ਇਸਲਾਮਾਬਾਦ : ਪਾਕਿਸਤਾਨ ਤੋਂ ਇਸ ਵੇਲੇ ਦੀ ਸਭਤੋਂ ਵਡੀ ਤੇ ਅਹਿਮ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਇਮਰਾਨ ਖਾਨ ਪੇਸ਼ੀ ਲਈ ਇਸਲਾਮਾਬਾਦ ਹਾਈ ਕੋਰਟ ਗਿਆ ਸੀ। ਜਿਥੇ ਉਸ ਨੂੰ ਗਿਰਫ਼ਤਾਰ ਕਰ ਲਿਆ ਗਿਆ। ਪਾਕਿਸਤਾਨੀ ਰੇਂਜਰ ਉਸ ਨੂੰ ਅਦਾਲਤ ਦੇ ਬਾਹਰੋਂ ਆਪਣੇ ਨਾਲ ਹੀ ਲੈਕੇ ਚਲੇ ਗਏ । ਇਮਰਾਨ ਖਾਨ ਕਈ ਮਾਮਲਿਆਂ 'ਚ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ। ਉਹ ਪਹਿਲੇ ਦਿਨ ਤੋਂ ਹੀ ਫੌਜ ਦੇ ਇਕ ਉੱਚ ਅਧਿਕਾਰੀ ਖਿਲਾਫ ਬਿਆਨਬਾਜ਼ੀ ਕਰ ਰਿਹਾ ਸੀ।
-
🚨🚨🚨 High alert by @MusarratCheema !! pic.twitter.com/V4Pt3ypePS
— PTI (@PTIofficial) May 9, 2023 " class="align-text-top noRightClick twitterSection" data="
">🚨🚨🚨 High alert by @MusarratCheema !! pic.twitter.com/V4Pt3ypePS
— PTI (@PTIofficial) May 9, 2023🚨🚨🚨 High alert by @MusarratCheema !! pic.twitter.com/V4Pt3ypePS
— PTI (@PTIofficial) May 9, 2023
ਖਾਨ ਸਾਹਬ 'ਤੇ ਮੇਰੇ ਸਾਹਮਣੇ ਜ਼ਬਰਦਸਤ ਤਸ਼ੱਦਦ ਕੀਤਾ: ਇਮਰਾਨ ਦੇ ਵਕੀਲ ਫੈਜ਼ਲ ਚੌਧਰੀ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਖਾਨ ਦੀ ਪਾਰਟੀ ਦੇ ਨੇਤਾ ਮਸਰਤ ਚੌਧਰੀ ਨੇ ਕਿਹਾ- ਖਾਨ ਸਾਹਬ 'ਤੇ ਮੇਰੇ ਸਾਹਮਣੇ ਜ਼ਬਰਦਸਤ ਤਸ਼ੱਦਦ ਕੀਤਾ ਗਿਆ। ਮੈਨੂੰ ਡਰ ਹੈ ਕਿ ਉਹ ਮਾਰਿਆ ਜਾ ਸਕਦਾ ਹੈ। ਪੀਟੀਆਈ ਦੇ ਅਧਿਕਾਰਤ ਟਵਿੱਟਰ ਅਕਾਊਂਟ ਨੇ ਵੀ ਇਮਰਾਨ ਦੇ ਵਕੀਲ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਉਹ IHC ਦੇ ਬਾਹਰ ਬੁਰੀ ਤਰ੍ਹਾਂ ਜ਼ਖਮੀ ਹੈ। ਇਮਰਾਨ ਖਾਨ ਦੇ ਵਕੀਲ 'ਤੇ ਵੀ ਹਮਲਾ ਕੀਤਾ ਗਿਆ ਹੈ। ਇਮਰਾਨ ਖਾਨ ਦੇ ਵਕੀਲ ਦੀ ਪ੍ਰਵਾਹ ਨਹੀਂ ਹੋ ਰਹੀ ਹੈ। ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਭਾਰੀ ਭੀੜ ਮੌਜੂਦ ਹੈ ਅਤੇ ਇਮਰਾਨ ਖਾਨ ਨੂੰ ਡੰਡਿਆਂ ਨਾਲ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਿਚ ਉਹਨਾਂ ਦੇ ਵੀ ਸੱਟ ਲੱਗੀ ਹੈ।
-
فسطائیت کے خلاف اور اپنے لیڈر عمران خان کے لیے باہر نکلیں !!#نکلو_خان_کی_زندگی_بچاؤ pic.twitter.com/A2pZk8vLfe
— PTI (@PTIofficial) May 9, 2023 " class="align-text-top noRightClick twitterSection" data="
">فسطائیت کے خلاف اور اپنے لیڈر عمران خان کے لیے باہر نکلیں !!#نکلو_خان_کی_زندگی_بچاؤ pic.twitter.com/A2pZk8vLfe
— PTI (@PTIofficial) May 9, 2023فسطائیت کے خلاف اور اپنے لیڈر عمران خان کے لیے باہر نکلیں !!#نکلو_خان_کی_زندگی_بچاؤ pic.twitter.com/A2pZk8vLfe
— PTI (@PTIofficial) May 9, 2023
- ਨੌਜਵਾਨ ਦੇ ਕਤਲ 'ਚ ਆਇਆ ਕਾਂਗਰਸੀ ਵਿਧਾਇਕ ਦੇ ਪਿਤਾ ਦਾ ਨਾਂਅ, ਜਾਣੋ ਕੀ ਹੈ ਪੂਰਾ ਮਾਮਲਾ
- ਪੰਜਾਬ 'ਚ ਮਲੇਰੀਆ ਨੇ ਪਸਾਰੇ ਪੈਰ, ਸਿਹਤ ਵਿਭਾਗ ਨੇ ਕੰਟਰੋਲ ਲਈ ਕੀਤੇ ਪ੍ਰਬੰਧ, ਜਾਣੋ ਪੰਜਾਬ ਮਲੇਰੀਆ ਮੁਕਤ ਮਿਸ਼ਨ ਦੇ ਕਿੰਨਾ ਨਜ਼ਦੀਕ ?
- Shardha Murder Case : ਸ਼ਰਧਾ ਵਾਕਰ ਕਤਲ ਕੇਸ ਵਿੱਚ ਅਦਾਲਤ ਨੇ ਮੁਲਜ਼ਮ ਆਫਤਾਬ ਪੂਨਾਵਾਲਾ ਖ਼ਿਲਾਫ਼ ਦੋਸ਼ ਕੀਤੇ ਤੈਅ
ਮਾਮਲਾ ਅਲ ਕਾਦਿਰ ਯੂਨੀਵਰਸਿਟੀ ਨਾਲ ਸਬੰਧਤ ਹੈ: ਦੱਸਿਆ ਜਾ ਰਿਹਾ ਹੈ ਕਿ ਇਮਰਾਨ ਨੂੰ ਪੁਲਿਸ ਨੇ ਅਲ ਕਾਦਿਰ ਟਰੱਸਟ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਮਾਮਲਾ ਅਲ ਕਾਦਿਰ ਯੂਨੀਵਰਸਿਟੀ ਨਾਲ ਸਬੰਧਤ ਹੈ। ਕਿਹਾ ਗਿਆ ਹੈ ਕਿ ਇਮਰਾਨ ਨੇ ਪ੍ਰਧਾਨ ਮੰਤਰੀ ਵਜੋਂ ਇਸ ਯੂਨੀਵਰਸਿਟੀ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਗ਼ੈਰ-ਕਾਨੂੰਨੀ ਢੰਗ ਨਾਲ ਦਿੱਤੀ ਸੀ। ਇਸ ਮਾਮਲੇ ਦਾ ਖੁਲਾਸਾ ਪਾਕਿਸਤਾਨ ਦੀ ਸਭ ਤੋਂ ਅਮੀਰ ਸ਼ਖਸੀਅਤ ਮਲਿਕ ਰਿਆਜ਼ ਨੇ ਕੀਤਾ ਸੀ। ਜਿਸ ਤਹਿਤ ਅੱਜ ਇਮਰਾਨ ਦੀ ਗਿਰਫਤਾਰੀ ਹੋਈ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਇਮਰਾਨ ਅਤੇ ਉਸ ਦੀ ਪਤਨੀ ਨੇ ਗ੍ਰਿਫਤਾਰੀ ਦਾ ਡਰ ਦਿਖਾ ਕੇ ਅਰਬਾਂ ਰੁਪਏ ਦੀ ਜ਼ਮੀਨ ਆਪਣੇ ਨਾਂ ਕਰਵਾ ਲਈ। ਬਾਅਦ ਵਿੱਚ ਰਿਆਜ਼ ਅਤੇ ਉਸ ਦੀ ਬੇਟੀ ਦੀ ਗੱਲਬਾਤ ਦਾ ਇੱਕ ਆਡੀਓ ਲੀਕ ਕੀਤਾ ਗਿਆ ਸੀ। ਇਸ 'ਚ ਰਿਆਜ਼ ਦੀ ਬੇਟੀ ਦਾ ਕਹਿਣਾ ਹੈ ਕਿ ਇਮਰਾਨ ਦੀ ਪਤਨੀ ਬੁਸ਼ਰਾ ਬੀਬੀ ਲਗਾਤਾਰ ਉਸ ਤੋਂ ਪੰਜ ਕੈਰੇਟ ਦੀ ਹੀਰੇ ਦੀ ਅੰਗੂਠੀ ਮੰਗ ਰਹੀ ਹੈ। ਇਸ 'ਤੇ ਰਿਆਜ਼ ਦਾ ਕਹਿਣਾ ਹੈ ਕਿ ਜੇਕਰ ਉਹ ਸਭ ਕੁਝ ਕਰਦੀ ਹੈ ਤਾਂ ਉਸ ਨੂੰ ਪੰਜ ਕੈਰੇਟ ਦੀ ਅੰਗੂਠੀ ਦੇ ਦਿਓ।
ਪੀਟੀਆਈ ਨੇਤਾ ਫਵਾਦ ਹੁਸੈਨ ਨੇ ਟਵੀਟ ਕੀਤਾ: ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੀਟੀਆਈ ਨੇਤਾ ਫਵਾਦ ਹੁਸੈਨ ਨੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਦਾਲਤ ਦੇ ਕੰਪਲੈਕਸ ਤੋਂ ਅਗਵਾ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਸੈਂਕੜੇ ਵਕੀਲਾਂ ਅਤੇ ਆਮ ਲੋਕਾਂ ਨੂੰ ਤਸ਼ੱਦਦ ਕੀਤਾ ਗਿਆ ਹੈ। ਅਣਪਛਾਤੇ ਲੋਕ ਇਮਰਾਨ ਖਾਨ ਨੂੰ ਕਿਸੇ ਅਣਪਛਾਤੀ ਜਗ੍ਹਾ 'ਤੇ ਲੈ ਗਏ ਹਨ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਇਸਲਾਮਾਬਾਦ ਹਾਈਕੋਰਟ ਦੇ ਜੱਜ ਨੇ ਗ੍ਰਹਿ ਸਕੱਤਰ ਅਤੇ ਆਈਜੀ ਨੂੰ ਹੁਕਮ ਦਿੱਤੇ ਹਨ, ਪੁਲਿਸ ਨੂੰ 15 ਮਿੰਟ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣਾ ਹੋਵੇਗਾ। ਇਸਲਾਮਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ 'ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਮਰਾਨ ਖਾਨ ਨੂੰ ਅਦਾਲਤ 'ਚ ਪੇਸ਼ ਹੋਣ ਤੋਂ ਠੀਕ ਪਹਿਲਾਂ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਮਰਾਨ ਖਾਨ ਨੇ ਕਿਹਾ ਸੀ- ਦੋ ਵਾਰ ਕਤਲ ਦੀ ਕੋਸ਼ਿਸ਼ ਹੋਈ": ਇਮਰਾਨ ਖਾਨ ਨੇ ਦੋਸ਼ ਲਾਇਆ ਹੈ ਕਿ ਸੀਨੀਅਰ ਪੱਤਰਕਾਰ ਅਰਸ਼ਦ ਸ਼ਰੀਫ ਦੀ ਹੱਤਿਆ ਵਿੱਚ ਦੋ ਵਾਰ ਉਨ੍ਹਾਂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਆਈਐਸਆਈ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ ਦਾ ਹੱਥ ਸੀ। ਫੌਜ ਦੇ ਆਲੋਚਕ ਅਰਸ਼ਦ ਸ਼ਰੀਫ ਦੀ ਪਿਛਲੇ ਸਾਲ ਅਕਤੂਬਰ ਵਿੱਚ ਕੀਨੀਆ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਸੁਰੱਖਿਆ ਏਜੰਸੀਆਂ ਤੋਂ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਉਹ ਦੇਸ਼ ਛੱਡ ਕੇ ਭੱਜ ਗਿਆ ਸੀ। ਕੀਨੀਆ ਦੀ ਪੁਲਿਸ ਨੇ ਆਪਣੀ ਸ਼ੁਰੂਆਤੀ ਰਿਪੋਰਟ 'ਚ ਕਿਹਾ ਸੀ ਕਿ ਗਲਤ ਪਛਾਣ ਕਾਰਨ 49 ਸਾਲਾ ਵਿਅਕਤੀ ਨੂੰ ਉਸ ਦੀ ਕਾਰ 'ਤੇ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਸਲਾਮਾਬਾਦ ਵਿੱਚ ਧਾਰਾ 144 ਲਾਗੂ: ਇਸਲਾਮਾਬਾਦ ਵਿਚ ਹਲਾਤ ਵਿਗੜ ਰਹੇ ਹਨ ਜਿਸ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸ਼ਨ ਵੱਲੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਲ ਗੰਭੀਰ ਹਨ ਹਿੰਸਾ ਫੈਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ 'ਚ ਇਮਰਾਨ ਖਾਨ ਦੇ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਹੋਰ ਤਾਜ਼ਾ ਘਟਨਾਕ੍ਰਮ ਵਿੱਚ, ਸੋਮਵਾਰ ਨੂੰ ਹੀ, ਪਾਕਿਸਤਾਨੀ ਫੌਜ ਨੇ ਇੱਕ ਸੇਵਾਮੁਕਤ ਆਈਐਸਆਈ ਅਧਿਕਾਰੀ ਦੇ ਖਿਲਾਫ ਇਮਰਾਨ ਖਾਨ ਦੇ ਦੋਸ਼ਾਂ ਦੀ ਨਿੰਦਾ ਕੀਤੀ ਸੀ ਅਤੇ ਦੋਸ਼ਾਂ ਨੂੰ 'ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਅਤੇ ਬੇਬੁਨਿਆਦ' ਕਰਾਰ ਦਿੱਤਾ ਸੀ। ਇਸ ਤੋਂ ਇਕ ਦਿਨ ਬਾਅਦ ਹੁਣ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਈ ਹੈ।