ਮਾਨਸਾ: ਮਾਨਸਾ ਪੁਲਿਸ ਦੇ ਸੀਆਈਏ ਸਟਾਫ਼ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਦੀਆਂ ਸ਼ੀਸ਼ੀਆਂ ਤੇ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਕਾਰਵਾਈ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰ ਕੁੱਝ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਨੇ 3 ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ ਦੀ ਤਕਰੀਬਨ 25 ਸ਼ੀਸ਼ੀਆਂ ਬਰਾਮਦ ਕੀਤੀਆਂ। ਇਨ੍ਹਾਂ ਉੱਤੇ ਕੈਰੀਸੋਮਾ ਨਾਮਕ ਕੰਪਨੀ ਦਾ ਮਾਰਕਾ ਲਗਇਆ ਹੋਇਆ ਸੀ। ਇਸ ਤੋਂ ਇਲਾਵਾ ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ 250 ਨਸ਼ੀਲੀ ਗੋਲੀਆਂ ਵੀ ਬਰਾਮਦ ਕੀਤੀਆਂ। ਉਕਤ ਮੁਲਜ਼ਮ ਨਸ਼ਾ ਤਸਕਰੀ ਦਾ ਕੰਮ ਕਰਦੇ ਸਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚੋਂ ਇੱਕ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਪਿੰਡ ਅੱਕਾਵਲੀ ਦੇ ਵਸਨੀਕ ਵਜੋਂ ਹੋਈ ਹੈ। ਜਦੋਂਕਿ ਹੋਰਨਾਂ ਦੋ ਮੁਲਜ਼ਮਾਂ ਦੀ ਪਛਾਣ ਹੋਣੀ ਬਾਕੀ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ਼ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।