ਜਲੰਧਰ: ਲੌਕਡਾਊਨ ਖ਼ਤਮ ਹੋਣ ਮਗਰੋਂ ਲਗਾਤਾਰ ਅਪਰਾਧਕ ਮਾਮਲੇ ਵੱਧ ਰਹੇ ਹਨ। ਅਜਿਹਾ ਹੀ ਮਾਮਲਾ ਜਲੰਧਰ ਦੇ ਅਸ਼ੋਕ ਨਗਰ ਤੋਂ ਸਾਹਮਣੇ ਆਇਆ ਹੈ। ਇਥੇ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਨੌਜਵਾਨ ਦੀ ਪਛਾਣ ਨੀਤਿਨ ਵਜੋਂ ਹੋਈ ਹੈ। ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਮੁੰਬਈ ਤੇ ਗੋਆ ਵਿਖੇ ਹੋਟਲਾਂ 'ਚ ਕੰਮ ਕਰਦਾ ਹੈ।
ਲੌਕਡਾਊਨ ਦੇ ਦੌਰਾਨ ਕੰਮ ਨਾ ਹੋਣ ਦੇ ਚਲਦੇ ਉਹ ਆਪਣੇ ਘਰ ਜਲੰਧਰ ਆਇਆ ਹੋਇਆ ਹੈ। ਪਿਤਾ ਦੇ ਬਿਆਨ ਮੁਤਾਬਕ ਉਨ੍ਹਾਂ ਪੱਤਰ ਜ਼ਿਆਦਾਤਰ ਦੋਸਤਾਂ ਦੇ ਨਾਲ ਹੀ ਰਹਿੰਦਾ ਹੈ ਤੇ ਘਰ 'ਤੇ ਘੱਟ ਹੀ ਰਹਿੰਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਤੋਂ ਫੋਨ ਆਇਆ ਕਿ ਦੋ ਅਣਪਛਾਤੇ ਨੌਜਵਾਨ ਇੱਕ ਗੰਭੀਰ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾ ਕੇ ਗਏ ਹਨ। ਇਲਾਜ ਦੇ ਦੌਰਾਨ ਸਕੈਨਿੰਗ ਕੀਤੇ ਜਾਣ 'ਤੇ ਡਾਕਟਰਾਂ ਨੇ ਉਸ ਦੇ ਗੋਲੀ ਲੱਗਣ ਦੀ ਪੁਸ਼ਟੀ ਕੀਤੀ ਹੈ।
ਨੌਜਵਾਨ ਨੂੰ ਹਸਪਤਾਲ 'ਚ ਜ਼ੇਰੇ ਇਲਾਜ ਰੱਖਿਆ ਗਿਆ ਹੈ। ਨੌਜਵਾਨ ਨੂੰ ਗੋਲੀ ਕਿਸ ਨੇ ਮਾਰੀ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।