ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸ਼ਹਿਰ ਦੀ ਪੁਲਿਸ ਮੁਸਤੈਦ ਵਿਖਾਈ ਦੇ ਰਹੀ ਹੈ। ਅੰਮ੍ਰਿਤਸਰ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਅਤੇ ਇੱਕ ਨਸ਼ੇ ਦੇ ਆਦੀ ਵਿਅਕਤੀ ਨੂੰ ਕਾਬੂ ਕੀਤਾ ਹੈ।
ਪੁਲਿਸ ਚੌਂਕੀ ਫੈਜ਼ਪੁਰਾ ਨੇ ਇੱਕ ਮੁਖ਼ਬਰੀ ਦੇ ਅਧਾਰ 'ਤੇ ਇਹ ਕਾਰਵਾਈ ਕੀਤੀ ਹੈ। ਚੌਂਕੀ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਮੁਖ਼ਬਰੀ ਮਿਲੀ ਸੀ ਕਿ ਇਲਾਕੇ ਵਿੱਚ ਦੋ ਵਿਅਕਤੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮੁਖ਼ਬਰੀ ਨੂੰ ਅਧਾਰ ਬਣਾ ਕੇ ਪੁਲਿਸ ਨੇ ਕਾਰਵਾਈ ਕੀਤੀ।
ਚੌਂਕੀ ਇੰਚਾਰਜ ਨੇ ਦੱਸਿਆ ਕਿ ਇਸ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਬਲਵੀਰ ਸਿੰਘ ਉਰਫ ਟੀਟੂ ਨੂੰ 37500 ਮੀ.ਲੀਟਰ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਗਿਆ ਹੈ। ਦੂਜੇ ਮਾਮਲੇ ਵਿੱਚ ਸਤਪਾਲ ਸਿੰਘ ਨੂੰ 300000 ਮੀ. ਲੀਟਰ ਸ਼ਰਾਬ ਸਮੇਤ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿੱਚ ਪੁਲਿਸ ਨੇ ਸੁਖਦੇਵ ਸਿੰਘ ਉਰਫ ਬਾਬਾ ਸੇਗਾ ਨੂੰ ਹੈਰੋਇਨ ਪੀਂਦੇ ਹੋਏ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿ ਇਨ੍ਹਾਂ ਮੁਲਜ਼ਮਾਂ ਦਾ ਅਦਾਲਤ ਤੋਂ ਇੱਕ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਇਨ੍ਹਾਂ ਤੋਂ ਇਸ ਮਾਮਲੇ ਵਿੱਚ ਵਧੇਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।