ਗੁੜਗਾਉਂ : ਹਰਿਆਣਾ ਦੇ ਗੁੜਗਾਉਂ ਵਿਖੇ ਭੀੜ ਦੁਆਰਾ ਕੀਤੇ ਗਏ ਹਮਲੇ ਦੇ ਪੀੜਤ ਪਰਿਵਾਰ ਨੇ ਸੋਮਵਾਰ ਨੂੰ ਸਮੂਹਿਕ ਰੂਪ ਨਾਲ ਖ਼ੁਦਕੁਸ਼ੀ ਕਰਨ ਦੀ ਧਮਕੀ ਦਿੰਦੇ ਹੋਏ ਦੋਸ਼ ਲਾਏ ਹਨ ਕਿ ਉਨ੍ਹਾਂ 'ਤੇ ਸ਼ਿਕਾਇਤ ਵਾਪਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਸਥਾਨਕ ਨੇਤਾਵਾਂ ਦੁਆਰਾ ਦੇ ਪ੍ਰਭਾਵ ਵਿੱਚ ਪੁਲਿਸ ਕਾਰਵਾਈ ਨਹੀਂ ਕਰ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਹੋਲੀ ਵਾਲੇਦਿਨ ਕ੍ਰਿਕਟ ਖੇਡਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ 40 ਤੋਂ ਜ਼ਿਆਦਾ ਲੋਕਾਂ ਨੇ ਭੂਪ ਸਿੰਘ ਨਗਰ ਇਲਾਕੇ ਵਿੱਚ ਸਥਿਤ ਮੁਹੰਮਦ ਅਖ਼ਤਰ ਦੇ ਘਰ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਕੁੱਟਿਆ ਸੀ। ਹਮਲੇ ਦੀ ਵੀਡੀਓ ਇੱਕ ਪੀੜਤ ਨੇ ਆਪਣੇ ਫ਼ੋਨ ਤੇ ਰਿਕਾਰਡ ਕਰ ਲਈ ਸੀ ਜੋ ਇੰਟਰਨੈੱਟ ਤੇ ਵਾਇਰਲ ਹੋ ਗਈ।
ਅਖ਼ਤਰ ਦਾ ਕਹਿਣਾ ਹੈ, ਹਮਲੇ ਦੀ ਵੀਡੀਓ ਵਾਇਰਲ ਹੋਣ ਨਾਲ ਹੁਣ ਇਹ ਮਾਮਲਾ ਜਨਤਕ ਹੋ ਗਿਆ ਹੈ, ਪਰ ਫ਼ਿਰ ਵੀ ਪੁਲਿਸ 35 ਤੋਂ ਜ਼ਿਆਦਾ ਗੁੰਡਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮ ਰਹੀ ਹੈ। ਅਗਰ ਗੁੜਗਾਉਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਡੀ ਮਦਦ ਨਹੀਂ ਕਰਦਾ ਹੈ ਤਾਂ ਸਾਡੇ ਕੋਲ ਸਮੂਹਿਕ ਰੂਪ ਨਾਲ ਖ਼ੁਦਕੁਸ਼ੀ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਹਿਮਾਂਸ਼ੂ ਗਰਗ ਨੇ ਕਿਹਾ ਕਿ ਅਸੀਂ ਹੁਣ ਤੱਕ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੋਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਅਸੀਂ ਕਿਸੇ ਦਾ ਪੱਖ ਨਹੀਂ ਲੈ ਰਹੇ ਹਾਂ