ETV Bharat / jagte-raho

ਸਲ੍ਹੀਣਾ ਦੇ ਨੌਜਵਾਨ ਨੂੰ ਜ਼ਹਿਰੀਲੀ ਦਵਾਈ ਪਿਆਉਣ ਦਾ ਮਾਮਲਾ ਭਖਿਆ, ਨੌਜਵਾਨ ਨੇ ਹਸਪਤਾਲ ਚੋਂ ਕੀਤੀ ਵੀਡੀਓ ਵਾਇਰਲ - Poison

21 ਜੂਨ ਨੂੰ ਪਿੰਡ ਸਲ੍ਹੀਣਾ ਦੇ ਨੌਜਵਾਨ ਨੂੰ ਜ਼ਬਰਨ ਜ਼ਹਿਰੀਲੀ ਦਵਾਈ ਪਿਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਨਸਾਫ਼ ਨਾ ਮਿਲਦਾ ਵੇਖ ਕੇ ਪੀੜਤ ਨੌਜਵਾਨ ਨੇ ਹਸਪਤਾਲ ਤੋਂ ਵੀਡੀਓ ਵਾਇਰਲ ਕਰ ਕੇ ਇਨਸਾਫ਼ ਦੀ ਮੰਗ ਕੀਤੀ ਹੈ।

ਸਲ੍ਹੀਣਾ
ਸਲ੍ਹੀਣਾ
author img

By

Published : Jul 11, 2020, 9:12 PM IST

ਮੋਗਾ: ਜ਼ਿਲ੍ਹੇ ਦੇ ਪਿੰਡ ਸਲ੍ਹੀਣੇ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਪੁੱਤ ਚਮਕੌਰ ਸਿੰਘ ਨੂੰ ਉਸ ਦੇ ਚਾਚੇ ਦੇ ਪੁੱਤਾਂ ਨੇ ਜ਼ਹਿਰੀਲੀ ਦਵਾਈ ਪਿਆ ਦਿੱਤੀ। ਇਹ ਪੂਰੀ ਮਾਮਲਾ 21 ਜੂਨ ਦਾ ਹੈ।

ਵਾਇਰਲ ਵੀਡੀਓ

ਇਨਸਾਫ਼ ਨਾ ਮਿਲਣ ਤੇ ਵੀਡੀਓ ਕੀਤੀ ਵਾਇਰਲ

ਚਮਕੌਰ ਸਿੰਘ ਇਸ ਵੇਲੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਉਸ ਨੌਜਵਾਨ ਨੇ ਹਸਪਤਾਲ ਤੋਂ ਹੀ ਵੀਡੀਓ ਵਾਇਰਲ ਕਰ ਕੇ ਇਨਸਾਫ਼ ਦੀ ਮੰਗ ਕੀਤੀ ਹੈ।

ਪਰਿਵਾਰ ਵਾਲਿਆਂ ਦੀ ਗੁਹਾਰ

ਕੀ ਹੈ ਪੂਰਾ ਮਾਮਲਾ

ਚਮਕੌਰ ਸਿੰਘ ਦੇ ਪਿਤਾ ਸੁਖਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ 21 ਤਾਰੀਖ਼ ਨੂੰ ਖੇਤਾਂ ਵੱਲ ਗਿਆ ਸੀ ਤਾਂ ਉਦੋਂ ਹੀ ਗੇਟ ਅੱਗੇ ਖੜ੍ਹੇ ਨਿਰਮਲ ਸਿੰਘ ਅਤੇ ਇਕਬਾਲ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਉਸ ਨੂੰ ਅੰਦਰ ਚੁੱਕ ਕੇ ਲੈ ਗਏ। ਇਸ ਤੋਂ ਬਾਅਦ ਜ਼ਬਰਦਸਤੀ ਉਸ ਨੂੰ ਜ਼ਹਿਰੀਲੀ ਦਵਾਈ ਪਿਆ ਦਿੱਤੀ। ਦਵਾਈ ਪਿਆਉਣ ਤੋਂ ਬਾਅਦ ਉਨ੍ਹਾਂ ਨੇ ਚਮਕੌਰ ਸਿੰਘ ਨੂੰ ਗਲੀ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਫੋਨ ਕਰ ਕੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਚਮਕੌਰ ਨੂੰ ਮੋਗਾ ਦੇ ਹਸਪਤਾਲ ਭਰਤੀ ਕਰਵਾਇਆ ਗਿਆ। ਹਾਲਤ ਜ਼ਿਆਦਾ ਵਿਗੜਦੀ ਵੇਖ ਕੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ।

ਇਨਸਾਫ਼ ਦੀ ਮੰਗ

ਸੁਖਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਕਈ ਦਿਨ ਲੰਘ ਗਏ ਹਨ ਪਰ ਅਜੇ ਤੱਕ ਇਸ ਮਾਮਲੇ 'ਤੇ ਪ੍ਰਸ਼ਾਸ਼ਨ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਪ੍ਰਸ਼ਾਸ਼ਨ ਤੋਂ ਆਪਣੇ ਪੁੱਤ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਪਹਿਲਾਂ ਵੀ ਕਈ ਵਾਰ ਹੋਇਆ ਸਮਝੌਤਾ

ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਇਕਬਾਲ ਸਿੰਘ ਲਾਡੀ ਨੇ ਦਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਇਨ੍ਹਾਂ ਦੋਵਾਂ ਪਰਿਵਾਰਾਂ ਦਾ ਸਮਝੌਤਾ ਕਰਵਾ ਚੁੱਕੇ ਹਨ। ਸਰਪੰਚ ਨੇ ਦੱਸਿਆ ਕਿ 21 ਤਾਰੀਖ਼ ਨੂੰ ਨਿਰਮਲ ਦੇ ਪਰਿਵਾਰ ਦਾ ਫੋਨ ਆਇਆ ਕਿ ਚਮਕੌਰ ਨੇ ਉਨ੍ਹਾਂ ਦੇ ਘਰ ਆ ਕੇ ਦਵਾਈ ਪੀ ਲਈ ਹੈ।

ਦੋਸ਼ੀਆਂ 'ਤੇ ਹੋਵੇਗੀ ਕਾਰਵਾਈ

ਇਸ ਮੌਕੇ ਡੀ ਐੱਸ ਪੀ ਬਲਜਿੰਦਰ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੀ ਨਿਗਰਾਨੀ ਵਿੱਚ ਹੈ। ਇਸ ਦੀ ਬਾਰੀਕੀ ਨਾਲ ਜਾਂਚ ਹੋ ਰਹੀ ਹੈ ਅਤੇ ਜੋ ਵੀ ਇਸ ਵਿੱਚ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.