ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁੱਤਰ ਦਿਲਸ਼ਾਨ ਮਾਨ ਅਤੇ ਪੰਜਾਬੀ ਗਾਇਕ ਮਨਿੰਦਰ ਬੁੱਟਰ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉਥੇ ਹੀ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੰਜਾਬ ਦੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਭਗਵੰਤ ਮਾਨ ਦੇ ਪੁੱਤਰ ਅਤੇ ਪੰਜਾਬੀ ਗਾਇਕ ਮਨਿੰਦਰ ਬੁੱਟਰ ਵਲੋਂ ਮੀਡੀਆ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਤੇ ਮੀਡੀਆ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ।
ਸ੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਕੀਰਤਨ ਕੀਤੀ ਸਰਵਣ : ਉਥੇ ਹੀ ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਦੇਸ਼ਾਂ-ਵਿਦੇਸ਼ਾਂ ਤੋਂ ਨਤਮਸਤਕ ਹੋਣ ਪਹੁੰਚਦੇ ਹਨ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁੱਤਰ ਦਿਲਸ਼ਾਨ ਮਾਨ ਅਤੇ ਪੰਜਾਬੀ ਸਿੰਗਰ ਮਨਿੰਦਰ ਬੁੱਟਰ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
- Google Pay UPI Lite: ਘਟ ਰਕਮ ਦਾ ਭੁਗਤਾਨ ਗੂਗਲ ਪੇ ਦੇ ਨਵੇਂ ਫੀਚਰ ਨਾਲ ਹੋਇਆ ਆਸਾਨ, ਇਸ ਤਰ੍ਹਾਂ ਕਰ ਸਕਦੇ ਹੋ ਇਸ ਫੀਚਰ ਨੂੰ ਐਕਟੀਵੇਟ
- Chandrayaan 3 Mission: ISRO ਦੇ ਸਾਬਕਾ ਚੇਅਰਮੈਨ ਮਾਧਵਨ ਨਾਇਰ ਨੇ ਕਿਹਾ, ਚੰਦਰਯਾਨ-3 ਮਿਸ਼ਨ ਹਰ ਤਰ੍ਹਾਂ ਨਾਲ ਸਫਲ ਹੋਣਾ ਚਾਹੀਦਾ
- ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੁਧਾਰੂ ਪਸ਼ੂਆਂ 'ਚ ਮਹਾਮਾਰੀ ਫੈਲਣ ਦਾ ਖ਼ਤਰਾ, ਕਿਵੇਂ ਕੀਤਾ ਜਾਵੇ ਪਸ਼ੂਆਂ ਦਾ ਬਚਾਅ, ਜਾਣੋ ਖ਼ਾਸ ਰਿਪੋਰਟ ਰਾਹੀਂ
- ਸਰਦੂਲਗੜ੍ਹ ਦੇ ਵਿਧਾਇਕ ਦੀ ਪਹਿਲ; ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ
ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਵਿੱਚ ਬੈਠ ਕੇ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਦੇ ਦਿਲਸ਼ਾਨ ਮਾਨ ਦੇ ਨਾਲ ਆਮ ਆਦਮੀ ਪਾਰਟੀ ਦਾ ਕੋਈ ਵੀ ਲੀਡਰ ਜਾ ਵਰਕਰ ਮੌਜੂਦ ਨਹੀਂ ਸੀ ਅਤੇ ਜਦੋਂ ਪੱਤਰਕਾਰਾਂ ਵੱਲੋਂ ਦਿਲਸ਼ਾਨ ਮਾਨ ਅਤੇ ਮਨਿੰਦਰ ਬੁੱਟਰ ਨਾਲ ਗੱਲਬਾਤ ਕਰਨੀ ਚਾਹੀਦੀ ਤਾਂ ਦੋਨਾਂ ਨੇ ਨੇ ਪੱਤਰਕਾਰਾਂ ਦਾ ਕੋਈ ਵੀ ਸਵਾਲ ਦਾ ਜਵਾਬ ਨਾ ਦਿੰਦੇ ਹੋਏ ਚਲੇ ਗਏ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੇ ਵਿਆਹ ਤੋਂ ਇੱਕ ਬੇਟੀ ਸੀਰਤ ਕੌਰ ਮਾਨ (21) ਅਤੇ ਇੱਕ ਬੇਟਾ ਦਿਲਸ਼ਾਨ ਮਾਨ (17) ਹੈ। 10 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਵਿਖੇ ਜਦੋਂ ਭਗਵੰਤ ਮਾਨ ਨੇ ਸਹੁੰ ਚੁੱਕੀ ਤਾਂ ਉਨ੍ਹਾਂ ਦੇ ਪੁੱਤਰ ਅਤੇ ਧੀ ਵੀ ਕੈਲੀਫੋਰਨੀਆ ਤੋਂ ਆਪਣੇ ਪਿਤਾ ਨੂੰ ਬਸੰਤੀ ਰੰਗਾਂ ਵਿੱਚ ਸਜੇ ਹੋਏ ਦੇਖਣ ਲਈ ਪਹੁੰਚੇ।
ਸੀਰਤ ਕੌਰ ਅਤੇ ਦਿਲਸ਼ਾਨ ਅਮਰੀਕਾ ਵਿੱਚ ਮਾਤਾ ਇੰਦਰਪ੍ਰੀਤ ਕੌਰ ਨਾਲ ਰਹਿੰਦੇ ਹਨ ਅਤੇ ਆਪਣੇ ਪਿਤਾ ਦੇ ਸਹੁੰ ਚੁੱਕ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਪਿਤਾ ਭਗਵੰਤ ਮਾਨ ਵੀ ਉਨ੍ਹਾਂ ਨੂੰ ਆਪਣੇ ਵਿਚਕਾਰ ਪਾ ਕੇ ਭਾਵੁਕ ਹੋ ਗਏ। ਉਨ੍ਹਾਂ ਨੇ ਆਪਣੇ ਨਾਲ ਇਕ ਖਾਸ ਫੋਟੋ ਲਈ ਪੋਜ਼ ਵੀ ਦਿੱਤਾ। ਦੱਸ ਦੇਈਏ ਕਿ ਜਦੋਂ ਭਗਵੰਤ ਮਾਨ ਸਾਲ 2014 ਵਿੱਚ ਸੰਗਰੂਰ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਲੜੇ ਸਨ ਤਾਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਉਨ੍ਹਾਂ ਲਈ ਚੋਣ ਪ੍ਰਚਾਰ ਕੀਤਾ ਸੀ।