ਮਾਨਸਾ : ਸ਼ਹਿਰ ਦੇ ਇੱਕ 28 ਸਾਲਾ ਨੌਜਾਵਨ ਨੇ ਆਪਣੇ ਗੁਆਂਢੀਆਂ ਅਤੇ ਪੁਲਿਸ ਦੇ ਇੱਕ ਥਾਣੇਦਾਰ ਤੋਂ ਦੁਖੀ ਹੋ ਕੇ ਰੇਲ ਗੱਡੀ ਹੇਠਾਂ ਆਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੇ ਇੱਕ ਖ਼ੁਦਕੁਸ਼ੀ ਨੋਟ ਵਿੱਚ ਤਿੰਨ ਵਿਅਕਤੀਆਂ ਦੇ ਨਾਮ ਲਿਖੇ ਹਨ। ਪੁਲਿਸ ਨੇ ਤਿੰਨਾਂ ਵਿਅਕਤੀਆਂ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਪ੍ਰਸ਼ੋਤਮ ਸਿੰਘ ਦੇ ਨਾਲ ਉਨ੍ਹਾਂ ਦੇ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪ੍ਰਸ਼ੋਤਮ ਸਿੰਘ ਅਤੇ ਉਸ ਦੀ ਪਤਨੀ ਮ੍ਰਿਤਕ ਰਵੀ ਕੁਮਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ।
ਇਸੇ ਨਾਲ ਹੀ ਇੱਕ ਪੰਜਾਬ ਪੁਲਿਸ ਦਾ ਥਾਣੇਦਾਰ ਦੀਪ ਸਿੰਘ ਇਨ੍ਹਾਂ ਦੋਵਾਂ ਨਾਲ ਮਿਲਕੇ ਰਵੀ ਕੁਮਾਰ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੰਦਾ ਸੀ।
ਇਹ ਵੀ ਪੜ੍ਹੋ:ਸਾਵਧਾਨ! ਅੱਗੇ ਬਰਨਾਲਾ ਸ਼ਹਿਰ ਦਾ ਵਿਕਾਸ ਸ਼ੁਰੂ ਹੁੰਦਾ ਹੈ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਹਿਲਾ ਵੀ ਮੁਹਤਬਰਾਂ ਨੇ ਇਨ੍ਹਾਂ ਦਾ ਸਮਝੌਤਾ ਕਰਵਾਇਆ ਸੀ ਪਰ ਪ੍ਰਸ਼ੋਤਮ ਸਿੰਘ ਅਤੇ ਉਸ ਦੀ ਪਤਨੀ ਉਸ ਨੂੰ ਤੰਗ ਕਰ ਤੋਂ ਨਹੀਂ ਰੁਕੇ।
ਸਰਕਾਰੀ ਰੇਲਵੇ ਪੁਲਿਸ ਥਾਣਾ ਬਠਿੰਡਾ ਦੇ ਐੱਸ.ਐੱਚ.ਓ. ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਖ਼ੁਦਕੁਸ਼ੀ ਨੋਟ ਦੇ ਅਧਾਰ 'ਤੇ ਪ੍ਰਸ਼ੋਸਮ ਸਿੰਘ, ਉਸ ਦੀ ਪਤਨੀ ਬਿੰਦੂ ਅਤੇ ਥਾਣੇਦਾਰ ਦੀਪ ਸਿੰਘ ਖ਼ਿਲਾਫ ਧਾਰਾ 306-34 ਅਧੀਨ ਮੁਕਦਮਾ ਦਰਜ ਕਰ ਲਿਆ ਹੈ।