ਵਾਸ਼ਿੰਗਟਨ: ਅਮਰੀਕੀ ਵਿਦੇਸ਼ ਵਿਭਾਗ (US State Department) ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤਾ ਪਟੇਲ ਅਜਿਹੇ ਪਹਿਲੇ ਭਾਰਤੀ-ਅਮਰੀਕੀ ਹਨ। ਜਿਨ੍ਹਾਂ ਨੂੰ ਵਿਦੇਸ਼ ਮੰਤਰਾਲੇ ਦੀ ਰੋਜ਼ਾਨਾ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਛੁੱਟੀ ਉੱਤੇ ਹਨ। ਇਸ ਲਈ ਕੈਲੀਫੋਰਨੀਆ (California) ਦੇ ਰਹਿਣ ਵਾਲੇ 33 ਸਾਲਾ ਪਟੇਲ ਨੇ ਮੰਗਲਵਾਰ ਨੂੰ ਦੇਸ਼ ਦੀ ਵਿਦੇਸ਼ ਨੀਤੀ ਨਾਲ ਜੁੜੇ ਮਾਮਲਿਆਂ ਉੱਤੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਯੂਕਰੇਨ ਉੱਤੇ ਰੂਸ ਦੇ ਹਮਲੇ (Russia's attack on Ukraine), ਜੇਸੀਪੀਓਏ ਸਮਝੌਤਾ ਅਤੇ ਲਿਜ਼ ਟਰਸ ਦੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ (British Prime Minister) ਬਣਨ ਵਰਗੇ ਵਿਸ਼ਿਆਂ ਉੱਤੇ ਚਰਚਾ ਕੀਤੀ। ਉਹ ਬੁੱਧਵਾਰ ਨੂੰ ਮੀਡੀਆ ਨੂੰ ਵੀ ਸੰਬੋਧਨ ਕਰਨਗੇ।
ਵ੍ਹਾਈਟ ਹਾਊਸ (white house) ਦੇ ਸੀਨੀਅਰ ਐਸੋਸੀਏਟ ਕਮਿਊਨੀਕੇਸ਼ਨ ਡਾਇਰੈਕਟਰ ਮੈਟ ਹਿੱਲ ਨੇ ਟਵੀਟ ਕਰਕੇ ਪਟੇਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਟੇਲ ਨੇ ਮੰਚ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਗੱਲ ਕੀਤੀ। ਹਿੱਲ ਨੇ ਕਿਹਾ ਕਿ ਵਿਸ਼ਵ ਮੰਚ 'ਤੇ ਅਮਰੀਕਾ ਦੀ ਨੁਮਾਇੰਦਗੀ ਕਰਨਾ ਬਹੁਤ ਵੱਡੀ ਜ਼ਿੰਮੇਵਾਰੀ ਹੈ।
ਅਤੇ ਵੇਦਾਂਤ ਨੇ ਇਸ ਨੂੰ ਬਹੁਤ ਹੀ ਪੇਸ਼ੇਵਰ ਤਰੀਕੇ ਨਾਲ ਕੀਤਾ ਅਤੇ ਆਪਣੀ ਗੱਲ ਨੂੰ ਬਹੁਤ ਸਪੱਸ਼ਟ ਰੂਪ ਵਿੱਚ ਪੇਸ਼ ਕੀਤਾ।ਵ੍ਹਾਈਟ ਹਾਊਸ ਦੇ ਸਾਬਕਾ ਡਿਪਟੀ ਕਮਿਊਨੀਕੇਸ਼ਨ ਡਾਇਰੈਕਟਰ ਪਿਲੀ ਟੋਬਰ ਨੇ ਕਿਹਾ ਕਿ ਵੇਦਾਂਤ ਪਟੇਲ ਨੂੰ ਮੰਚ ਉੱਤੇ ਦੇਖ ਕੇ ਚੰਗਾ ਲੱਗਾ। ਉਨ੍ਹਾਂ ਟਵੀਟ ਕੀਤਾ ਕਿ ਮੇਰੇ ਦੋਸਤ ਨੂੰ ਸ਼ੁੱਭਕਾਮਨਾਵਾਂ, ਜੋ ਪਹਿਲੀ ਵਾਰ ਇਸ ਜ਼ਿੰਮੇਵਾਰੀ ਨੂੰ ਸੰਭਾਲ ਰਿਹਾ ਹੈ। ਪਟੇਲ ਦਾ ਜਨਮ ਗੁਜਰਾਤ ਵਿੱਚ ਹੋਇਆ ਸੀ ਅਤੇ ਉਸਨੇ ਕੈਲੀਫੋਰਨੀਆ ਯੂਨੀਵਰਸਿਟੀ (University of California), ਰਿਵਰਸਾਈਡ ਵਿੱਚ ਪੜ੍ਹਾਈ ਕੀਤੀ ਸੀ। ਉਹ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਬਿਡੇਨ ਦੇ ਸਹਾਇਕ ਪ੍ਰੈਸ ਸਕੱਤਰ ਅਤੇ ਬੁਲਾਰੇ ਵਜੋਂ ਕੰਮ ਕਰ ਚੁੱਕੇ ਹਨ।
ਇਹ ਵੀ ਪੜ੍ਹੋ:ਚੀਨ ਵਿੱਚ ਭੂਚਾਲ ਕਾਰਨ 65 ਮੌਤਾਂ, 1 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ਅਤੇ ਪਹੁੰਚਾਇਆ