ਨਿਊਯਾਰਕ: ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਇਨ੍ਹੀਂ ਦਿਨੀਂ ਜਾਰੀ ਹੈ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਅਮਰੀਕੀ ਵਿਦੇਸ਼ ਮੰਤਰੀ ਨੇ ਵੀ ਇਸ ਮਾਮਲੇ 'ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਦੇ ਦੋਸ਼ਾਂ ਕਾਰਨ ਅਮਰੀਕਾ ਕਾਫੀ ਚਿੰਤਤ ਹੈ। ਮਾਮਲੇ ਦੀ ਜਾਂਚ ਬੇਹੱਦ ਜ਼ਰੂਰੀ ਹੈ। ਦੱਸ ਦੇਈਏ ਕਿ ਹਾਲ ਹੀ 'ਚ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ।
ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਾਏ ਗਏ ਦੋਸ਼ਾਂ ਤੋਂ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਸਹਿਯੋਗੀਆਂ ਨਾਲ ਇਸ ਮਾਮਲੇ 'ਤੇ ਚਰਚਾ ਕਰ ਰਹੇ ਹਾਂ। ਸਿਰਫ ਗੱਲ ਹੀ ਨਹੀਂ ਸਗੋਂ ਮਾਮਲੇ 'ਤੇ ਪੂਰੀ ਨਜ਼ਰ ਰੱਖ ਰਹੇ ਅਤੇ ਤਾਲਮੇਲ ਵੀ ਕੀਤਾ। ਜੇਕਰ ਕੈਨੇਡੀਅਨ ਜਾਂਚ ਕਿਸੇ ਸਿੱਟੇ 'ਤੇ ਪਹੁੰਚਦੀ ਹੈ, ਤਾਂ ਇਹ ਬਹੁਤ ਮਹੱਤਵਪੂਰਨ ਹੈ।
ਅਮਰੀਕਾ ਭਾਰਤ ਅਤੇ ਕੈਨੇਡਾ ਦੇ ਸੰਪਰਕ ਵਿੱਚ: ਇਸ ਦੇ ਨਾਲ ਹੀ ਭਾਰਤ-ਕੈਨੇਡਾ ਡਿਪਲੋਮੈਟਿਕ ਵਿਵਾਦ 'ਤੇ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਪੀਐੱਮ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਨੂੰ ਲੈ ਕੇ ਅਮਰੀਕਾ ਭਾਰਤ ਦੇ ਸੰਪਰਕ 'ਚ ਹੈ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕਾ ਵੀ ਕੈਨੇਡੀਅਨ ਸਰਕਾਰ ਨਾਲ ਨਿਯਮਤ ਸੰਪਰਕ ਵਿੱਚ ਹੈ। ਵ੍ਹਾਈਟ ਹਾਊਸ 'ਚ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨਾਲ ਗੱਲ ਕੀਤੀ ਹੈ। ਅਸੀਂ ਇਸ ਮੁੱਦੇ ਨੂੰ ਆਪਣੀ ਨਿੱਜੀ ਕੂਟਨੀਤਕ ਗੱਲਬਾਤ ਵਿੱਚ ਸ਼ਾਮਲ ਨਹੀਂ ਕਰਾਂਗੇ ਪਰ ਭਾਰਤ ਸਰਕਾਰ ਵਿੱਚ ਸਾਡੇ ਸਹਿਯੋਗੀਆਂ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਨੇ ਅੱਗੇ ਕਿਹਾ, ਸਪੱਸ਼ਟ ਤੌਰ 'ਤੇ ਅਸੀਂ ਇਸ ਮੁੱਦੇ ਨੂੰ ਲੈ ਕੇ ਡੂੰਘੇ ਚਿੰਤਤ ਹਾਂ। ਇਸ ਲਈ ਅਸੀਂ ਕੈਨੇਡੀਅਨ ਸਰਕਾਰ ਅਤੇ ਕੈਨੇਡੀਅਨ ਭਾਈਵਾਲਾਂ ਨਾਲ ਨਿਯਮਤ ਸੰਪਰਕ ਵਿੱਚ ਹਾਂ।
ਫਾਈਵ ਆਈ ਅਲਾਇੰਸ ਨੇ ਖਿੱਚੇ ਹੱਥ: ਇੱਕ ਅਮਰੀਕੀ ਅਖਬਾਰ ਨੇ ਹਾਲ ਹੀ ਵਿਚ ਵ੍ਹਾਈਟ ਹਾਊਸ ਦਾ ਹਵਾਲਾ ਦਿੰਦੇ ਹੋਏ ਲਿਖਿਆ ਸੀ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਤੋਂ ਇਕ ਹਫਤਾ ਪਹਿਲਾਂ ਵੀ ਕੈਨੇਡੀਅਨ ਅਧਿਕਾਰੀਆਂ ਨੇ ਨਿੱਝਰ ਦੇ ਕਤਲ ਦੇ ਮਾਮਲੇ ਵਿਚ ਫਾਈਵ ਆਈ ਅਲਾਇੰਸ ਤੋਂ ਸਾਂਝੀ ਜਨਤਕ ਆਲੋਚਨਾ ਕਰਨ ਦੀ ਮੰਗ ਕੀਤੀ ਸੀ ਪਰ ਟਰੂਡੋ ਦੀ ਇਸ ਮੰਗ ਨੂੰ ਸਾਰੇ ਦੇਸ਼ਾਂ ਨੇ ਠੁਕਰਾ ਦਿੱਤਾ ਸੀ। ਕੈਨੇਡੀਅਨ ਪਬਲਿਕ ਬ੍ਰੌਡਕਾਸਟਰ (ਸੀਬੀਸੀ) ਨੇ ਲਿਖਿਆ ਕਿ ਫਾਈਵ ਆਈਜ਼ ਸਹਿਯੋਗੀਆਂ ਨੇ ਕੈਨੇਡਾ-ਭਾਰਤ ਵਿਵਾਦ ਵਿੱਚ ਸ਼ਾਮਲ ਹੋਣ ਵਿੱਚ ਘੱਟ ਦਿਲਚਸਪੀ ਦਿਖਾਈ।
- India Canada Row: ਪਾਕਿਸਤਾਨ 'ਚ ਲਈ IED ਧਮਾਕੇ ਦੀ ਸਿਖਲਾਈ, ਭਾਰਤ ਨੇ ਡੋਜ਼ੀਅਰ 'ਚ ਦਿੱਤਾ ਸੀ ਹਰਦੀਪ ਸਿੰਘ ਨਿੱਝਰ ਦੀਆਂ ਕਰਤੂਤਾਂ ਦਾ ਕੱਚਾ ਚਿੱਠਾ
- India Canada Relations: ਕੀ ਭਾਰਤ-ਕੈਨੇਡਾ ਵਿਵਾਦ ਦਾ ਅਸਰ ਖੇਤੀ ਅਤੇ ਖੇਤੀ ਉਤਪਾਦਾਂ ਨੂੰ ਵੀ ਪ੍ਰਭਾਵਿਤ ਕਰੇਗਾ?
- Canada rally: ਕੈਨੇਡਾ 'ਚ PM ਟਰੂਡੋ ਦੇ ਸਮਰਥਨ 'ਚ ਕੀਤੀ ਜਾ ਰਹੀ ਰੈਲੀ ਪਿੱਛੇ ਇਸ ਸੰਗਠਨ ਦੇ ਹੋਣ ਦਾ ਸ਼ੱਕ...
ਟਰੂਡੋ ਦੀ ਗੱਠਜੋੜ ਸਰਕਾਰ ਵਿੱਚ ਮਤਭੇਦ: ਮੌਜੂਦਾ ਮੁੱਦੇ 'ਤੇ ਕੈਨੇਡਾ ਦੇ ਸੱਤਾਧਾਰੀ ਗੱਠਜੋੜ 'ਚ ਵੀ ਮਤਭੇਦ ਹਨ। ਟਰੂਡੋ ਦੀ ਲਿਬਰਲ ਪਾਰਟੀ ਦੇ ਆਗੂ ਭਾਰਤ ਨਾਲ ਸਬੰਧ ਬਣਾਏ ਰੱਖਣ ਦੇ ਹੱਕ ਵਿੱਚ ਹਨ। ਟਰੂਡੋ ਦੇ ਐਮਰਜੈਂਸੀ ਰਿਸਪਾਂਸ ਮੰਤਰੀ ਹਰਜੀਤ ਸੱਜਣ ਦਾ ਕਹਿਣਾ ਹੈ ਕਿ ਕੈਨੇਡਾ ਨੂੰ ਭਾਰਤ ਨਾਲ ਸਬੰਧਾਂ ਨੂੰ ਖਰਾਬ ਕਰਨ ਦੀ ਲੋੜ ਨਹੀਂ ਹੈ। ਦੇਸ਼ ਦੀ ਪਹਿਲੀ ਹਿੰਦੂ ਕੈਬਨਿਟ ਮੰਤਰੀ ਅਨੀਤਾ ਆਨੰਦ ਵੀ ਵਿਵੇਕ ਨਾਲ ਕੰਮ ਕਰਨ ਦੇ ਹੱਕ ਵਿੱਚ ਹੈ।
ਕੈਨੇਡਾ ਪੀਐਮ ਨੇ ਭਾਰਤ ਸਰਕਾਰ 'ਤੇ ਲਗਾਏ ਦੋਸ਼: ਵਿਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਦੋਸ਼ ਲਾਇਆ ਸੀ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ। ਟਰੂਡੋ ਨੇ ਕਿਹਾ ਸੀ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੋਲ ਇਹ ਮੰਨਣ ਦਾ ਕਾਰਨ ਹੈ ਕਿ ਨਿੱਝਰ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ। ਕੈਨੇਡੀਅਨ ਏਜੰਸੀਆਂ ਨਿੱਝਰ ਦੇ ਕਤਲ ਵਿੱਚ ਭਾਰਤੀ ਸਾਜ਼ਿਸ਼ ਦੀ ਸੰਭਾਵਨਾ ਦੀ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ।