ਅੰਮ੍ਰਿਤਸਰ: ਸ਼ਹਿਰ ਦੇ ਦੁਬਰਜੀ ਇਲਾਕੇ ਵਿੱਚ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਅਤੇ 15 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲਾ ਪਰਿਵਾਰ ਬਿਆਸ ਵਿਖੇ ਫੁੱਲ ਤਾਰਣ ਲਈ ਆਇਆ ਸੀ। ਇਸ ਦੌਰਾਨ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਦਾ ਪ੍ਰੋਗਰਾਮ ਬਣਾ ਲਿਆ। ਜਦੋਂ ਇਹ ਪਰਿਵਾਰ ਦੁਬਰਜੀ ਲਾਗੇ ਅੱਪੜਿਆਂ ਤਾਂ ਅਚਾਨਕ ਉਨ੍ਹਾਂ ਦੀ ਗੱਡੀ ਅੱਗੇ ਰਿਕਸ਼ਾ ਆਗਿਆ, ਜਿਸ ਨੂੰ ਬਚਾਉਂਦੇ ਹੋਏ ਇਹ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਸ ਹਾਦਸੇ ਬਾਰੇ ਟੈਂਪੂ ਟਰੈਵਲਰ ਦੇ ਡਰਾਈਵਰ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਸਾਰਾ ਪਰਿਵਾਰ ਬਿਆਸ ਵਿਖੇ ਫੁੱਲ ਤਾਰਣ ਲਈ ਆਏ ਸਨ। ਉਨ੍ਹਾਂ ਨੇ ਕਿਹਾ ਕਿ ਗੱਡੀ ਅੱਗੇ ਅਚਾਨਕ ਰਿਕਸ਼ਾ ਆ ਗਿਆ, ਜਿਸ ਨੂੰ ਬਚਾਉਂਦੇ ਬਚਾਉਂਦੇ ਉਹ ਆਪਣੀ ਗੱਡੀ 'ਤੇ ਸੰਤੁਲਨ ਗੁਆ ਬੈਠੇ ਅਤੇ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ । ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਬਾਕੀ 15 ਦੇ ਕਰੀਬ ਪਰਿਵਕਾਰ ਮੈਂਬਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ ਵਿੱਚ ਗੱਡੀ ਬੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।
ਇਸ ਮੌਕੇ ਪਹੁੰਚੀ ਪੁੁਲਿਸ ਨੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ। ਪੁੁਲਿਸ ਅਧਿਕਾਰੀ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਅਤੇ ਜਾਂਚ ਤੋਂ ਬਾਅਦ ਹੀ ਇਸ ਸਾਰੇ ਮਾਮਲੇ ਬਾਰੇ ਕੁਝ ਕਿਹਾ ਜਾ ਸਕਦਾ ਹੈ।