ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਮੇਟੀ(UNSC) ਵਿੱਚ ਅੱਤਵਾਦੀ ਸੰਗਠਨਾਂ ਨੂੰ ਮਿਲਣ ਵਾਲੀ ਫੰਡਿੰਗ ਉੱਤੇ ਰੋਕ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।
ਪ੍ਰਸਤਾਵ ਦੌਰਾਨ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਿਆ ਵੀ ਕੀਤੀ ਗਈ ਹੈ। ਇਸ ਪ੍ਰਸਤਾਵ ਦੇ ਪਾਸ ਹੁੰਦੇ ਹੀ ਭਾਰਤ ਦੀਆਂ ਅੱਤਵਾਦ ਉੱਤੇ ਨਕੇਲ ਕੱਸਣ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬੀ ਮਿਲ ਗਈ ਹੈ। ਇਸ ਦੇ ਨਾਲ ਹੀ
ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਪ੍ਰਤਿਨਿਧੀ ਸੈਯਦ ਅਕਬਰੂਦੀਨ ਨੇ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।
ਸੈਯਦ ਅਕਬਰੂਦੀਨ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵਲੋਂ ਪਾਸ ਕੀਤੇ ਗਏ ਪ੍ਰਸਤਾਵ ਨਾਲ ਅੱਤਵਾਦੀ ਫੰਡਿੰਗ 'ਤੇ ਰੋਕ ਲੱਗ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਵੀ ਦੇਸ਼ ਅੱਤਵਾਦੀਆਂ ਨੂੰ ਸ਼ੈਅ ਦੇ ਰਹੇ ਹਨ, ਉਹ ਲਗਾਤਾਰ ਇਸਦੀ ਉਲੰਘਣਾ ਕਰ ਰਹੇ ਹਨ।