ਜਲੰਧਰ: ਸਥਾਨਕ ਸ਼ਹਿਰ ਦੇ ਪਠਾਨਕੋਟ ਬਾਈਪਾਸ ਦੇ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ ਇੱਕ ਟਰੱਕ ਨੇ ਕਾਰ ਨੂੰ ਪਿੱਛੋਂ ਦੀ ਟੱਕਰ ਮਾਰੀ ਹੈ, ਜਿਸ ਨਾਲ ਕਾਰ ਦੇ ਪਰਖੱਚੇ ਉੱਡ ਗਏ ਹਨ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਕਾਰ ਚਾਲਕ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਦੋਆਬਾ ਚੌਂਕ ਤੋਂ ਕ੍ਰਿਸ਼ਨਗੜ੍ਹ ਜਾ ਰਹੇ ਸੀ। ਉਨ੍ਹਾਂ ਕਿਹਾ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਵੇਲੇ ਉਹ ਇੱਕ ਢਾਬੇ ਦੇ ਨੇੜੇ ਪੁੱਜੇ ਹੀ ਸੀ ਕਿ ਪਿੱਛੋਂ ਦੀ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਨ੍ਹਾਂ ਦੀ ਕਾਰ ਦੇ ਪਰਖੱਚੇ ਹੀ ਉੱਡ ਗਏ। ਉਨ੍ਹਾਂ ਕਿਹਾ ਕਿ ਉਹ ਇਸ ਸੜਕ ਹਾਦਸੇ ਵਿੱਚ ਵਾਲ-ਵਾਲ ਬੱਚੇ ਹਨ।
ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੋਮ ਤੋਂ ਫੋਨ ਆਇਆ ਸੀ ਕਿ ਦੋਆਬਾ ਚੌਕ ਨੇੜੇ ਕਿਸੇ ਟਰੱਕ ਡਰਾਈਵਰ ਨੇ ਕਾਰ ਨੂੰ ਟਕੱਰ ਮਾਰ ਦਿੱਤੀ ਹੈ। ਇਸ ਮਗਰੋਂ ਉਹ ਮੌਕੇ ਉੱਤੇ ਪਹੁੰਚ ਕੇ ਘਟਨਾਂ ਦਾ ਜਾਇਜਾ ਲਿਆ ਗਿਆ।
ਨਿਰਮਲ ਸਿੰਘ ਨੇ ਕਿਹਾ ਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਕਾਰ ਚਾਲਕ ਦੀ ਕਾਰ ਨੂੰ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਟਕੱਰ ਮਾਰਨ ਤੋਂ ਬਾਅਦ ਮੌਕੇ ਉੱਤੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।