ਚੰਡੀਗੜ੍ਹ: ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਦਵਿੰਦਰ ਕੌਰ ਵੱਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਪਤੀ ਪਤਨੀ ਵਿੱਚ ਕਾਫੀ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਤੇ ਦੋਵੇਂ ਵੱਖ-ਵੱਖ ਰਹਿ ਰਹੇ ਸਨ। ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਰਿਵਾਰਕ ਝਗੜੇ ਕਾਰਨ ਕਤਲ: ਦੱਸ ਦਈਏ ਕਿ ਦੋਵਾਂ ਪਤੀ-ਪਤਨੀ 'ਚ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਪਤੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੇ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਤੋਂ ਬਾਅਦ ਵਾਪਰੀ। ਦੋਵੇਂ ਪਤੀ-ਪਤਨੀ 6 ਮਹੀਨਿਆਂ ਤੋਂ ਵੱਖ-ਵੱਖ ਰਹਿ ਰਹੇ ਸਨ ਤੇ ਔਰਤ ਆਪਣੇ ਪਤੀ ਨਾਲ ਤਲਾਕ ਦੀ ਗੱਲ ਕਰਨ ਪਾਰਕ ਪਹੁੰਚੀ ਸੀ, ਪਰ ਕਿਸੇ ਗੱਲ ਨੂੰ ਲੈ ਕੇ ਦੋਵਾਂ 'ਚ ਤਕਰਾਰ ਹੋ ਗਈ। ਮੁਲਜ਼ਮ ਨੇ ਪਾਰਕ 'ਚ ਹੀ ਔਰਤ 'ਤੇ ਚਾਕੂਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਘਟਨਾ ਦੀ ਵੀਡੀਓ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਵੀਡੀਓ ਵੀ ਕਬਜ਼ੇ ਵਿੱਚ ਲੈ ਲਈ ਹੈ।
- ਅਮਰੀਕੀ ਕਾਂਗਰਸ ਕਮੇਟੀ ਨੇ 'ਨਾਟੋ ਪਲੱਸ' 'ਚ ਭਾਰਤ ਨੂੰ ਸ਼ਾਮਲ ਕਰਨ ਦੀ ਕੀਤੀ ਸਿਫਾਰਿਸ਼
- ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਰਸਤੇ ਵਿੱਚੋਂ ਮੁੜੀ ਬਰਾਤ, ਕਾਰਨ ਜਾਣ ਕੇ ਹੋ ਜਾਵੋਗੇ ਹੈਰਾਨ
- Rescue in Kedarnath: ਕੇਦਾਰਨਾਥ 'ਚ ਤੂਫਾਨ ਕਾਰਨ ਸੁਮੇਰੂ ਪਰਬਤ 'ਤੇ ਫਸੇ ਸ਼ਰਧਾਲੂ, ਦੇਖੋ ਵੀਡੀਓ
ਜਦੋਂ ਪੁਲਿਸ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਪੁਲਿਸ ਤੁਰੰਤ ਸਪੈਰੋ ਪਾਰਕ ਵਿੱਚ ਪਹੁੰਚ ਗਈ। ਪੁਲਿਸ ਨੇ ਦਵਿੰਦਰ ਕੌਰ ਨੂੰ ਫੁੱਟਪਾਥ ’ਤੇ ਜ਼ਖ਼ਮੀ ਹਾਲਤ ਵਿੱਚ ਪਾਇਆ। ਉਸ 'ਤੇ ਚਾਕੂਆਂ ਨਾਲ ਬੁਰੀ ਤਰ੍ਹਾਂ ਹਮਲਾ ਕੀਤਾ ਗਿਆ ਸੀ। ਪੁਲਿਸ ਅਤੇ ਪੈਰਾਮੈਡਿਕਸ ਨੇ ਉਸ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀ, ਪਰ ਫੁੱਟਪਾਥ 'ਤੇ ਹੀ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।