ETV Bharat / science-and-technology

Poco X6 ਸੀਰੀਜ਼ ਦੀ ਅੱਜ ਪਹਿਲੀ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ - Poco X6 ਸੀਰੀਜ਼ ਤੇ ਮਿਲੇਗਾ ਡਿਸਕਾਊਂਟ

Poco X6 Series First Sale: Poco ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Poco X6 ਸੀਰੀਜ਼ ਨੂੰ ਲਾਂਚ ਕੀਤਾ ਸੀ। ਇਸ ਸੀਰੀਜ਼ 'ਚ Poco X6 ਅਤੇ Poco X6 ਪ੍ਰੋ ਸਮਾਰਟਫੋਨ ਸ਼ਾਮਲ ਹਨ। ਇਸ ਸੀਰੀਜ਼ ਦੀ ਅੱਜ ਪਹਿਲੀ ਸੇਲ ਸ਼ੁਰੂ ਹੋ ਰਹੀ ਹੈ।

Poco X6 Series First Sale
Poco X6 Series First Sale
author img

By ETV Bharat Tech Team

Published : Jan 16, 2024, 11:23 AM IST

ਹੈਦਰਾਬਾਦ: Poco ਨੇ ਪਿਛਲੇ ਹਫ਼ਤੇ ਭਾਰਤੀ ਬਾਜ਼ਾਰ 'ਚ Poco X6 ਸੀਰੀਜ਼ ਨੂੰ ਲਾਂਚ ਕੀਤਾ ਸੀ। ਇਸ ਸੀਰੀਜ਼ 'ਚ Poco X6 ਅਤੇ Poco X6 ਪ੍ਰੋ ਸਮਾਰਟਫੋਨ ਸ਼ਾਮਲ ਹਨ। ਅੱਜ Poco X6 ਸੀਰੀਜ਼ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਡਿਵਾਈਸਾਂ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਇਸ ਸੀਰੀਜ਼ 'ਚ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ। ਸੇਲ ਦੌਰਾਨ ਤੁਸੀਂ Poco X6 ਸੀਰੀਜ਼ ਨੂੰ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹੋ।

Poco X6 ਸੀਰੀਜ਼ 'ਤੇ ਮਿਲੇਗਾ ਡਿਸਕਾਊਂਟ: ਇਸ ਸੀਰੀਜ਼ ਨੂੰ ਗ੍ਰਾਹਕ ਫਲਿੱਪਕਾਰਟ ਰਾਹੀ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹਨ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Poco X6 ਦੇ 8GB+256GB ਮਾਡਲ ਦੀ ਕੀਮਤ 19,999 ਰੁਪਏ, 12GB+256GB ਦੀ ਕੀਮਤ 21,999 ਰੁਪਏ ਅਤੇ 12GB+512GB ਦੀ ਕੀਮਤ 22,999 ਰੁਪਏ ਹੈ, ਜਦਕਿ Poco X6 ਪ੍ਰੋ ਸਮਾਰਟਫੋਨ ਦਾ 8GB+256GB ਵਾਲਾ ਮਾਡਲ 24,999 ਰੁਪਏ ਅਤੇ 12GB+512GB ਵਾਲਾ ਮਾਡਲ 26,999 ਰੁਪਏ 'ਚ ਉਪਲਬਧ ਹੈ। ਇਸ ਸੀਰੀਜ਼ 'ਤੇ ICICI ਬੈਂਕ ਕਾਰਡ ਰਾਹੀ ਭੁਗਤਾਨ ਕਰਨ 'ਤੇ 2,000 ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਪੁਰਾਣਾ ਫੋਨ ਐਕਸਚੇਜ਼ ਕਰਨ 'ਤੇ ਕੰਪਨੀ 2,000 ਰੁਪਏ ਦਾ ਐਕਸਚੇਜ਼ ਬੋਨਸ ਵੀ ਦੇ ਰਹੀ ਹੈ। ਇਸ ਸੀਰੀਜ਼ ਦੀ ਸੇਲ ਅੱਜ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। Poco X6 ਸੀਰੀਜ਼ ਨੂੰ ਪੀਲੇ, ਗ੍ਰੇ ਅਤੇ ਬਲੈਕ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

Poco X6 ਸੀਰੀਜ਼ ਦੇ ਫੀਚਰਸ: Poco X6 ਸੀਰੀਜ਼ 'ਚ 6.67 ਇੰਚ ਦੀ 1.5K pOLED ਡਿਸਪਲੇ ਦਿੱਤੀ ਗਈ ਹੈ, ਜਿਸਨੂੰ ਹਾਈ ਰਿਫ੍ਰੈਸ਼ ਦਰ ਦਾ ਸਪੋਰਟ ਮਿਲੇਗਾ। ਇਸ ਤੋਂ ਇਲਾਵਾ, ਡਿਸਪਲੇ 'ਚ ਗੋਰਿਲਾ ਗਲਾਸ ਦਾ ਪ੍ਰੋਟੈਕਸ਼ਨ ਦੀ ਦਿੱਤਾ ਗਿਆ ਹੈ ਅਤੇ IP54 ਰੇਟਿੰਗ ਦਿੱਤੀ ਗਈ ਹੈ। Poco X6 ਸੀਰੀਜ਼ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ 64MP ਪ੍ਰਾਈਮਰੀ, 8MP ਅਲਟ੍ਰਾ ਵਾਈਡ ਅਤੇ 2MP ਮੈਕਰੋ ਸੈਂਸਰ ਦਿੱਤਾ ਗਿਆ ਹੈ।

Realme 12 ਸੀਰੀਜ਼ ਲਾਂਚ ਹੋ ਸਕਦੀ: ਇਸ ਤੋਂ ਇਲਾਵਾ, Realme ਆਪਣੇ ਭਾਰਤੀ ਗ੍ਰਾਹਕਾਂ ਲਈ Realme 12 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਕੰਪਨੀ ਨੇ ਇਸ ਸੀਰੀਜ਼ ਨੂੰ ਲਾਂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਕੰਪਨੀ ਨੇ Realme India ਦੇ ਅਧਿਕਾਰਿਤ X 'ਤੇ ਇੱਕ ਟੀਜ਼ਰ ਸ਼ੇਅਰ ਕੀਤਾ ਹੈ, ਜਿਸ 'ਚ ਲਿਖਿਆ ਹੈ ਕਿ Realme 12 ਸੀਰੀਜ਼ ਨੂੰ ਭਾਰਤ 'ਚ ਜਨਵਰੀ ਮਹੀਨੇ ਲਾਂਚ ਕੀਤਾ ਜਾਵੇਗਾ। ਹਾਲਾਂਕਿ, ਕੰਪਨੀ ਨੇ ਲਾਂਚ ਡੇਟ ਦਾ ਅਜੇ ਕੋਈ ਐਲਾਨ ਨਹੀਂ ਕੀਤਾ ਹੈ ਅਤੇ ਗ੍ਰਾਹਕਾਂ ਨੂੰ ਲਾਂਚ ਡੇਟ ਦਾ ਅੰਦਾਜ਼ਾ ਲਗਾਉਣ ਲਈ ਕਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.