ਮੋਗਾ: ਜ਼ਿਲ੍ਹਾ ਦੇ ਪਿੰਡ ਬੁੱਘੀਪੁਰਾ ਦੋ ਬੱਚਿਆਂ ਦੀ ਮਾਂ ਦੇ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਕੁੜੀ ਦੇ ਪਰਿਵਾਰ ਵਾਲਿਆਂ ਨੇ ਕਤਲ ਦਾ ਖ਼ਦਸ਼ਾ ਜ਼ਾਹਰ ਕੀਤਾ ਹੈ।
ਪਿੰਡ ਬੁੱਘੀਪੁਰਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਬੱਚਿਆਂ ਦੀ ਮਾਂ ਸੀਤਾ ਰਾਣੀ ਪਤਨੀ ਜਗਜੀਤ ਸਿੰਘ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਗੱਲ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਾਇਆ ਹੈ ਉਨ੍ਹਾਂ ਦੀ ਕੁੜੀ ਦੀ ਕੁੱਟਮਾਰ ਕਰ ਕੇ ਉਸ ਨੂੰ ਕਤਲ ਕਰ ਦਿੱਤਾ ਗਿਆ ਹੈ।
ਇਸ ਮੌਕੇ ਮ੍ਰਿਤਕ ਦੇ ਚਾਚਾ ਰਾਕੇਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੇ ਭੱਜ ਕੇ ਵਿਆਹ ਕਰਵਾਇਆ ਸੀ। ਇਨ੍ਹਾਂ ਦੇ ਵਿੱਚ ਅਕਸਰ ਹੀ ਲੜਾਈ ਝਗੜਾ ਰਹਿੰਦਾ ਸੀ। ਰਾਕੇਸ਼ ਨੇ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਦਾ ਕਤਲ ਹੋਇਆ ਹੈ। ਉਸ ਦੇ ਸਰੀਰ 'ਤੇ ਕੁੱਟਮਾਰ ਦੇ ਨਿਸ਼ਾਨ ਹਨ। ਉਸ ਨੂੰ ਵਾਲ਼ਾ ਤੋਂ ਫੜ੍ਹ ਕੇ ਘੜੀਸਿਆ ਗਿਆ ਹੈ। ਉਨ੍ਹਾਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਉਸ ਮੌਕੇ ਜਾਂਚ ਤੇ ਪੁੱਜੇ ਅਧਿਕਾਰੀਆਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮ੍ਰਿਤਕ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਇਹ ਅਜੇ ਸ਼ੁਰੂਆਤੀ ਜਾਂਚ ਹੈ। ਜਾਂਚ ਮੁਕੰਮਲ ਹੋਣ ਤੇ ਹੀ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।