ਚੰਡੀਗੜ੍ਹ ਡੈਸਕ : ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਤੋਂ ਬਾਅਦ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਨੌਜਵਾਨਾਂ ਨਾਲ ਲਗਾਤਾਰ ਹੋ ਰਹੀਆਂ ਧੋਖਾਧੜੀਆਂ ਉੱਤੇ ਲਗਾਮ ਕਸਨ ਦੇ ਲਈ ਕੈਨੇਡਾ ਸਰਕਾਰ ਨੇ ਭਾਰਤੀ ਟਰੈਵਲ ਏਜੰਟਾਂ ਦੀ ਗਰੇਡਿੰਗ ਕਰਨ ਦਾ ਫੈਸਲਾ ਕੀਤਾ ਹੈ ਅਤੇ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖਲੇ ਲਈ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਇਹ ਫੈਸਲਾ ਲਿਆ ਹੈ ਤਾਂ ਜੋ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
103 ਵਿਦਿਆਰਥੀਆਂ ਦੀਆਂ ਫਾਈਲਾਂ ਵਿੱਚ ਜਾਅਲੀ ਪੱਤਰ: ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਕੈਨੇਡਾ ਵਿੱਚ ਵਿਦਿਆਰਥੀਆਂ ਦੀਆਂ ਫਾਈਲਾਂ ਵਿੱਚ ਜਾਅਲੀ ਪੱਤਰ ਪਾਏ ਗਏ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਕੈਨੇਡਾ ਸਰਕਾਰ ਨੇ ਪੰਜਾਬ,ਚੰਡੀਗੜ੍ਹ ਅਤੇ ਦਿੱਲੀ ਦੀਆਂ ਇਮੀਗ੍ਰੇਸ਼ਨ ਏਜੰਸੀਆਂ ਬਾਰੇ ਪੂਰੀ ਜਾਣਕਾਰੀ ਹਾਸਲ ਕਰ ਲਈ ਹੈ ਤਾਂ ਜੋ ਗਰੇਡਿੰਗ ਕੀਤੀ ਜਾ ਸਕੇ। 450 ਵਿਦਿਆਰਥੀ ਕਿਸੇ ਨਾ ਕਿਸੇ ਤਰ੍ਹਾਂ ਜਾਅਲੀ ਐਡਮਿਟ ਕਾਰਡਾਂ ਦੀ ਮਦਦ ਨਾਲ ਕੈਨੇਡਾ ਪਹੁੰਚ ਗਏ। ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਅਸਲੀ ਅਤੇ 103 ਕੇਸ ਫਰਜ਼ੀ ਪਾਏ ਗਏ ਹਨ।
ਕੈਨੇਡੀਅਨ ਮੰਤਰੀ ਨੇ ਕਿਹਾ-ਵਿਦਿਆਰਥੀਆਂ ਨੂੰ ਮਿਲੇਗੀ ਮਦਦ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਕਹਿਣਾ ਹੈ ਕਿ ਇਹ ਵਿਵਸਥਾ ਵਿਦਿਆਰਥੀਆਂ ਦੀ ਮਦਦ ਲਈ ਹੈ। ਕਈ ਵਾਰ ਤਾਂ ਵਿਦਿਆਰਥੀਆਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਦਾ ਪੱਤਰ ਜਾਅਲੀ ਹੈ। ਪਰ ਹੁਣ ਨਵੇਂ ਨਿਯਮਾਂ ਮੁਤਾਬਿਕ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਹੋਵੇਗੀ, ਜਦਕਿ ਫਰਜ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। IRCC ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਪ੍ਰੋਗਰਾਮ ਦੇ ਮਿਆਰਾਂ ਦਾ ਮੁਲਾਂਕਣ ਪੂਰਾ ਕਰੇਗਾ ਅਤੇ ਇਸਨੂੰ ਕੈਨੇਡੀਅਨ ਲੇਬਰ ਮਾਰਕੀਟ ਦੀਆਂ ਲੋੜਾਂ ਦੇ ਨਾਲ-ਨਾਲ ਇਮੀਗ੍ਰੇਸ਼ਨ ਟੀਚਿਆਂ ਨੂੰ ਪੂਰਾ ਕਰਨ ਲਈ ਸੁਧਾਰਾਂ ਦੀ ਸ਼ੁਰੂਆਤ ਕਰੇਗਾ।
- Palestine Israel conflict : ਇਜ਼ਰਾਇਲੀ ਫੌਜ ਦਾ ਬਿਆਨ,ਕਿਹਾ-ਫੌਜ ਗਾਜ਼ਾ ਵਿੱਚ ਆਪਰੇਸ਼ਨ ਤੇਜ਼ ਕਰੇਗੀ, ਫਲਸਤੀਨੀ ਨੇਤਾ ਨੇ ਦੇਸ਼ਾਂ ਨੂੰ ਬਚਾਅ ਲਈ ਅਪੀਲ ਕੀਤੀ
- Hamas conflict shackled rapprochement: ਇਜ਼ਰਾਈਲ-ਹਮਾਸ ਸੰਘਰਸ਼ IMEC ਨੂੰ ਲਾਗੂ ਕਰਨ ਸਮੇਤ ਸਬੰਧਾਂ ਨੂੰ ਵਿਗਾੜਦਾ ਹੈ: ਮਾਹਰ
- Pro-Palestinian protesters march: ਫਲਸਤੀਨ ਦੇ ਸਮਰਥਨ 'ਚ ਜੰਗਬੰਦੀ ਦੀ ਮੰਗ, ਦੁਨੀਆ ਭਰ 'ਚ ਕੱਢੇ ਜਾ ਰਹੇ ਮਾਰਚ
ਫਰਜ਼ੀ ਟਰੈਵਲ ਏਜੰਟਾਂ 'ਤੇ ਕਾਰਵਾਈ : ਜਾਣਕਾਰੀ ਮੁਤਾਬਿਕ ਟਾਸਕ ਫੋਰਸ ਨੇ 1500 ਤੋਂ ਵੱਧ ਐਡਮਿਟ ਕਾਰਡ ਫਰਜ਼ੀ ਪਾਏ ਹਨ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਿਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਜਲੰਧਰ ਦੇ ਵੀਜ਼ਾ ਸਲਾਹਕਾਰ ਵੱਲੋਂ ਭੇਜੇ ਗਏ 700 ਵਿਦਿਆਰਥੀਆਂ ਦਾ ਮਾਮਲਾ ਵੱਖਰਾ ਹੈ, ਜਿਸ ਦੀ ਵੱਖਰੇ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਮਹੀਨਿਆਂ ਵਿੱਚ, IRCC ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਪ੍ਰੋਗਰਾਮ ਦੇ ਮਾਪਦੰਡਾਂ ਦਾ ਮੁਲਾਂਕਣ ਪੂਰਾ ਕਰੇਗਾ ਅਤੇ ਇਸਨੂੰ ਕੈਨੇਡੀਅਨ ਲੇਬਰ ਮਾਰਕੀਟ ਦੀਆਂ ਲੋੜਾਂ ਦੇ ਨਾਲ-ਨਾਲ ਇਮੀਗ੍ਰੇਸ਼ਨ ਟੀਚਿਆਂ ਨੂੰ ਪੂਰਾ ਕਰਨ ਲਈ ਬਿਹਤਰ ਢੰਗ ਨਾਲ ਇਕਸਾਰ ਕਰਨ ਲਈ ਸੁਧਾਰਾਂ ਦੀ ਸ਼ੁਰੂਆਤ ਕਰੇਗਾ।