਲੱਗਦੇ ਖੇਤ ਵਿੱਚੋਂ ਇੱਕ ਨਸ਼ੀਲੇ ਪਦਾਰਥ ਦਾ ਇੱਕ ਪੈਕੇਟ ਬਰਾਮਦ ਕੀਤਾ, ਜਿਸਦਾ ਹੈਰੋਇਨ ਹੋਣ ਦਾ ਸ਼ੱਕ ਹੈ, ਜਿਸਦਾ ਵਜ਼ਨ 2.35 ਕਿਲੋਗ੍ਰਾਮ ਹੈ। ਬੀਐਸਐਫ ਦੇ ਜਵਾਨਾਂ ਨੇ 29 ਜੂਨ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਦੇ ਖੇਤਾਂ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ 5.120 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ ਸੀ। ਇਸ ਤੋਂ ਪਹਿਲਾਂ 24 ਜੂਨ ਨੂੰ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਦੇ ਤਰਨਤਾਰਨ ਸੈਕਟਰ ਵਿੱਚ ਭਾਰਤੀ ਹਵਾਈ ਖੇਤਰ ਵਿੱਚ ਘੁਸਪੈਠ ਕਰਨ ਵਾਲੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਸੀ। (ਏਐਨਆਈ)