ਸ਼ਾਮਲੀ: ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਦੁਸ਼ਮਣੀ ਕਾਰਨ ਇੱਕ ਸਮੂਹਕ ਜਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਪੀੜਤ ਧਿਰ ਦੀ ਸ਼ਿਕਾਇਤ 'ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੀੜਤ ਕੁੜੀ ਨੂੰ ਮੈਡੀਕਲ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਨੇ ਇਸ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਜ਼ਿਲ੍ਹੇ ਦੇ ਝਿੰਝਾਨਾ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਐਤਵਾਰ ਨੂੰ ਕੁੜੀ ਖੇਤ 'ਚ ਗੋਆ ਪਾਉਣ ਜਾ ਰਹੀ ਸੀ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਉਸ ਨੂੰ ਫੜ ਲਿਆ। ਦੋਸ਼ ਹੈ ਕਿ ਤਿੰਨੇ ਨੌਜਵਾਨਾਂ ਨੇ ਉਸ ਨਾਲ ਖੇਤ ਵਿੱਚ ਸਮੂਹਕ ਬਲਾਤਕਾਰ ਕੀਤਾ ਅਤੇ ਕੁੱਟਮਾਰ ਕਰਨ ਤੋਂ ਬਾਅਦ ਫਰਾਰ ਹੋ ਗਏ।
ਜ਼ਖਮੀ ਕੁੜੀ ਘਰ ਪਹੁੰਚੀ ਅਤੇ ਮਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਤੋਂ ਸਮੂਹਿਕ ਜਬਰ-ਜਨਾਹ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾ ਦੀ ਪੈ ਗਈ। ਝਿੰਝਾਨਾ ਥਾਣੇ ਦੇ ਮੁਖੀ ਸਰਵਸ਼ ਸਿੰਘ ਤੁਰੰਤ ਪੁਲਿਸ ਟੀਮ ਨਾਲ ਘਟਨਾ ਸਥਾਨ 'ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ 'ਤੇ ਜਾਂਚ ਕਰਦੇ ਹੋਏ ਸਾਰੇ ਸਬੂਤ ਇਕੱਠੇ ਕੀਤੇ। ਇਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਪੀੜਤ ਨੂੰ ਡਾਕਟਰੀ ਇਲਾਜ ਲਈ ਭੇਜ ਦਿੱਤਾ ਹੈ।
ਸ਼ਾਮਲੀ ਵਿੱਚ ਹੋਏ ਗੈਂਗਰੇਪ ਦੀ ਘਟਨਾ 'ਚ ਦੋਵਾਂ ਧਿਰਾਂ ਵਿਚਾਲੇ ਪੁਰਾਣੇ ਝਗੜੇ ਦੀ ਜਾਣਕਾਰੀ ਵੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਕਰੀਬ ਛੇ ਮਹੀਨੇ ਪਹਿਲਾਂ ਦੋ ਜਵਾਨ ਕੁੜੀਆਂ ਨੂੰ ਘਰੋਂ ਜ਼ਬਰਦਸਤੀ ਚੁੱਕ ਕੇ ਵਿਆਹ ਕਰਵਾ ਦਿੱਤਾ ਗਿਆ ਸੀ। ਇਸ ਵਿੱਚ ਕੁੜੀਆਂ ਦੀ ਮਾਂ ਨੇ ਆਪਣੇ ਪਤੀ ਸਣੇ 10 ਲੋਕਾਂ ਖਿਲਾਫ ਕੇਸ ਦਾਇਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਇਹ ਪੂਰਾ ਵਿਵਾਦ 10 ਵਿੱਘੇ ਜ਼ਮੀਨ ਨਾਲ ਚੱਲ ਰਿਹਾ ਹੈ। ਇਸ ਝਗੜੇ ਵਿੱਚ ਪਹਿਲਾਂ ਜੇਲ੍ਹ ਗਏ ਨੌਜਵਾਨਾਂ 'ਤੇ ਜਬਰ-ਜਨਾਹ ਦਾ ਇਲਜ਼ਾਮ ਲਗਾਇਆ ਗਿਆ ਹੈ।
ਸ਼ਾਮਲੀ ਦੇ ਐਸਪੀ ਨਿਤਿਆਨੰਦ ਰਾਏ ਨੇ ਕਿਹਾ ਕਿ ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ' ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ। ਪੀੜਤਾ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਮੈਡੀਕਲ ਲਈ ਭੇਜ ਦਿੱਤਾ ਗਿਆ ਹੈ। ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਹਿਰਾਸਤ ਵਿੱਚ ਨਾਮਜ਼ਦ ਦੋ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ ਹੈ।