ਹੁਸ਼ਿਆਰਪੁਰ : ਸ਼ਹਿਰ 'ਚ ਇੱਕ ਪ੍ਰਵਾਸੀ ਮਜ਼ਦੂਰ ਪਰਿਵਾਰ ਦੀ 10 ਸਾਲਾ ਨਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਸ਼ਹਿਰ ਪਿੰਡ ਦੋਸ਼ੀਵਾਲ ਨੇੜੇ ਇੱਕ ਨਿੱਜੀ ਕੰਪਨੀ 'ਚ ਕੰਮ ਕਰਨ ਵਾਲੇ ਇੱਕ ਪ੍ਰਵਾਸੀ ਮਜ਼ਦੂਰ ਤੇ ਉਸ ਦੀ ਪਤਨੀ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ 10 ਸਾਲਾ ਧੀ ਘਰ 'ਤੇ ਸੀ। ਉਨ੍ਹਾਂ ਨਾਲ ਫੈਕਟਰੀ 'ਚ ਕੰਮ ਕਰਨ ਵਾਲੇ ਇੱਕ ਵਿਅਕਤੀ ਨੇ ਉਨ੍ਹਾਂ ਦੀ 10 ਸਾਲਾ ਧੀ ਨਾਲ ਜਬਰ ਜਨਾਹ ਕੀਤਾ 'ਤੇ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਜਲਦ ਤੋਂ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਹੈ।
ਹੋਰ ਪੜ੍ਹੋ :ਹੁਸ਼ਿਆਰਪੁਰ 'ਚ ਜ਼ਿਲ੍ਹਾ ਪੱਧਰ ਪੈਨਸ਼ਨਰਜ਼ ਦਿਹਾੜਾ ਮਨਾਇਆ ਗਿਆ
ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪੁਜੀ। ਮਹਿਲਾ ਪੁਲਿਸ ਦੀ ਮਦਦ ਨਾਲ ਪੀੜਤਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਥੇ ਡਾਕਟਰਾਂ ਵੱਲੋਂ ਪੀੜਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਧਾਰਾ 376 ਏਬੀ ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।