ETV Bharat / science-and-technology

Honor 90 GT ਸਮਾਰਟਫੋਨ ਹੋਇਆ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ

author img

By ETV Bharat Features Team

Published : Dec 22, 2023, 12:40 PM IST

Honor 90 GT Smartphone Launched: Honor ਨੇ ਆਪਣੇ ਗ੍ਰਾਹਕਾਂ ਲਈ Honor 90 GT ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਫਿਲਹਾਲ ਚੀਨ 'ਚ ਲਾਂਚ ਕੀਤਾ ਗਿਆ ਹੈ।

Honor 90 GT Smartphone Launched
Honor 90 GT Smartphone Launched

ਹੈਦਰਾਬਾਦ: Honor ਨੇ ਚੀਨ 'ਚ ਆਪਣਾ ਨਵਾਂ ਸਮਾਰਟਫੋਨ Honor 90 GT ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਪਾਵਰਫੁੱਲ ਸਨੈਪਡ੍ਰੈਗਨ 8 ਜੇਨ 2 ਪ੍ਰੋਸੈਸਰ ਅਤੇ 5,000mAh ਦੀ ਬੈਟਰੀ ਦੇ ਨਾਲ ਲਿਆਂਦਾ ਗਿਆ ਹੈ। Honor 90 GT ਸਮਾਰਟਫੋਨ 'ਚ 50MP ਦਾ ਦੋਹਰਾ ਕੈਮਰਾ ਸੈਟਅੱਪ ਮਿਲਦਾ ਹੈ। ਕੰਪਨੀ ਨੇ ਫਿਲਹਾਲ ਇਸ ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਹੈ। ਇਸ ਮਹੀਨੇ ਦੇ ਅੰਤ ਤੱਕ Honor 90 GT ਸਮਾਰਟਫੋਨ ਦੀ ਸੇਲ ਸ਼ੁਰੂ ਹੋ ਜਾਵੇਗੀ। ਕੰਪਨੀ ਨੇ ਇਸ ਸਮਾਰਟਫੋਨ ਨੂੰ 3 ਕਲਰ ਆਪਸ਼ਨ ਦੇ ਨਾਲ ਪੇਸ਼ ਕੀਤਾ ਹੈ।

Honor 90 GT ਸਮਾਰਟਫੋਨ ਦੀ ਕੀਮਤ: ਚੀਨ 'ਚ ਲਾਂਚ ਹੋਏ Honor 90 GT ਸਮਾਰਟਫੋਨ ਦੇ 12GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 30,300 ਰੁਪਏ, 16GB+256GB ਮਾਡਲ ਦੀ ਕੀਮਤ 33,800 ਰੁਪਏ, 12GB+512GB ਵਾਲੇ ਮਾਡਲ ਦੀ ਕੀਮਤ 37,300 ਅਤੇ 24GB+1TB ਸਟੋਰੇਜ ਦੀ ਕੀਮਤ 43,100 ਰੁਪਏ ਰੱਖੀ ਗਈ ਹੈ। ਇਹ ਸਮਾਰਟਫੋਨ ਚੀਨੀ ਵੈੱਬਸਾਈਟ 'ਤੇ ਪ੍ਰੀ-ਆਰਡਰ ਲਈ ਉਪਲਬਧ ਹੈ ਅਤੇ ਇਸਦੀ ਸੇਲ 26 ਦਸੰਬਰ ਤੋਂ ਸ਼ੁਰੂ ਹੋਵੇਗੀ। Honor 90 GT ਸਮਾਰਟਫੋਨ ਨੂੰ ਗੋਲਡ, ਬਲੂ ਅਤੇ ਬਲੈਕ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

Honor 90 GT ਸਮਾਰਟਫੋਨ ਦੇ ਫੀਚਰਸ: Honor 90 GT ਸਮਾਰਟਫੋਨ 'ਚ 6.7 ਇੰਚ ਦੀ ਫੁੱਲ HD+OLED ਪੈਨਲ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 3840Hz PWM ਡਿਮਿੰਗ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ 4nm ਆਕਟਾ-ਕੋਰ ਸਨੈਪਡ੍ਰੈਗਨ 8 ਜੇਨ 2 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ LED ਫਲੈਸ਼ ਦੇ ਨਾਲ ਇੱਕ 50MP IMX800 ਪ੍ਰਾਈਮਰੀ ਲੈਂਸ ਅਤੇ 12MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਸ਼ਾਮਲ ਹੈ। ਸੈਲਫ਼ੀ ਅਤੇ ਵੀਡੀਓ ਕਾਲ ਲਈ ਫੋਨ 'ਚ 16MP ਦਾ ਕੈਮਰਾ ਮਿਲੇਗਾ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 100 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Xiaomi Civi 3 ਸਮਾਰਟਫੋਨ ਅੱਜ ਹੋਵੇਗਾ ਲਾਂਚ: ਇਸ ਤੋਂ ਇਲਾਵਾ, Xiaomi ਅੱਜ ਆਪਣਾ ਨਵਾਂ Pink Bear ਵਾਲਾ ਸਾਮਰਟਫੋਨ Xiaomi Civi 3 ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਸਮਾਰਟਫੋਨ ਅੱਜ ਲਾਂਚ ਕੀਤਾ ਜਾ ਰਿਹਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਫਿਲਹਾਲ ਇਸ ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਜਾ ਰਿਹਾ ਹੈ। Xiaomi Civi 3 ਸਮਾਰਟਫੋਨ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ। ਇਸਦੇ ਨਾਲ ਹੀ ਆਉਣ ਵਾਲੇ ਸਮਾਰਟਫੋਨ ਨੂੰ ਲੈ ਕੇ ਕੁਝ ਫੀਚਰਸ ਵੀ ਸਾਹਮਣੇ ਆਏ ਹਨ। Xiaomi Civi 3 ਸਮਾਰਟਫੋਨ Disney ਦੇ ਨਾਲ ਪਾਰਟਨਸ਼ਿੱਪ ਕਰਨ ਤੋਂ ਬਾਅਦ ਲਿਆਂਦਾ ਜਾ ਰਿਹਾ ਹੈ। ਇਸ ਫੋਨ ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਫਿਲਹਾਲ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ

ETV Bharat Logo

Copyright © 2024 Ushodaya Enterprises Pvt. Ltd., All Rights Reserved.