ETV Bharat / lifestyle

ਸਾਕਾ ਨਨਕਾਣਾ ਸਾਹਿਬ 'ਤੇ ਖ਼ਾਸ

ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਆਜ਼ਾਦ ਕਰਵਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇਂ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂਅ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ। ਗੁਰਦੁਆਰੇ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ਼ ਸਬੰਧਿਤ ਜਗ੍ਹਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਅਸਥਾਨ ਨੂੰ ਗੁਰੂ ਨਾਨਕ ਦੇ ਸਿਧਾਂਤਾਂ ਨੂੰ ਪ੍ਰਚਾਰਨ ਦੇ ਕੇਂਦਰ ਵਜੋਂ ਪੇਸ਼ ਕਰ ਕੇ ਉੱਥੇ ਗੁਰ ਮਰਿਯਾਦਾ ਲਾਗੂ ਕਰਵਾਉਣਾ ਵੀ ਸੀ।

special on Saka Nankana Sahib
ਫ਼ੋਟੋ
author img

By

Published : Feb 21, 2020, 5:45 AM IST

ਚੰਡੀਗੜ੍ਹ: ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਆਜ਼ਾਦ ਕਰਵਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇਂ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂਅ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ। ਗੁਰਦੁਆਰੇ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ਼ ਸਬੰਧਿਤ ਜਗ੍ਹਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਅਸਥਾਨ ਨੂੰ ਗੁਰੂ ਨਾਨਕ ਦੇ ਸਿਧਾਂਤਾਂ ਨੂੰ ਪ੍ਰਚਾਰਨ ਦੇ ਕੇਂਦਰ ਵਜੋਂ ਪੇਸ਼ ਕਰ ਕੇ ਉੱਥੇ ਗੁਰ ਮਰਿਯਾਦਾ ਲਾਗੂ ਕਰਵਾਉਣਾ ਵੀ ਸੀ। ਕਿਉਂਕਿ ਸਮੇਂ ਦੇ ਮਹੰਤ ਨਰੈਣੂ (ਨਰਾਇਣ ਦਾਸ) ਨੇ ਅਤੇ ਇਸ ਤੋਂ ਪਹਿਲਾਂ ਦੇ ਰਹਿ ਚੁੱਕੇ ਮਹੰਤ ਸਾਧੂ ਰਾਮ ਅਤੇ ਕਿਸ਼ਨ ਦਾਸ ਨੇ ਨਨਕਾਣਾ ਸਾਹਿਬ ਵਿੱਚ ਮੱਸੇ ਰੰਘੜ ਵਾਲੇ ਸਮੇਂ ਦੇ ਹਾਲਾਤ ਤੋਂ ਵੀ ਬਦਤਰ ਹਾਲਾਤ ਬਣਾ ਛੱਡੇ ਸਨ।

ਹੁਣ ਉੱਥੇ ਸਿਰਫ਼ ਨਚਾਰਾਂ ਦਾ ਨਾਚ ਹੀ ਨਹੀਂ ਸੀ ਹੁੰਦਾ ਬਲਕਿ ਹੁਣ ਤਾਂ ਉਸ ਅਸਥਾਨ ਦੇ ਦਰਸ਼ਨ ਕਰਨ ਜਾਣ ਵਾਲੀਆਂ ਬੀਬੀਆਂ/ਔਰਤਾਂ ਦੀ ਇੱਜ਼ਤ ਵੀ ਮਹਿਫੂਜ਼ ਨਹੀਂ ਸੀ ਰਹੀ। ਜਦ ਸੰਨ 1918 ਵਿੱਚ ਇੱਕ ਰਿਟਾਇਰਡ ਸਿੰਧੀ ਅਫ਼ਸਰ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਨਕਾਣਾ ਸਾਹਿਬ ਨਤਮਸਤਕ ਹੋਣ ਆਇਆ ਤਾਂ ਰਾਤ ਨੂੰ ਉਸ ਦੀ 13 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਮਹੰਤ ਦੇ ਚੇਲੇ ਨੇ ਜਬਰ-ਜਨਾਹ ਕੀਤਾ। ਇਸੇ ਹੀ ਸਾਲ ਪੂਰਨਾਮਾਸ਼ੀ ਦੀ ਇੱਕ ਰਾਤ ਨੂੰ ਜ਼ਿਲ੍ਹਾ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ 6 ਬੀਬੀਆਂ, ਜੋ ਗੁਰਦੁਆਰੇ ਦੇ ਦਰਸ਼ਨ ਕਰਨ ਪੁੱਜੀਆਂ ਸਨ, ਨਾਲ ਵੀ ਮਹੰਤ ਦੇ ਚੇਲਿਆਂ ਨੇ ਉਹੀ ਹਸ਼ਰ ਕੀਤਾ ਅਤੇ ਖੇਹ ਖਾਧੀ। ਅਜਿਹੀਆਂ ਵਾਰਦਾਤਾਂ ਅਕਸਰ ਹੀ ਇੱਥੇ ਹੋਣ ਲੱਗ ਪਈਆਂ ਸਨ। ਇੱਥੋਂ ਤੱਕ ਕਿ ਜਦ ਸਿੱਖਾਂ ਨੇ ਮਹੰਤ ਦੀਆਂ ਇਹ ਕਰਤੂਤਾਂ ਅਤੇ ਮੰਦਭਾਗੀਆਂ ਘਟਨਾਵਾਂ ਵਿਰੁੱਧ ਰੋਸ ਪ੍ਰਗਟ ਕੀਤਾ ਤਾਂ ਅੱਗਿਓਂ ਮਹੰਤ ਨੇ ਐਲਾਨੀਆ ਕਹਿ ਦਿੱਤਾ ਕਿ ਇਹ ਗੁਰਦੁਆਰਾ ਉਨ੍ਹਾਂ ਦੀ ਨਿੱਜੀ ਦੁਕਾਨ ਹੈ, ਉਹ ਆਪਣੀਆਂ ਇਸਤਰੀਆਂ ਨਾ ਭੇਜਿਆ ਕਰਨ।

ਤਦ ਨਨਕਾਣਾ ਸਾਹਿਬ ਦੇ ਪਵਿੱਤਰ ਸਥਾਨ ’ਤੇ ਐਸੇ ਕੁਕਰਮਾਂ ਨੂੰ ਬੰਦ ਕਰਵਾਉਣ ਅਤੇ ਗੁਰ ਮਰਿਯਾਦਾ ਲਾਗੂ ਕਰਵਾਉਣ ਲਈ 26 ਜਨਵਰੀ 1921 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਸ ਬਾਬਤ ਇੱਕ ਵਿਸ਼ੇਸ਼ ਗੁਰਮਤਾ ਪਾਸ ਕਰ ਕੇ ਮਿਤੀ 4, 5, 6 ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਕੌਮ ਦਾ ਭਾਰੀ ਇਕੱਠ ਸੱਦਣ ਬਾਰੇ ਵਿਚਾਰ-ਚਰਚਾ ਕੀਤੀ ਗਈ ਤਾਂ ਕਿ ਉਸ ਸਮੇਂ ਸਮੁੱਚੇ ਪੰਥਕ ਰੂਪ ਵਿੱਚ ਮਿਲ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਮਹੰਤ ਨਰਾਇਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਅਤੇ ਮਹੰਤ ਨੂੰ ਸੁਧਰਨ ਲਈ ਕਿਹਾ ਜਾਵੇ। ਇਸ ਨੇ ਪ੍ਰਬੰਧ ਸੰਭਾਲਣ ਵੇਲੇ ਇਹ ਗੱਲ ਮੰਨੀ ਸੀ ਕਿ ਪਹਿਲੇ ਮਹੰਤਾਂ ਦੀ ਤਰ੍ਹਾਂ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾੲਤਿ ਨਹੀਂ ਆਵੇਗੀ।

ਹੋਣ ਵਾਲੇ ਇਸ ਪੰਥਕ ਇਕੱਠ ਦੀ ਸੂਹ ਮਹੰਤ ਨਰੈਣੂ ਨੂੰ ਲੱਗ ਗਈ ਤਾਂ ਉਸ ਨੇ ਵਿਓਂਤ ਘੜ ਲਈ ਕਿ ਉਸ ਸਮੇਂ ਸਿੱਖਾਂ ਦੇ ਉਸ ਭਾਰੀ ਇਕੱਠ ’ਤੇ ਹਮਲਾ ਕਰ ਕੇ ਸਭ ਗੁਰਮਤ ਸੁਧਾਰਕਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਇਸ ਲਈ ਉਸ ਨੇ ਵੱਡੀ ਗਿਣਤੀ ਵਿੱਚ ਗੁਰਦੁਆਰੇ ਦੀ ਹਦੂਦ ’ਚ ਗੋਲੀ, ਸਿੱਕਾ, ਟਕੂਏ, ਪਿਸਤੌਲਾਂ, ਬੰਦੂਕ, ਮਿੱਟੀ ਦੇ ਤੇਲ ਦੀਆਂ ਪੀਪਿਆਂ ਤੇ ਲੱਕੜਾਂ ਦਾ ਜ਼ਖੀਰਾ ਇਕੱਠਾ ਕਰ ਲਿਆ ਤਾਂ ਕਿ ਉੱਠ ਰਹੀ ਗੁਰਦੁਆਰਾ ਸੁਧਾਰ ਲਹਿਰ ਦੇ ਮੁਖੀਆਂ ਸਮੇਤ ਹਾਜ਼ਰ ਸਾਰੇ ਸਿੱਖਾਂ ਦਾ ਖੁਰਾ ਖੋਜ ਉਸ ਦਿਨ ਹੋਣ ਵਾਲੀ ਇੱਤਰਤਾ ਮੌਕੇ ਮਿਟਾਇਆ ਜਾ ਸਕੇ। ਮਹੰਤ ਨਰੈਣੂ ਦੇ ਇਸ ਕਾਰੇ ਦੀ ਸੂਹ ਗੁਰਸਿੱਖਾਂ ਕੋਲ ਪੁੱਜੀ ਤਾਂ ਉਨ੍ਹਾਂ ਨੇ 17 ਫਰਵਰੀ 1921 ਨੂੰ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕਰ ਦਿੱਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਅਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਆਜ਼ਾਦੀ ਲਈ ਚਾਲੇ ਪਾ ਦੇਣਗੇ। ਕਿਉਂਕਿ ਮਹੰਤ ਵਿਰੁੱਧ ਤੇ ਗੁਰਦੁਆਰਾ ਆਜ਼ਾਦ ਕਰਵਾਉਣ ਲਈ ਸੰਗਤ ’ਚ ਪਹਿਲਾਂ ਹੀ ਜੋਸ਼ ਠਾਠਾਂ ਮਾਰ ਰਿਹਾ ਸੀ ਤੇ ਮਹੰਤ ਦੀ ਸਿੱਖਾਂ ’ਤੇ ਹਮਲਾ ਕਰਨ ਦੀ ਬਦਨੀਤੀ ਨੇ ਸਿੱਖਾਂ ਵਿਚਲੇ ਰੋਹ ਨੂੰ ਭਾਂਬੜ ਦਾ ਰੂਪ ਦੇ ਦਿੱਤਾ।

ਮਿੱਥੀ ਮਿਤੀ ਤੇ ਅਰਦਾਸਾ ਸੋਧ ਕੇ ਗੁਰੂ ਦੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਗੁਰੂ ਦੀ ਸਿੱਖਿਆ ‘ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ॥’ ਅਤੇ ‘ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥’ ਦੇ ਮਾਹਾਂਵਾਕਾਂ ਨੂੰ ਮੰਨਦਿਆਂ ਗੁਰਧਾਮਾਂ ਦੀ ਆਜ਼ਾਦੀ ਲਈ ਅਤੇ ਗੁਰੂ ਅਸਥਾਨ ਦੀ ਬੇਅਦਬੀ ਰੋਕਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਰਸਤੇ ਵਿੱਚ ਪੰਥਕ ਲੀਡਰਾਂ ਦੇ ਕਹੇ ’ਤੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕਣ ਲਈ ਉਪਰਾਲਾ ਕੀਤਾ ਗਿਆ ਤਾਂ ਕਿ ਮਾਹੌਲ ਨਾ ਵਿਗੜੇ ਪਰ ਸਿੱਖਾਂ ਨੇ ਇੱਕੋ ਗੱਲ ਕਹੀ, ‘‘ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰ ਕੇ ਤੁਰੇ ਹਾਂ, ਅਕਾਲ ਪੁਰਖ ਆਪ ਸਹਾਈ ਹੋਵੇਗਾ ਅਤੇ ਸਾਡੀ ਜਿੱਤ ਨਿਸਚਿਤ ਹੈ। ਅਸੀਂ ਅੱਗੇ ਹੋ ਕੇ ਮਰ ਜਾਵਾਂਗੇ ਪਰ ਹੁਣ ਪਿੱਛੇ ਨਹੀਂ ਹਟਾਂਗੇ। ਜਾਂ ਨਾਨਕ ਦਾ ਨਨਕਾਣਾ ਆਜ਼ਾਦ ਕਰਵਾਵਾਂਗੇ ਜਾਂ ਫਿਰ ਸ਼ਹੀਦ ਹੋਵਾਂਗੇ।’’ ਇਸ ਤਰ੍ਹਾਂ ਭਾਈ ਲਛਮਣ ਸਿੰਘ ਦਾ ਜਥਾ ਸ਼ਬਦ ਪੜ੍ਹਦਾ ਹੋਇਆ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆ।

ਮਹੰਤ ਨੇ ਬਾਹਰਲੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਂਤਮਈ ਸਿੰਘਾਂ ’ਤੇ ਮੀਂਹ ਦੀ ਤਰ੍ਹਾਂ ਗੋਲੀਆਂ ਦੀ ਬੁਛਾੜ ਕਰ ਦਿੱਤੀ। ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਭਾਈ ਲਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋਂ ਬਾਅਦ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ। ਪਾਵਣ ਸਰੂਪ ’ਤੇ ਵੀ ਕਈ ਗੋਲੀਆਂ ਲੱਗੀਆਂ। ਇਹ ਜ਼ੁਲਮ ਦੀ ਇੰਤਹਾ ਸੀ। ਇਸੇ ਜਦ ਤਰ੍ਹਾਂ ਭਾਈ ਦਲੀਪ ਸਿੰਘ ਗੁਰਦੁਆਰੇ ਦਾਖਲ ਹੋਏ ਤਾਂ ਉਨ੍ਹਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਕਿਹਾ ਜਾਂਦਾ ਹੈ ਕਿ ਦੋ ਸਾਲ ਦਾ ਇੱਕ ਸਿੱਖ ਬੱਚਾ, ਜੋ ਇੱਕ ਅਲਮਾਰੀ ਵਿੱਚ ਬੰਦ ਸੀ, ਨੂੰ ਵੀ ਬਾਹਰ ਕੱਢ ਕੇ ਬਲਦੀ ਅੱਗ ’ਚ ਸੁੱਟ ਕੇ ਸ਼ਹੀਦ ਕੀਤਾ ਗਿਆ, ਜੋ ਜਰਗ (ਲੁਧਿਆਣਾ) ਨਿਵਾਸੀ ਸ਼ਹੀਦ ਕੇਹਰ ਸਿੰਘ ਦਾ ਪੁੱਤਰ ਸੀ ਅਤੇ ਆਪਣੇ ਪਿਤਾ ਨਾਲ ਇਸ ਸ਼ਹੀਦੀ ਜਥੇ ਵਿੱਚ ਸ਼ਾਮਿਲ ਸੀ।

ਗੁਰਦੁਆਰਾ ਨਨਕਾਣਾ ਸਾਹਿਬ ਦੇ ਸਾਕੇ ਦੀ ਇਹ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ ਅਤੇ ਸਿੱਖਾਂ ਦੀ ਵੱਡੀ ਗਿਣਤੀ ਗੁਰਦੁਆਰੇ ਇਕੱਠੀ ਹੋਣੀ ਸ਼ੁਰੂ ਹੋ ਗਈ। ਇਸ ਤਰ੍ਹਾਂ 23 ਫਰਵਰੀ ਨੂੰ ਸ਼ਹੀਦ ਸਿੰਘਾਂ ਦਾ ਸਸਕਾਰ ਕੀਤਾ ਗਿਆ ਅਤੇ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੌਪੀਆਂ ਅਤੇ ਮੌਕੇ ’ਤੇ ਫਰਾਰ ਹੋਏ ਮਹੰਤ ਨੂੰ ਵੀ ਸਖ਼ਤ ਸਜ਼ਾ ਦਿੱਤੀ ਗਈ। ਇਸ ਤਰ੍ਹਾਂ ਸ਼ਹਾਦਤਾਂ ਤੋਂ ਬਾਅਦ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.