ETV Bharat / jagte-raho

ਨਸ਼ੇ ਦੀ ਹਾਲਤ 'ਚ ਪਤੀ ਨੇ ਪਤਨੀ ਦਾ ਕੀਤਾ ਕਤਲ - Barnala news

ਬਰਨਾਲਾ ਦੇ ਪਿੰਡ ਚੂੰਘਾਂ ਵਿੱਚ ਇੱਕ ਪਤੀ ਨੇ ਨਸ਼ੇ ਦੀ ਹਾਲਤ 'ਚ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨਸ਼ੇ ਦੀ ਹਾਲਤ ਪਤੀ ਨੇ 'ਚ ਪਤਨੀ ਦਾ ਕੀਤਾ ਕਤਲ
ਨਸ਼ੇ ਦੀ ਹਾਲਤ ਪਤੀ ਨੇ 'ਚ ਪਤਨੀ ਦਾ ਕੀਤਾ ਕਤਲ
author img

By

Published : Oct 26, 2020, 7:02 PM IST

Updated : Oct 26, 2020, 8:05 PM IST

ਬਰਨਾਲਾ: ਪਿੰਡ ਚੂੰਘਾਂ ਵਿੱਚ ਐਤਵਾਰ ਦੇਰ ਰਾਤ ਪਤੀ ਨੇ ਨਸ਼ੇ ਦੀ ਹਾਲਤ ਵਿੱਚ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਪਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਜੀਜੇ ਭਗਵਾਨ ਸਿੰਘ ਅਤੇ ਭਰਾ ਸੁਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਕਮਲਜੀਤ ਕੌਰ (28) ਦਾ ਲਗਭਗ ਤਿੰਨ ਸਾਲ ਪਹਿਲਾਂ ਵਿਆਹ ਪਿੰਡ ਚੂੰਘਾਂ ਨਿਵਾਸੀ ਸੋਮਾ ਸਿੰਘ ਪੁੱਤਰ ਮਹਿੰਦਰ ਸਿੰਘ ਨਾਲ ਹੋਇਆ ਸੀ। ਇਨ੍ਹਾਂ ਦਾ ਡੇਢ ਸਾਲ ਦਾ ਇੱਕ ਮੁੰਡਾ ਵੀ ਹੈ। ਵਿਆਹ ਸਮੇਂ ਤੋਂ ਹੀ ਉਸ ਦਾ ਸਹੁਰਾ ਪਰਿਵਾਰ ਉਸ ਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਇਲਾਵਾ ਮ੍ਰਿਤਕਾ ਦਾ ਪਤੀ ਵੀ ਸ਼ਰਾਬ ਪੀ ਕੇ ਉਸ ਨਾਲ ਕੁੱਟਮਾਰ ਕਰਦਾ ਸੀ।

ਨਸ਼ੇ ਦੀ ਹਾਲਤ ਪਤੀ ਨੇ 'ਚ ਪਤਨੀ ਦਾ ਕੀਤਾ ਕਤਲ

ਬੀਤੇ ਦਿਨੀਂ ਮ੍ਰਿਤਕਾ ਦਾ ਛੋਟਾ ਭਰਾ ਬਿੱਟੂ ਸਿੰਘ ਆਪਣੀ ਭੈਣ ਨੂੰ ਮਿਲਣ ਆਇਆ ਹੋਇਆ ਸੀ। ਦੇਰ ਰਾਤ ਰੋਟੀ ਖਾਣ ਤੋਂ ਬਾਅਦ ਉਹ ਆਪਣੇ ਕਮਰੇ ਵਿੱਚ ਸੌਣ ਚਲਿਆ ਗਿਆ। ਇਸ ਦੌਰਾਨ ਦੇਰ ਰਾਤ ਬਿੱਟੂ ਸਿੰਘ ਨੂੰ ਦੂਜੇ ਕਮਰੇ ਵਿੱਚੋਂ ਭੈਣ ਦੀਆਂ ਚੀਕਾਂ ਸੁਣਾਈ ਦਿੱਤੀਆਂ। ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਉਸ ਦਾ ਜੀਜਾ ਸੋਮਾ ਸਿੰਘ ਉਸ ਦੀ ਭੈਣ ਦਾ ਗਲ ਘੁੱਟ ਰਿਹਾ ਸੀ। ਜਦੋਂ ਤੱਕ ਉਸ ਨੇ ਆਪਣੀ ਭੈਣ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ, ਉਦੋਂ ਤੱਕ ਕਮਲਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਸੀ।

ਇਸ ਪਿੱਛੋਂ ਬਿੱਟੂ ਸਿੰਘ ਨੇ ਤੁਰੰਤ ਆਪਣੇ ਪਿੰਡ ਪਰਿਵਾਰ ਅਤੇ ਥਾਣੇ ਦੀ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਥਾਣਾ ਟੱਲੇਵਾਲ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈਣ ਪਿੱਛੋਂ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜਿਆ। ਉਨ੍ਹਾਂ ਮੁਲਜ਼ਮ ਸੋਮਾ ਸਿੰਘ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੇ ਭਰਾ ਬਿੱਟੂ ਸਿੰਘ ਦੇ ਬਿਆਨ ਦਰਜ਼ ਕਰਕੇ ਮੁਲਜ਼ਮ ਸੋਮਾ ਸਿੰਘ ਵਿਰੁੱਧ ਧਾਰਾ 302 ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Last Updated : Oct 26, 2020, 8:05 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.