ਨਵੀਂ ਦਿੱਲੀ : ਦੇਸ਼ ਦੇ ਕਰੋੜਾਂ ਮੋਬਾਈਲ ਉਪਭੋਗਤਾਵਾਂ ਨੂੰ ਛੇਤੀ ਹੀ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਣ ਵਾਲਾ ਹੈ। ਵਧਦੀ ਮਹਿੰਗਾਈ ਦਰਮਿਆਨ ਦੂਰਸੰਚਾਰ ਕੰਪਨੀਆਂ ਇੱਕ ਹੋਰ ਝਟਕਾ ਦੇਣ ਦੀ ਤਿਆਰੀ ਕਰ ਰਹੀਆਂ ਹਨ। ਰਿਲਾਇੰਸ ਜਿਓ, ਵੋਡਾਫੋਨ-ਆਈਡੀਆ ਅਤੇ ਏਅਰਟੈੱਲ ਵਰਗੀਆਂ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਇਕ ਵਾਰ ਫਿਰ ਆਪਣੇ ਟੈਰਿਫ ਪਲਾਨ ਨੂੰ ਮਹਿੰਗਾ ਕਰਨ ਦੀ ਤਿਆਰੀ ਕਰ ਰਹੀਆਂ ਹਨ।
ਜੀਓ, ਏਅਰਟੈੱਲ, ਵੋਡਾਫੋਨ, ਆਈਡੀਆ ਵਰਗੀਆਂ ਸਾਰੀਆਂ ਟੈਲੀਕਾਮ ਕੰਪਨੀਆਂ ਆਪਣੇ ਗਾਹਕਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਹੀਆਂ ਹਨ। ਇਹ ਕੰਪਨੀਆਂ ਇੱਕ ਵਾਰ ਫਿਰ ਰੀਚਾਰਜ ਪਲਾਨ ਨੂੰ ਮਹਿੰਗਾ ਕਰਨ ਜਾ ਰਹੀਆਂ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ 'ਚ ਇਨ੍ਹਾਂ ਕੰਪਨੀਆਂ ਨੇ ਆਪਣੇ ਰੀਚਾਰਜ ਪਲਾਨ ਦੀਆਂ ਕੀਮਤਾਂ 'ਚ ਸੋਧ ਕੀਤੀ ਸੀ। ਹੁਣ ਇੱਕ ਵਾਰ ਫਿਰ ਟੈਰਿਫ ਪਲਾਨ ਦੀਆਂ ਕੀਮਤਾਂ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਸਾਲ 2021 'ਚ ਵੀ ਇਨ੍ਹਾਂ ਟੈਲੀਕਾਮ ਕੰਪਨੀਆਂ ਨੇ ਆਪਣੇ ਰੀਚਾਰਜ ਪਲਾਨ ਨੂੰ 20-25 ਫੀਸਦੀ ਮਹਿੰਗਾ ਕਰ ਦਿੱਤਾ ਸੀ। ਇਸ ਫੈਸਲੇ ਤੋਂ ਬਾਅਦ ਸਭ ਤੋਂ ਸਸਤਾ ਪਲਾਨ 79 ਰੁਪਏ ਤੋਂ 99 ਰੁਪਏ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਰਿਲਾਇੰਸ ਜੀਓ ਨੇ 1 ਦਸੰਬਰ, 2021 ਤੋਂ ਆਪਣੇ ਪ੍ਰੀਪੇਡ ਪਲਾਨ ਮਹਿੰਗੇ ਕਰ ਦਿੱਤੇ ਹਨ, ਪਰ ਜੀਓ ਦੇ ਪਲਾਨ ਅਜੇ ਵੀ ਏਅਰਟੈੱਲ ਅਤੇ ਵੋਡਾਫੋਨ-ਆਈਡੀਆ ਤੋਂ ਸਸਤੇ ਹਨ।
ਇਹ ਵੀ ਪੜ੍ਹੋ : ਅੱਛਾ...ਤਾਂ ਹੁਣ ਫੇਸਬੁੱਕ, ਇੰਸਟਾਗ੍ਰਾਮ ਦੱਸੇਗਾ ਕਿ ਉਨ੍ਹਾਂ ਦੇ ਵਿਗਿਆਪਨ ਉਪਭੋਗਤਾਵਾਂ ਨੂੰ ਕਿਵੇਂ ਬਣਾਉਂਦੇ ਹਨ ਨਿਸ਼ਾਨਾ