ਸੰਯੁਕਤ ਰਾਸ਼ਟਰ: ਤੁਰਕੀ ਦੇ ਰਾਸ਼ਟਰਪਤੀ ਏਰਦੋਗਨ ਨੇ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 78ਵੇਂ ਉੱਚ ਪੱਧਰੀ ਸੈਸ਼ਨ ਵਿੱਚ ਕਸ਼ਮੀਰ ਦਾ ਮੁੱਦਾ ਚੁੱਕਿਆ। ਏਰਦੋਗਨ ਨੇ ਮੰਗਲਵਾਰ ਨੂੰ ਮਹਾਸਭਾ ਦੀ ਆਮ ਬਹਿਸ ਵਿੱਚ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ "ਭਾਰਤ ਅਤੇ ਪਾਕਿਸਤਾਨ ਵਿਚਕਾਰ ਗੱਲਬਾਤ ਅਤੇ ਸਹਿਯੋਗ ਦੁਆਰਾ, ਕਸ਼ਮੀਰ ਵਿੱਚ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਸਥਾਪਤ ਕਰਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਕੀਤਾ ਜਾ ਸਕਦਾ ਹੈ।" ਉਨ੍ਹਾਂ ਕਿਹਾ, 'ਤੁਰਕੀ ਇਸ ਦਿਸ਼ਾ 'ਚ ਚੁੱਕੇ ਗਏ ਕਦਮਾਂ ਦਾ ਸਮਰਥਨ ਜਾਰੀ ਰੱਖੇਗਾ।'
ਜੀ-20 ਸੰਮੇਲਨ ਦੌਰਾਨ PM ਮੋਦੀ ਨੂੰ ਮਿਲੇ ਸਨ ਏਰਦੋਗਨ: ਏਰਦੋਗਨ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਕੁਝ ਹਫ਼ਤੇ ਪਹਿਲਾਂ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਵਪਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ 'ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਏਰਦੋਗਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪੰਜ ਸਥਾਈ ਅਤੇ 15 ‘ਗੈਰ-ਸਥਾਈ’ ਮੈਂਬਰਾ ਨੂੰ ਸਥਾਈ ਮੈਂਬਰ ਬਣਾਉਣ ਦੇ ਹੱਕ ਵਿੱਚ ਹਨ।
ਏਰਦੋਗਨ ਨੇ ਪਹਿਲਾ ਵੀ ਕਈ ਵਾਰ ਉਠਾਇਆ ਕਸ਼ਮੀਰ ਦਾ ਮੁੱਦਾ: ਤੁਰਕੀ ਦੇ ਨੇਤਾ ਨੇ ਹਾਲ ਹੀ ਦੇ ਸਾਲਾਂ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਦੇ ਉੱਚ-ਪੱਧਰੀ ਸੈਸ਼ਨ ਵਿੱਚ ਵਿਸ਼ਵ ਨੇਤਾਵਾਂ ਦੇ ਸਾਹਮਣੇ ਦਿੱਤੇ ਆਪਣੇ ਭਾਸ਼ਣਾ ਵਿੱਚ ਕਈ ਵਾਰ ਕਸ਼ਮੀਰ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ 'ਚ ਕਿਹਾ, '75 ਸਾਲ ਪਹਿਲਾਂ ਪ੍ਰਭੂਸੱਤਾ ਅਤੇ ਆਜ਼ਾਦੀ ਹਾਸਲ ਕਰਨ ਤੋਂ ਬਾਅਦ ਵੀ ਭਾਰਤ ਅਤੇ ਪਾਕਿਸਤਾਨ ਨੇ ਆਪਸ 'ਚ ਸ਼ਾਂਤੀ ਅਤੇ ਸਦਭਾਵਨਾ ਬਣਾ ਕਿ ਨਹੀਂ ਰੱਖੀ ਹੈ। ਇਹ ਕਾਫ਼ੀ ਮੰਦਭਾਗਾ ਹੈ। ਅਸੀਂ ਉਮੀਦ ਕਰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਕਸ਼ਮੀਰ ਵਿੱਚ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਅਤੇ ਖੁਸ਼ਹਾਲੀ ਦੀ ਸਥਾਪਨਾ ਹੋਵੇ।
- Hardeep Nijjar Murder Update: ਨਿੱਝਰ ਦੇ ਕਤਲ ਮਾਮਲੇ ’ਚ ਭਾਰਤ ਨੇ ਨਕਾਰੇ ਕੈਨੇਡਾ ਦੇ ਇਲਜ਼ਾਮ, ਕੈਨੇਡਾ ਨੇ ਭਾਰਤੀ ਡਿਪਲੋਮੇਟ ਨੂੰ ਦੇਸ਼ ਤੋਂ ਕੀਤਾ ਹੈ ਲਾਂਭੇ
- Pakistan Politics: ਪਾਕਿਸਤਾਨ ਪਰਤਣ ਤੋਂ ਪਹਿਲਾਂ ਨਵਾਜ਼ ਦਾ ਵੱਡਾ ਬਿਆਨ, ਕਿਹਾ- 'ਭਾਰਤ ਚੰਨ 'ਤੇ ਪਹੁੰਚ ਗਿਆ, ਅਸੀਂ ਭੀਖ ਮੰਗ ਰਹੇ ਹਾਂ'
- Aus On Canada PM Allegations: ਆਸਟ੍ਰੇਲੀਆ ਨੇ ਭਾਰਤ ਖਿਲਾਫ ਟਰੂਡੋ ਦੇ ਇਲਜ਼ਾਮਾਂ ਨੂੰ 'ਚਿੰਤਾਜਨਕ' ਦੱਸਿਆ
ਏਰਦੋਗਨ ਨੇ 2020 ਵਿੱਚ ਵੀ ਆਮ ਬਹਿਸ ਤੋਂ ਪਹਿਲਾਂ ਰਿਕਾਰਡ ਕੀਤੇ ਵੀਡੀਓ ਬਿਆਨ ਵਿੱਚ ਜੰਮੂ ਅਤੇ ਕਸ਼ਮੀਰ ਦਾ ਵੀ ਜ਼ਿਕਰ ਕੀਤਾ ਸੀ। ਉਸ ਸਮੇਂ ਭਾਰਤ ਨੇ ਇਸ ਨੂੰ 'ਪੂਰੀ ਤਰ੍ਹਾਂ ਅਸਵੀਕਾਰ ਕਰਨ ਯੋਗ' ਕਹਿੰਦੇ ਹੋਏ ਕਿਹਾ ਸੀ ਕਿ ਤੁਰਕੀ ਨੂੰ ਦੂਜੇ ਦੇਸ਼ਾਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਨੀਤੀਆਂ ਬਾਰੇ ਹੋਰ ਡੂੰਘਾਈ ਨਾਲ ਸੋਚਣਾ ਚਾਹੀਦਾ ਹੈ। ਪੀਟੀਆਈ-ਭਾਸ਼ਾ