ਅੰਮ੍ਰਿਤਸਰ: ਪੁਲਿਸ ਨੇ ਚੇਨ ਸਨੈਚਰ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ ਤੇ ਇੱਕ ਅਜੇ ਫਰਾਰ ਹੈ। ਪੁਲਿਸ ਨੂੰ ਕਾਬੂ ਹੋਏ ਮੁਲਜ਼ਮ ਤੋਂ ਚੋਰੀ ਦੇ 5 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ 19 ਮਾਰਚ ਨੂੰ ਇੱਕ ਵਿਅਕਤੀ ਨੇ ਫੋਨ ਦੀ ਸਨੈਚਿੰਗ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੈਨੇਚਰ ਦੀ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਨਾਕਾਬੰਦੀ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਨੇ ਇੱਕ ਸੈਨੇਚਰ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋ ਵਿਅਕਤੀ ਸਨ ਜਿਸ 'ਚੋਂ ਅਜੇ ਇੱਕ ਫਰਾਰ ਹੈ।
ਇਹ ਵੀ ਪੜ੍ਹੋ: ਜੱਜਾਂ ਤੇ ਨਿਆਂਪਾਲਿਕਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਸਬੰਧੀ ਹਾਈਕੋਰਟ 'ਚ ਹੋਈ ਸੁਣਵਾਈ
ਉਨ੍ਹਾਂ ਕਿਹਾ ਕਿ ਕਾਬੂ ਹੋਏ ਸੈਨੇਚਰ ਦੀ ਚੈਕਿੰਗ ਦੌਰਾਨ ਉਨ੍ਹਾਂ ਨੂੰ ਮੁਲਜ਼ਮ ਤੋਂ 5 ਚੋਰੀ ਦੇ ਮੁਬਾਇਲ ਤੇ ਇੱਕ ਮੋਟਰ ਸਾਈਕਲ ਬਰਾਮਦ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਜਲਦ ਹੀ ਇਨ੍ਹਾਂ ਸੈਨੇਚਰਾਂ ਦੇ ਗਿਰੋਹ ਨੂੰ ਕਾਬੂ ਕਰ ਲਵੇਗੀ। ਉਨ੍ਹਾਂ ਕਿਹਾ ਕਿ ਕਾਬੂ ਹੋਏ ਮੁਲਜ਼ਮ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।