ETV Bharat / jagte-raho

ਪ੍ਰੇਮ ਸਬੰਧਾਂ ਦੇ ਚਲਦੇ ਵਿਆਹੁਤਾ ਮਹਿਲਾ ਨੇ ਪ੍ਰੇਮੀ ਨਾਲ ਕੀਤੀ ਖ਼ੁਦਕੁਸ਼ੀ - ਖ਼ੁਦਕੁਸ਼ੀ ਕਰਨ ਦਾ ਮਾਮਲਾ

ਅੰਮ੍ਰਿਤਸਰ ਦੇ ਹਲਕਾ ਮਜੀਠਾ 'ਚ ਇੱਕ ਮਹਿਲਾ ਨੇ ਪ੍ਰੇਮੀ ਨਾਲ ਮਿਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰੇਮੀ ਦੇ ਪਰਿਵਾਰ ਵੱਲੋਂ ਚੋਰੀ ਦੋਹਾਂ ਮ੍ਰਿਤਕਾਂ ਦਾ ਅੰਤਮ ਸਸਕਾਰ ਕੀਤਾ ਜਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਮ੍ਰਿਤਕ ਮਹਿਲਾ ਦੇ ਪਤੀ ਦੀ ਸ਼ਿਕਾਇਤ 'ਤੇ ਰੋਕ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਪ੍ਰੇਮ ਸਬੰਧਾਂ ਦੇ ਚਲਦੇ ਮਹਿਲਾ ਨੇ ਪ੍ਰੇਮੀ ਨਾਲ ਕੀਤੀ ਖ਼ੁਦਕੁਸ਼ੀ

author img

By

Published : Oct 19, 2020, 4:04 PM IST

ਅੰਮ੍ਰਿਤਸਰ: ਹਲਕਾ ਮਜੀਠਾ ਦੇ ਪਿੰਡ ਬੰਗਾਲ 'ਚ ਇੱਕ ਵਿਆਹੁਤਾ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਖ਼ੁਦਕੁਸ਼ੀ ਕਰ ਲਈ। ਮਹਿਲਾ ਦੇ ਪ੍ਰੇਮੀ ਵਿਅਕਤੀ ਦੇ ਪਰਿਵਾਰ ਵੱਲੋਂ ਚੋਰੀ ਦੋਹਾਂ ਮ੍ਰਿਤਕਾਂ ਦਾ ਅੰਤਮ ਸਸਕਾਰ ਕੀਤਾ ਜਾ ਰਿਹਾ ਸੀ, ਪਰ ਪੁਲਿਸ ਨੇ ਇਸ ਨੂੰ ਰੋਕ ਦਿੱਤਾ।

ਸਥਾਨਕ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮ੍ਰਿਤਕ ਮਹਿਲਾ ਦਾ ਇਲਾਕੇ ਦੇ ਹੀ ਸ਼ਮਸ਼ੇਰ ਸਿੰਘ ਨਾਂਅ ਦੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਜਿਸ ਦੇ ਚਲਦੇ ਉਸ ਦੇ ਪਤੀ ਤੇ ਉਸ ਵਿਚਾਲੇ ਝਗੜੇ ਹੁੰਦੇ ਰਹਿੰਦੇ ਸਨ। ਲਗਾਤਾਰ ਝਗੜੇ ਤੋਂ ਤੰਗ ਆ ਕੇ ਬੀਤੀ ਰਾਤ ਪ੍ਰੇਮੀ ਜੋੜੇ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਤੱਕ ਇਹ ਮਾਮਲਾ ਨਾ ਪਹੁੰਚੇ, ਇਸ ਲਈ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੇ ਦੇਰ ਰਾਤ 11 ਵਜੇ ਮ੍ਰਿਤਕ ਸ਼ਮਸ਼ੇਰ ਸਿੰਘ ਦਾ ਅੰਤਮ ਸਸਕਾਰ ਕਰ ਦਿੱਤਾ ਤੇ ਉਹ ਮ੍ਰਿਤਕ ਮਹਿਲਾ ਦਾ ਸਸਕਾਰ ਸਵੇਰੇ ਕਰਨ ਲੱਗੇ।

ਪ੍ਰੇਮ ਸਬੰਧਾਂ ਦੇ ਚਲਦੇ ਮਹਿਲਾ ਨੇ ਪ੍ਰੇਮੀ ਨਾਲ ਕੀਤੀ ਖ਼ੁਦਕੁਸ਼ੀ

ਮਹਿਲਾ ਦੇ ਪਤੀ ਨੂੰ ਉਸ ਦੀ ਮੌਤ ਬਾਰੇ ਖ਼ਬਰ ਮਿਲੀ ਤਾਂ ਉਸ ਨੇ ਪੁਲਿਸ ਨੂੰ ਪਤਨੀ ਦੀ ਮੌਤ ਸਬੰਧੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਅੰਤਮ ਸਸਕਾਰ ਰੁਕਵਾ ਦਿੱਤਾ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਵਿਆਹੁਤਾ ਦੇ ਪਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਅੰਤਮ ਸਸਕਾਰ ਰੁਕਵਾ ਕੇ ਲਾਸ਼ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਨੂੰ ਪ੍ਰੇਮ ਸਬੰਧਾਂ ਕਾਰਨ ਖ਼ੁਦਕੁਸ਼ੀ ਦਾ ਮਾਮਲਾ ਦੱਸਿਆ ਹੈ। ਫਿਲਹਾਲ ਪੁਲਿਸ ਇਸ ਦੋਹਰੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.