ਲੁਧਿਆਣਾ : ਪੁਲਿਸ ਦੀ ਐਸਟੀਐਫ ਟੀਮ ਨੇ ਨਸ਼ਾ ਤਸਕਰੀ ਮਾਮਲੇ 'ਚ ਸਾਬਕਾ ਅਕਾਲੀ ਸਰਪੰਚ ਅਕਾਲੀ ਸਰਪੰਚ ਗੁਰਦੀਪ ਸਿੰਘ ਰਾਣੋ ਤੇ ਉਸ ਦੇ ਸਾਥੀਆਂ ਕੋਲੋਂ ਪ੍ਰੋਟੈਕਸ਼ਨ ਵਾਰੰਟ 'ਤੇ ਪੁੱਛਗਿੱਛ ਕੀਤੀ। ਪੁਲਿਸ ਵੱਲੋਂ ਗੁਰਦੀਪ ਸਿੰਘ ਦੇ ਹੋਰਨਾਂ ਸਾਥੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪ੍ਰੋਟੈਕਸ਼ਨ ਵਾਰੰਟ 'ਤੇ ਪੁੱਛਗਿੱਛ ਦੌਰਾਨ ਮਲੁਜ਼ਮਾਂ ਵੱਲੋਂ ਜੇਲ ਚੋਂ ਹੀ ਨਸ਼ਾ ਤਸਕਰੀ ਦਾ ਕਾਰੋਬਾਰ ਚਲਾਏ ਜਾਣ ਦਾ ਖੁਲਾਸਾ ਹੋਇਆ ਹੈ।
ਇਸ ਬਾਰੇ ਦੱਸਦੇ ਹੋਏ ਐਸਟੀਐਫ ਦੇ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਬਕਾ ਅਕਾਲੀ ਸਰਪੰਚ ਗੁਰਦੀਪ ਸਿੰਘ ਰਾਣੋ ਤੇ ਉਸ ਦੇ ਸਾਥੀ ਰਵੇਜ ਸਿੰਘ ਅਤੇ ਰਣਦੀਪ ਸਿੰਘ ਨੂੰ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ਤੇ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਪੁਲਿਸ ਵੱਲੋਂ ਪੁੱਛਗਿਛ ਦੇ ਦੌਰਾਨ ਗੁਰਦੀਪ ਸਿੰਘ ਨੇ ਇਹ ਕਬੂਲ ਕੀਤਾ ਕਿ ਉਹ ਆਪਣੇ ਸਾਥਿਆਂ ਨਾਲ ਨਸ਼ੇ ਦਾ ਕਾਰੋਬਾਰ ਕਰਦਾ ਹੈ। ਉਸ ਨੇ ਦੱਸਿਆ ਕਿ ਰਵੇਜ ਸਿੰਘ ਅਤੇ ਰਣਦੀਪ ਸਿੰਘ ਤੋਂ ਇਲਾਵਾ ਉਸ ਦੇ ਦੋ ਹੋਰ ਸਾਥੀ ਅਰਵਿੰਦਰ ਸਿੰਘ ਤੇ ਕੇਵਲ ਨਸ਼ਾ ਤਸਕਰੀ ਦੇ ਮਾਮਲੇ 'ਚ ਸੈਂਟਰਲ ਜੇਲ ਲੁਧਿਆਣਾ 'ਚ ਬੰਦ ਹਨ। ਉਹ ਸਾਰੇ ਮਿਲ ਕੇ ਜੇਲ ਦੇ ਅੰਦਰੋਂ ਹੀ ਨਸ਼ਾ ਤਸਕਰੀ ਦਾ ਕਾਰੋਬਾਰ ਚਲਾ ਰਹੇ ਸਨ।
ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਐਸਟੀਐਫ ਟੀਮ ਨੇ ਦੁਗਰੀ ਰੋਡ ਤੋਂ 418 ਗ੍ਰਾਮ ਹੈਰੋਇਨ ਅਤੇ ਇੱਕ ਇਨੋਵਾ ਕਾਰ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨਸ਼ਾ ਤਸਕਰੀ ਮਾਮਲੇ 'ਚ ਹੁਣ ਤੱਕ ਉਹ 31 ਕਿੱਲੋ 418 ਗ੍ਰਾਮ ਹੈਰੋਇਨ, 6 ਕਿੱਲੋ ਆਈਸ ਡਰੱਗ ਸਣੇ 12 ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਜਾ ਚੁੱਕਿਆਂ ਹਨ। ਅੰਤਰ ਰਾਸ਼ਟਰੀ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 2 ਕਰੋੜ ਰੁਪਏ ਹੈ। ਪੁਲਿਸ ਵੱਲੋਂ ਮੁਲਜ਼ਮਾਂ 'ਤੇ ਅਗਲੀ ਕਾਰਵਾਈ ਜਾਰੀ ਹੈ।