ਲੁਧਿਆਣਾ : ਰਾਏਕੋਟ ਦੇ ਪਿੰਡ ਝੋਰੜਾ ਵਿਖੇ ਇੱਕ ਕਿਸਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਬਾਰੇ ਦੱਸਦੇ ਹੋਏ ਥਾਣਾ ਹਠੂਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਪਿੰਡ ਝੋਰੜਾ ਵਿਖੇ ਇੱਕ ਵਿਅਕਤੀ ਦੇ ਕਤਲ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ 'ਤੇ ਪੁੱਜ ਕੇ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਮਨੀਲਾ ਵਜੋਂ ਹੋਈ ਹੈ। ਪਿੰਡ ਦੇ ਇੱਕ ਹੀ ਨੌਜਵਾਨ ਗੁਰਵਿੰਦਰ ਸਿੰਘ ਨੇ ਗੋਲੀ ਮਾਰ ਕੇ ਉਸ ਦਾ ਕਤਲ ਕੀਤਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਦੇ ਸਮੇਂ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਤਲ ਕੀਤੇ ਜਾਣ ਦਾ ਦੋਸ਼ ਕਬੂਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਨੇ ਮ੍ਰਿਤਕ ਨੂੰ ਇੱਕ ਸਾਲ ਪਹਿਲਾ ਜ਼ਮੀਨ ਵੇਚੀ ਸੀ, ਪਰ ਮ੍ਰਿਤਕ ਉਸ ਨੂੰ ਜ਼ਮੀਨ ਖ਼ਰੀਦਣ ਤੋਂ ਬਾਅਦ ਬਕਾਇਆ ਰਕਮ ਨਹੀਂ ਮੋੜ ਰਿਹਾ ਸੀ, ਬਲਕਿ ਜਦ ਗੁਰਵਿੰਦਰ ਨੇ ਆਪਣੀ ਜ਼ਮੀਨ ਕਿਸੇ ਹੋਰ ਨੂੰ ਵਚੇਣੀ ਚਾਹੀ ਤਾਂ ਜਰਨੈਲ ਸਿੰਘ ਉਸ ਦੀ ਜ਼ਮੀਨ ਨਹੀਂ ਵਿਕਣ ਦੇ ਰਿਹਾ ਸੀ। ਮੁਲਜ਼ਮ ਵੱਲੋਂ ਰੋਕੇ ਜਾਣ ਤੋਂ ਬਾਅਦ ਵੀ ਉਹ ਉਸ ਨੂੰ ਲਗਾਤਾਰ ਤੰਗ-ਪਰੇਸ਼ਾਨ ਕਰਨ ਲੱਗ ਪਿਆ। ਜਿਸ ਦੇ ਚਲਦੇ ਉਸ ਨੇ ਗੁਰਵਿੰਦਰ ਨੇ ਜਰਨੈਲ ਸਿੰਘ ਦਾ ਕਤਲ ਕਰ ਦਿੱਤਾ।
ਥਾਣਾ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਮੁਲਜ਼ਮ ਵਿਰੁੱਧ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਮੁਤਾਬਕ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਵਿਰੁੱਧ 5 ਦਿਨੀਂ ਰਿਮਾਂਡ ਹਾਸਲ ਕਰ ਉਸ ਕੋਲੋਂ ਪੁੱਛਗਿੱਛ ਜਾਰੀ ਹੈ।