ETV Bharat / jagte-raho

ਮੁਥੂਟ ਫਾਈਨਾਂਸ 'ਚ ਲੁੱਟ ਦੀ ਨਾਕਾਮ ਕੋਸ਼ਿਸ਼, 3 ਮੁਲਜ਼ਮਾਂ ਨੂੰ ਕੀਤਾ ਕਾਬੂ, ਚੱਲੀਆਂ ਗੋਲੀਆਂ - 3 ਲੋਕ ਜ਼ਖਮੀ

ਲੁਧਿਆਣਾ 'ਚ ਦਿਨ-ਦਿਹਾੜੇ ਮੁਥੂਟ ਫਾਈਨਾਂਸ ਵਿਖੇ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 6 ਹਥਿਆਰਬੰਦ ਲੁੱਟੇਰੇ ਇਸ ਘਟਨਾ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸੀ ਕਿ ਮੌਕੇ 'ਤੇ ਬੈਂਕ ਮੁਲਾਜ਼ਮ ਪਹੁੰਚ ਗਏ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ 'ਚ ਗੋਲੀਆਂ ਲੱਗਣ ਕਾਰਨ 3 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਮੁਥੂਟ ਫਾਈਨਾਂਸ 'ਚ ਲੁੱਟ ਦੀ ਨਾਕਾਮ ਕੋਸ਼ਿਸ਼, 3 ਮੁਲਜ਼ਮ ਗ੍ਰਿਫ਼ਤਾਰ

author img

By

Published : Oct 16, 2020, 1:04 PM IST

ਲੁਧਿਆਣਾ: ਲੌਕਡਾਊਨ ਖ਼ਤਮ ਹੋਣ ਮਗਰੋਂ ਸ਼ਹਿਰ 'ਚ ਅਪਰਾਧਿਕ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਦੇ ਦੁੱਗਰੀ ਰੋਡ ਇਲਾਕੇ 'ਚ ਸਥਿਤ ਮੁਥੂਟ ਫਾਈਨਾਂਸ ਬੈਂਕ 'ਚ ਲੁੱਟ ਦੀ ਨਾਕਾਮ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ 6 ਹਥਿਆਰਬੰਦ ਲੁਟੇਰੇ ਬੈਂਕ 'ਚ ਲੁੱਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਾ ਹੋ ਸਕੇ। ਪੁਲਿਸ ਨੇ ਇਨ੍ਹਾਂ 'ਚੋਂ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਮੁਥੂਟ ਫਾਈਨਾਂਸ 'ਚ ਲੁੱਟ ਦੀ ਨਾਕਾਮ ਕੋਸ਼ਿਸ਼

ਪ੍ਰਤੱਖਦਰਸ਼ੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਵੇਰੇ ਬੈਂਕ ਖੁੱਲ੍ਹਣ ਦੇ ਕੁੱਝ ਸਮੇਂ ਪਹਿਲਾਂ ਹੀ 6 ਹਥਿਆਰਬੰਦ ਲੁਟੇਰੇ ਉਥੇ ਪਹੁੰਚ ਗਏ। ਉਨ੍ਹਾਂ ਬੈਂਕ 'ਚ ਕੰਮ ਕਰਨ ਵਾਲੇ ਤਿੰਨ ਸਟਾਫ਼ ਮੈਂਬਰਾਂ ਨੂੰ ਬੰਧਕ ਬਣਾ ਲਿਆ। ਜਿਸ ਤੋਂ ਬਾਅਦ ਉਹ ਬੈਂਕ 'ਚੋਂ ਸੋਨਾ ਤੇ ਨਗਦੀ ਲੁੱਟ ਕੇ ਫ਼ਰਾਰ ਹੋਣ ਲੱਗੇ ਤਾਂ ਮੌਕੇ ਉੱਤੇ 2 ਹੋਰ ਸਟਾਫ ਮੈਂਬਰ ਵੀ ਪਹੁੰਚ ਗਏ। ਉਕਤ ਮੁਲਾਜ਼ਮਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ 3 ਨੂੰ ਕਾਬੂ ਕਰ ਲਿਆ ਗਿਆ ਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ। ਜਦਕਿ 3 ਲੁੱਟੇਰੇ ਉਥੋਂ ਫਰਾਰ ਹੋਣ 'ਚ ਕਾਮਯਾਬ ਰਹੇ ਤੇ ਉਨ੍ਹਾਂ ਆਪਣੇ ਬਚਾਅ 'ਚ ਗੋਲੀਆਂ ਵੀ ਚਲਾਈਆਂ।

ਮੁਥੂਟ ਫਾਈਨਾਂਸ 'ਚ ਲੁੱਟ ਦੀ ਨਾਕਾਮ ਕੋਸ਼ਿਸ਼
ਮੁਥੂਟ ਫਾਈਨਾਂਸ 'ਚ ਲੁੱਟ ਦੀ ਨਾਕਾਮ ਕੋਸ਼ਿਸ਼

ਘਟਨਾ ਦੀ ਸੂਚਨਾ ਮਿਲਦੇ ਹੀ ਸ਼ਹਿਰ ਦੇ ਜੁਆਂਇੰਟ ਕਮਿਸ਼ਨਰ ਨੇ ਮੌਕੇ 'ਤੇ ਪੁੱਜ ਕੇ ਜਾਇਜ਼ਾ ਲਿਆ ਤੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗੋਲੀਆਂ ਲੱਗਣ ਕਾਰਨ 3 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜੇਰੇ ਇਲਾਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਲੁੱਟ ਤੋਂ ਬਚਾਅ ਰਿਹਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਜਲਦ ਹੀ ਬਾਕੀ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.