ਹੈਦਰਾਬਾਦ: ਕੈਨੇਡਾ ਦੇ ਸੈਕਰਾਮੈਂਟੋ ਕਾਉਂਟੀ ਦੇ ਵਾਈਨਯਾਰਡ ਵਿੱਚ ਸਿੱਖ ਸੰਗਤ ਵੱਲੋਂ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਦੌਰਾਨ 2 ਲੋਕ ਜਖਮੀ ਹੋ ਗਏ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿਖੇ ਨਗਰ ਕੀਰਤਨ ਸਜਾਇਆ ਗਿਆ ਸੀ ਤਾਂ ਇਸ ਦੌਰਾਨ 2 ਧਿਰਾਂ ਵਿਚਾਲੇ ਬਹਿਸ ਹੋ ਗਈ। ਇਹ ਬਹਿਸ ਇਸ ਕਦਰ ਵਧ ਗਈ ਕਿ ਇੱਕ ਵਿਅਕਤੀ ਨੇ ਦੂਜੇ ਵਿਅਕਤੀ ਉੱਤੇ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ: Daily Hukamnama: ੧੪ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਕਾਬੂ: ਇਸ ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਹਾਲੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਉਹ ਇਸ ਘਟਨਾ ਵਿੱਚ ਸ਼ਾਮਿਲ ਸੀ ਜਾਂ ਨਹੀਂ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਦਕਿ ਘਟਨਾ ਤੋਂ ਬਾਅਦ ਹੋਰ ਮੁਲਜ਼ਮ ਫਰਾਰ ਹੋ ਗਏ ਸਨ।
ਗੋਲੀਬਾਰੀ ਦੌਰਾਨ 2 ਵਿਅਕਤੀ ਹੋਏ ਜਖਮੀ: ਬੁਲਾਰੇ ਅਮਰ ਗਾਂਧੀ ਨੇ ਕਿਹਾ ਕਿ ਇਸ ਘਟਨਾ ਵਿੱਚ 2 ਵਿਅਕਤੀ ਜਖਮੀ ਹੋ ਗਏ ਹਨ, ਜਿਹਨਾਂ ਨੂੰ ਦੱਖਣੀ ਸੈਕਰਾਮੈਂਟੋ ਦੇ ਕੈਂਸਰ ਪਰਮਾਨੈਂਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਸ ਤਰ੍ਹਾਂ ਵਾਪਰੀ ਘਟਨਾ: ਦੱਸ ਦਈਏ ਕਿ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਨਾਲ ਨਗਰ ਕੀਰਤਨ ਸਜਾਇਆ ਗਿਆ ਸੀ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਅਚਾਨਕ ਦੋ ਵਿਅਕਤੀ ਦੀ ਝੜਪ ਹੋ ਗਈ ਤੇ ਮਾਮਲਾ ਇਨ੍ਹਾਂ ਵਧ ਗਿਆ ਕਿ ਇੱਕ ਵਿਅਕਤੀ ਨੇ ਦੂਜੇ ਉੱਤੇ ਗੋਲੀ ਚਲਾ ਦਿੱਤੀ। ਗੋਲੀ ਚੱਲਣ ਤੋਂ ਬਾਅਦ ਹਫ਼ੜਾ-ਦਫ਼ੜੀ ਮਚ ਗਈ ਤੇ ਮੌਕੇ ਉੱਤੇ ਪੁਲਿਸ ਨੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਇਹ ਵੀ ਪੜ੍ਹੋ: Khalistan Supporters Incite Violence: ਖਾਲਿਸਤਾਨ ਸਮਰਥਕਾਂ ਨੇ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ 'ਤੇ ਹਿੰਸਾ ਭੜਕਾਉਣ ਦੀ ਕੋਸ਼ਿਸ਼