ਕੁਰਾਲੀ: ਸ਼ਿਵਾਲਕ ਦੀਆਂ ਪਹਾੜੀਆਂ 'ਚ ਵਸੇ ਪਿੰਡ ਦੁਲਵਾ ਖਦਰੀ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਦੀ ਲਾਸ਼ ਸੁੰਨਸਾਨ ਥਾਂ 'ਤੇ ਪਈ ਮਿਲੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਨੀ ਵਾਸੀ ਪੰਚਕੂਲਾ ਵਜੋਂ ਹੋਈ ਹੈ। ਪਿੰਡ ਵਾਸੀਆਂ ਨੇ ਜਦੋਂ ਲਾਸ਼ ਵੇਖੀ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।
ਘਟਨਾ ਦਾ ਪਤਾ ਲੱਗਣ ਤੋਂ ਬਾਅਦ ਮੌਕੇ ਪਹੁੰਚੇ ਡੀਐੱਸਪੀ ਅਮਰੋਜ਼ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਪਿੰਡ ਦੀਆਂ ਖਤਾਨਾ 'ਚ ਇੱਕ ਲਾਵਰਸ ਕਾਰ ਅਤੇ ਲਾਸ਼ ਪਈ ਹੈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਵੇਖਿਆ ਤਾਂ ਇੱਕ ਟਾਟਾ ਮਾਰਕਾ ਸਫਾਰੀ ਕਾਰ ਲਵਾਰਸ ਖੜ੍ਹੀ ਸੀ ਅਤੇ ਇਸ ਤੋਂ ਕੁਝ ਦੂਰੀ 'ਤੇ ਇੱਕ ਨੌਜਵਾਨ ਦੀ ਲਾਸ਼ ਪਈ ਸੀ।
ਡੀਐੱਸਪੀ ਨੇ ਦੱਸਿਆ ਕਿ ਇਹ ਲਾਸ਼ ਅਲਫ ਨੰਗੀ ਸੀ ਅਤੇ ਇਸ 'ਤੇ ਕੀੜੇ ਚੱਲ ਰਹੇ ਸਨ। ਉਨ੍ਹਾਂ ਕਿਹਾ ਮੁੱਢਲੀ ਜਾਣਕਾਰੀ ਅਨੁਸਾਰ ਦੋ ਗੱਡੀਆ ਤਕਰੀਬਨ ਤਿੰਨ ਦੇ ਪਹਿਲਾਂ ਇੱਥੇ ਆਈਆਂ ਸਨ। ਇਨ੍ਹਾਂ ਵਿੱਚੋਂ ਦੂਜੀ ਗੱਡੀ ਵਾਪਸ ਚਲੀ ਗਈ ਸੀ।
ਉਨ੍ਹਾਂ ਕਿਹਾ ਕਿ ਮ੍ਰਿਤਕ ਸਨੀ ਵਾਸੀ ਐੱਮਈਐੱਸ ਕਲੋਨੀ ਪੰਚਕੂਲ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਪੱਛਮੀ ਕਾਂਮਡ ਹਸਪਤਾਲ ਵਿੱਚ ਦਰਜਾ ਚਾਰ ਕਰਮਚਾਰੀ ਹੈ। ਉਨ੍ਹਾਂ ਕਿਹਾ ਮ੍ਰਿਤਕ ਦੇ ਵਾਰਸਾਂ ਨਾਲ ਸਪੰਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੀਐੱਸਪੀ ਨੇ ਦੱਸਿਆ ਕਿ ਫੋਰੈਂਸਿਕ ਟੀਮ ਵੀ ਮੌਕੇ 'ਤੇ ਪਹੁੰਚ ਰਹੀਆਂ ਹਨ ਅਤੇ ਇਸ ਦੇ ਮੌਤ ਦੇ ਕਾਰਨਾਂ ਦਾ ਅਲਸ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਪੜਤਾਲ ਕਰੇਗੀ।