ਮੈਡ੍ਰਿਡ: ਸਪੇਨ ਵਿੱਚ ਕ੍ਰਿਸਮਿਸ ਦੀ ਸ਼ਾਮ ਨੂੰ ਇੱਕ ਪੁਲ ਤੋਂ ਬੱਸ ਦੇ ਨਦੀ ਵਿੱਚ ਡਿੱਗਣ ਕਾਰਨ ਛੇ ਯਾਤਰੀਆਂ ਦੀ ਮੌਤ ਹੋ (Spain road accident) ਗਈ। ਜਦੋਂਕਿ ਬੱਸ ਦਾ ਡਰਾਈਵਰ ਅਤੇ ਇੱਕ ਹੋਰ ਸਵਾਰੀ ਗੰਭੀਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਸਪੇਨ ਦੇ ਅਧਿਕਾਰੀਆਂ ਨੇ (bus plunges into river) ਦਿੱਤੀ। ਬੱਸ ਦੇ ਰੇਜ਼ ਨਦੀ 'ਚ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਬਚਾਅ ਕਰਮੀਆਂ ਨੇ ਮੌਕੇ 'ਤੇ ਪਹੁੰਚ ਕੇ ਸਵਾਰੀਆਂ ਨੂੰ ਬਾਹਰ ਕੱਢਿਆ। ਅੱਧੀ ਡੁੱਬੀ ਬੱਸ ਦੀ ਨੀਲੀ ਛੱਤ ਨਦੀ ਵਿੱਚ ਸਾਫ਼ ਦਿਖਾਈ ਦੇ ਰਹੀ ਸੀ, ਜੋ ਪੁਲ ਤੋਂ ਕਰੀਬ 30 ਮੀਟਰ (100 ਫੁੱਟ) ਹੇਠਾਂ ਸੀ।
ਇਹ ਵੀ ਪੜੋ: ਅਮਰੀਕਾ 'ਚ ਬਰਫੀਲੇ ਤੂਫਾਨ ਨੇ ਮਚਾਈ ਤਬਾਹੀ, 29 ਲੋਕਾਂ ਦੀ ਮੌਤ
ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਬਰਸਾਤ ਵਿੱਚ ਉੱਥੋਂ ਲੰਘ ਰਹੇ ਇੱਕ ਮੋਟਰਸਾਈਕਲ ਸਵਾਰ ਨੇ ਪੁਲ ਦੀ ਟੁੱਟੀ ਰੇਲਿੰਗ ਦੇਖੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਅਲਰਟ ਕੀਤਾ। ਸਪੈਨਿਸ਼ ਗਾਰਡੀਆ ਸਿਵਲ ਨੇ ਦੱਸਿਆ ਕਿ ਬੱਸ ਵਿੱਚ ਕੁੱਲ ਅੱਠ ਲੋਕ ਸਵਾਰ ਸਨ। ਬਾਕੀ ਦੋ ਲੋਕਾਂ ਨੂੰ ਸ਼ਨੀਵਾਰ ਰਾਤ ਨੂੰ ਹੀ ਬਚਾ ਲਿਆ ਗਿਆ ਅਤੇ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਐਤਵਾਰ ਨੂੰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਖੇਤਰੀ ਪ੍ਰਧਾਨ ਅਲਫੋਂਸੋ ਰੁਏਡਾ ਨੇ ਕਿਹਾ ਕਿ ਖਰਾਬ ਮੌਸਮ ਹਾਦਸੇ ਦਾ ਸੰਭਾਵਿਤ ਕਾਰਨ ਹੋ ਸਕਦਾ ਹੈ।
ਇਹ ਵੀ ਪੜੋ: ਨਿੱਕੀਆਂ ਜਿੰਦਾਂ ਵੱਡੇ ਸਾਕੇ: ਜਾਣੋ ਮਹਾਨ ਸ਼ਹਾਦਤਾਂ ਤੇ ਵਿਸ਼ਵ ਦੀ ਸਭ ਤੋਂ ਮਹਿੰਗੀ ਧਰਤੀ ਦਾ ਇਤਿਹਾਸ