ਜਲੰਧਰ : ਕੋਰੋਨਾ ਮਹਾਮਾਰੀ ਤੋਂ ਨਜਿੱਠਣ ਲਈ ਪੀਐਮ ਮੋਦੀ ਵੱਲੋਂ ਦੇਸ਼ ਦੀ ਜਨਤਾ ਨੂੰ ਦੀਵੇ ਤੇ ਮੋਮਬੱਤੀਆਂ ਜਲਾ ਕੇ ਇੱਕਜੁਟ ਹੋਣ ਦਾ ਸੰਦੇਸ਼ ਦਿੱਤਾ ਸੀ। ਜਿਸ ਤੋਂ ਬਾਅਦ ਲੋਕਾਂ ਨੇ ਐਤਵਾਰ ਰਾਤ ਨੂੰ ਦੀਵੇ ਅਤੇ ਮੋਮਬੱਤੀਆਂ ਜਲਾਇਆਂ। ਉੱਥੇ ਹੀ ਜਲੰਧਰ ਦੀ ਬਸਤੀ ਦਾਨਿਸ਼ਮੰਦਾ 'ਚ ਦੀਵੇ ਅਤੇ ਮੋਮਬੱਤੀਆਂ ਜਲਾਉਣ ਦੀ ਥਾਂ ਕੁਝ ਲੋਕਾਂ ਨੇ ਪਟਾਕੇ ਚਲਾਣੇ ਸ਼ੁਰੂ ਕਰ ਦਿੱਤੇ। ਜਿਸ ਕਾਰਨ ਇੱਕ ਟੈਂਟ ਹਾਊਸ 'ਚ ਭਿਆਨਕ ਅੱਗ ਲੱਗ ਗਈ।
ਜਾਣਕਾਰੀ ਮੁਤਾਬਕ ਰਾਤ ਕਰੀਬ ਦੱਸ ਵਜੇ ਬਸਤੀ ਦਾਨਿਸ਼ਮੰਦਾਂ ਇਲਾਕੇ ਵਿੱਚ ਇੱਕ ਟੈਂਟ ਹਾਊਸ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਹੋਰ ਪੜ੍ਹੋ : ਧਰਮ ਦੇ ਨਾਂਅ ਤੇ ਭਾਈਚਾਰਕ ਸਾਂਝ ਨੂੰ ਤੋੜਨ ਵਾਲਿਆਂ 'ਤੇ ਹੋਵੇ ਸਖ਼ਤ ਕਾਰਵਾਈ : ਨਾਇਬ ਸ਼ਾਹੀ ਇਮਾਮ
ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਡੇਢ ਘੰਟੇ ਦੀ ਮਸ਼ਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਦੱਸ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਅਜੇ ਤੱਕ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਮੁੱਢਲੀ ਜਾਂਚ 'ਚ ਇਹ ਅੱਗ ਪਟਾਕੇ ਕਾਰਨ ਲੱਗਣ ਦਾ ਖ਼ਦਸ਼ਾ ਹੈ। ਅੱਗ ਕਾਰਨ ਟੈਂਟ ਹਾਊਸ ਨੂੰ ਕਾਫੀ ਨੁਕਸਾਨ ਹੋਇਆ ਹੈ, ਪਰ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।