ETV Bharat / jagte-raho

ਪਟਿਆਲਾ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਬਰਾਮਦ

author img

By

Published : Oct 13, 2020, 8:44 AM IST

ਪਟਿਆਲਾ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਲੁੱਟੀ ਹੋਈ ਕਾਰ ਤੇ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪਟਿਆਲਾ ਦੇ ਐਸਐਸਪੀ ਵਿਕਰਮਜੀਤ ਦੁੱਗਲ ਨੇ ਮੀਡੀਆ ਨਾਲ ਸਾਂਝੀ ਕੀਤੀ।

ਦਿਲਪ੍ਰੀਤ ਬਾਬਾ ਦੇ 2 ਸਾਥੀ ਗ੍ਰਿਫ਼ਤਾਰ
ਦਿਲਪ੍ਰੀਤ ਬਾਬਾ ਦੇ 2 ਸਾਥੀ ਗ੍ਰਿਫ਼ਤਾਰ

ਪਟਿਆਲਾ : ਪੰਜਾਬ 'ਚ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪ੍ਰੈਸ ਕਾਨਫਰੰਸ ਦੇ ਦੌਰਾਨ ਜਾਣਕਾਰੀ ਦਿੰਦੇ ਹੋਏ ਇਥੋਂ ਦੇ ਐਸਐਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਾਭਾ ਵਿਖੇ ਇੱਕ ਕਾਰ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਰਾਹਾ ਦੇ ਨੇੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਕਤ ਮੁਲਜ਼ਮ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਨੇੜਲੇ ਸਾਥੀ ਹਨ । ਗੈਂਗਸਟਰ ਮੌਜੂਦਾ ਸਮੇਂ 'ਚ ਨਾਭਾ ਜੇਲ 'ਚ ਬੰਦ ਗੈਂਗਸਟਰ ਦਿਲਪ੍ਰੀਤ ਦੇ ਇਸ਼ਾਰੇ 'ਤੇ ਇਹ ਮੁਲਜ਼ਮ ਆਪਣੇ ਗਿਰੋਹ ਦੀਆਂ ਅਪਰਾਧਕ ਗਤੀਵਿਧੀਆਂ ਕਰ ਰਹੇ ਸਨ।

ਦਿਲਪ੍ਰੀਤ ਬਾਬਾ ਦੇ 2 ਸਾਥੀ ਗ੍ਰਿਫ਼ਤਾਰ

ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗਗਨਦੀਪ ਗੱਗੀ ਲਾਹੌਰੀਆ ਵਸਨੀਕ ਫਾਜ਼ਿਲਕਾ ਤੇ ਕੁਲਵੰਤ ਸਿੰਘ ਜੱਗੂ ਵਸਨੀਕ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਕੋਲੋਂ ਮੌਕੇ 'ਤੇ ਇੱਕ 32 ਬੋਰ ਦਾ ਪਿਸਤੌਲ, 2 ਮੈਗਜ਼ੀਨ,14 ਜ਼ਿੰਦਾ ਕਾਰਤੂਸ ਤੇ 315 ਬੋਰ ਦੀ ਪਿਸਤੌਲ, 2 ਜ਼ਿੰਦਾ ਕਾਰਤੂਸ ਤੇ ਨਾਭਾ ਤੋਂ ਲੁੱਟੀ ਗਈ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ।

ਹਥਿਆਰ ਬਰਾਮਦ
ਹਥਿਆਰ ਬਰਾਮਦ
ਦਿਲਪ੍ਰੀਤ ਬਾਬਾ ਦੇ 2 ਸਾਥੀ ਗ੍ਰਿਫ਼ਤਾਰ
ਦਿਲਪ੍ਰੀਤ ਬਾਬਾ ਦੇ 2 ਸਾਥੀ ਗ੍ਰਿਫ਼ਤਾਰ

ਅਧਿਕਾਰੀ ਨੇ ਦੱਸਿਆ ਕਿ ਦੋਹਾਂ ਮੁਲਜ਼ਮਾਂ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਤਿੰਨ ਦਿਨਾਂ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲਿਸ ਇਸ ਗਿਰੋਹ ਨਾਲ ਜੁੜੇ ਹਰ ਪਹਿਲੂ ਦੀ ਜਾਂਚ ਕਰੇਗੀ। ਉਨ੍ਹਾਂ ਦੱਸਿਆ ਕਿ ਨਾਭਾ ਜੇਲ 'ਚ ਬੰਦ ਗੈਂਗਸਟਰ ਦਿਲਪ੍ਰੀਤ ਨੂੰ ਵੀ ਪ੍ਰੋਟੈਕਸ਼ਨ ਵਾਰੰਟ ਤਹਿਤ ਪੁੱਛਗਿੱਛ ਲਈ ਪੁਲਿਸ ਹਿਰਾਸਤ 'ਚ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.