ETV Bharat / jagte-raho

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਦਰਿੰਦਗੀ ਨਾਲ ਕੀਤਾ ਕਤਲ

ਸੰਗਰੂਰ ਜ਼ਿਲ੍ਹੇ ਦੇ ਕਸਬੇ ਲੌਂਗੋਵਾਲ ਤੋਂ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੀ ਢਿੱਲਵਾਂ ਪਿੰਡੀ 'ਚ ਲੰਘੀ ਰਾਤ ਨੂੰ ਪਤਨੀ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਪਤਨੀ ਅਤੇ ਉਸ ਦੇ ਸਾਥੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ।

Wife brutally murdered husband together with boyfriend in sangrur
ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਦਰਿੰਦਗੀ ਨਾਲ ਕੀਤਾ ਕਤਲ
author img

By

Published : Nov 7, 2020, 7:35 PM IST

ਸੰਗਰੂਰ: ਜ਼ਿਲ੍ਹੇ ਦੇ ਕਸਬੇ ਲੌਂਗੋਵਾਲ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੀ ਢਿੱਲਵਾਂ ਪਿੰਡੀ 'ਚ ਲੰਘੀ ਰਾਤ ਨੂੰ ਪਤਨੀ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਪਤਨੀ ਅਤੇ ਉਸ ਦੇ ਸਾਥੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ।

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਦਰਿੰਦਗੀ ਨਾਲ ਕੀਤਾ ਕਤਲ

ਜਾਣਕਾਰੀ ਅਨੁਸਾਰ ਪਿੰਡ ਵਾਸੀ ਸਤਵੀਰ ਸਿੰਘ ਰਾਤ ਵੇਲੇ ਘਰ ਵਿੱਚ ਹੀ ਸੁੱਤਾ ਪਿਆ ਸੀ। ਇਸੇ ਦੌਰਾਨ ਕੁਝ ਲੋਕਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਮਗਰੋਂ ਮ੍ਰਿਤਕ ਦੀ ਪਤਨੀ ਅਤੇ ਪਿੰਡ ਦੀ ਪੰਚਾਇਤ ਨੇ ਜ਼ਖਮੀ ਹਾਲਤ 'ਚ ਸਤਵੀਰ ਸਿੰਘ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇੱਥੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਸਤਵੀਰ ਸਿੰਘ ਨੇ ਦਮ ਤੋੜ ਦਿੱਤਾ।

ਮ੍ਰਿਤਕ ਦੇ ਮਾਮਾ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਤਵੀਰ ਦਾ ਆਪਣੀ ਪਤਨੀ ਨਾਲ ਝਗੜਾ ਚੱਲਦਾ ਸੀ। ਇਸੇ ਦੌਰਾਨ ਉਸ ਦੀ ਪਤਨੀ ਵੀਰਪਾਲ ਕੌਰ ਸਾਈਪ੍ਰੇਸ ਵਿਖੇ ਵੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਪਿੰਡ ਦੇ ਹੀ ਵਿਅਕਤੀ ਰਜਿੰਦਰ ਸਿੰਘ ਉਰਫ਼ ਵਿੱਕੀ ਨਾਲ ਨਾਜਾਇਜ਼ ਸਬੰਧ ਸਨ। ਇਸੇ ਦੇ ਚੱਲਦੇ ਹੀ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਸਤਵੀਰ ਸਿੰਘ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵਿੱਕੀ ਅਤੇ ਉਸ ਦੇ ਸਾਥੀਆਂ ਦੇ ਘਰ ਵਿੱਚ ਦਾਖ਼ਲ ਹੋਣ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ।

ਇਸ ਮੌਕੇ ਪੁਲਿਸ ਅਧਿਕਾਰੀ ਰਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਤਵੀਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇੱਥੇ ਇਲਾਜ਼ ਦੌਰਾਨ ਉਸ ਨੇ ਦਮ ਤੌੜ ਦਿੱਤਾ, ਜਿਸ ਦਾ ਪੋਸਟਮਾਟਰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮ੍ਰਿਤਕ ਦੀ ਪਤਨੀ ਵੀਰਪਾਲ ਕੌਰ ਉਸ ਦੇ ਪ੍ਰੇਮੀ ਰਜਿੰਦਰ ਸਿੰਘ (ਵਿੱਕੀ) ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.