ਚੰਡੀਗੜ੍ਹ: ਸਿੱਖਾਂ ਲਈ ਪਾਕਿਸਤਾਨ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਪਾਕਿਸਤਾਨ ਵਿੱਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਮਿਲੇਗੀ। ਪਾਕਿਸਤਾਨ ਵਿੱਚ ਹੁਣ ਮਰਦਮਸ਼ੁਮਾਰੀ ਵੇਲੇ ਸਿੱਖ ਭਾਈਚਾਰੇ ਨੂੰ ਇੱਕ ਵੱਖਰੀ ਕੌਮ ਵੱਜੋਂ ਮੰਨਿਆ ਜਾਵੇਗਾ ਤੇ ਇਕ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।
ਇਹ ਵੀ ਪੜੋ: ਗੈਸ ਸਿਲੰਡਰ ਲੈ ਕੇ ਜਾ ਰਹੇ ਟਰੱਕ 'ਚ ਧਮਾਕਾ, ਡਰਾਈਵਰ ਦੀ ਦਰਦਨਾਕ ਮੌਤ !
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਲਿਆ ਫੈਸਲਾ: ਦੱਸ ਦਈਏ ਕਿ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਇਹ ਫ਼ੈਸਲਾ ਲਿਆ ਗਿਆ ਹੈ। ਪਾਕਿਸਤਾਨ ਵਿੱਚ ਹੁਣ ਤੱਕ ਸਿੱਖ ਭਾਈਚਾਰੇ ਦੀ ਗਿਣਤੀ ਹੋਰ ਧਰਮਾਂ ਦੇ ਨਾਮ ਹੇਠ ਇੱਕ ਕਾਲਮ ਵਿੱਚ ਹੁੰਦੀ ਸੀ, ਜਿਸ ਕਾਰਨ ਸਿੱਖ ਭਾਈਚਾਰੇ ਦੀ ਸਹੀ ਗਿਣਤੀ ਬਾਰੇ ਅੰਕੜੇ ਨਹੀਂ ਸਨ।
2018 ਵਿੱਚ ਵੀ ਹੋਇਆ ਸੀ ਹੁਕਮ: ਸਿੱਖ ਭਾਈਚਾਰੇ ਨੂੰ ਇਹ ਹੱਕ ਲੰਮੀ ਲੜਾਈ ਮਗਰੋਂ ਮਿਲਿਆ ਹੈ। ਇਸ ਤੋਂ ਪਹਿਲਾਂ 2018 ਵਿੱਚ ਇਸ ਮਾਮਲੇ ਨੂੰ ਲੈ ਕੇ ਪਾਕਿਸਤਾਨ ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਦਿੱਤੇ ਸਨ ਕਿ ਕਿ ਮਰਦਮਸ਼ੁਮਾਰੀ ਵੇਲੇ ਸਿੱਖ ਭਾਈਚਾਰੇ ਨੂੰ ਵੱਖਰੇ ਧਰਮ ਵਜੋਂ ਫਾਰਮ ਵਿੱਚ ਕਾਮਲ ਦਿੱਤਾ ਜਾਵੇ, ਪਰ ਉਸ ਸਮੇਂ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਚੱਲ ਰਹੀ ਸੀ ਤਾਂ ਮਰਦਮਸ਼ੁਮਾਰੀ ਵਾਲੇ ਫਾਰਮ ਨੂੰ ਬਦਲਿਆਂ ਨਹੀਂ ਗਿਆ ਸੀ ਤੇ ਉਸੇ ਤਰ੍ਹਾਂ ਹੀ ਰੱਖਿਆ ਗਿਆ ਸੀ, ਪਰ ਹੁਣ ਇਸ ਨੂੰ ਬਦਲ ਦਿੱਤਾ ਜਾਵੇਗਾ ਤੇ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਲਈ ਵੱਖਰਾ ਕਾਲਮ ਹੋਵੇਗਾ।
ਇਹ ਵੀ ਪੜੋ: ਲੰਡਾ ਹਰੀਕੇ ਗੈਂਗ ਦੇ 4 ਮੁਲਜ਼ਮ ਗ੍ਰਿਫਤਾਰ, ਹਥਿਆਰ ਬਰਾਮਦ