ETV Bharat / science-and-technology

Redmi 13C ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ 5 ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ

author img

By ETV Bharat Tech Team

Published : Dec 1, 2023, 11:53 AM IST

Redmi 13C Launch Date: ਚੀਨੀ ਕੰਪਨੀ Xiaomi ਵੱਲੋ ਜਲਦ ਹੀ Redmi 13C ਸਮਾਰਟਫੋਨ ਨੂੰ ਲਾਂਚ ਕੀਤਾ ਜਾਵੇਗਾ। ਇਸ ਸਮਾਰਟਫੋਨ ਨੂੰ 6 ਦਸੰਬਰ ਦੇ ਦਿਨ ਲਾਂਚ ਕੀਤਾ ਜਾ ਰਿਹਾ ਹੈ।

Redmi 13C Launch Date
Redmi 13C Launch Date

ਹੈਦਰਾਬਾਦ: ਚੀਨੀ ਕੰਪਨੀ Xiaomi ਆਪਣਾ ਨਵਾਂ ਸਮਾਰਟਫੋਨ Redmi 13C ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ 6 ਦਸੰਬਰ ਦੇ ਦਿਨ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ Redmi 12C ਦੀ ਸਫ਼ਲਤਾ ਦੇ ਤੌਰ 'ਤੇ ਇਸ ਫੋਨ ਨੂੰ 4G ਅਤੇ 5G ਮਾਡਲ ਦੇ ਨਾਲ ਭਾਰਤ 'ਚ ਉਪਲਬਧ ਕੀਤਾ ਜਾਵੇਗਾ। ਹੁਣ ਇਸ ਫੋਨ ਦੇ ਪ੍ਰੋਸੈਸਰ ਨਾਲ ਜੁੜੀ ਜਾਣਕਾਰੀ ਵੀ ਸਾਹਮਣੇ ਆ ਗਈ ਹੈ। ਇਸ ਸਮਾਰਟਫੋਨ ਨੂੰ ਤੁਸੀਂ ਆਨਲਾਈਨ ਪਲੇਟਫਾਰਮ ਐਮਾਜ਼ਾਨ ਅਤੇ ਕੰਪਨੀ ਦੀ ਵੈੱਬਸਾਈਟ ਤੋਂ ਖਰੀਦ ਸਕਦੇ ਹੋ।

Redmi 13C ਸਮਾਰਟਫੋਨ ਦੇ ਫੀਚਰਸ: Redmi 13C ਸਮਾਰਟਫੋਨ 'ਚ 6.74 ਇੰਚ ਦੀ ਵੱਡੀ LCD ਡਿਸਪਲੇ ਮਿਲ ਸਕਦੀ ਹੈ, ਜੋ 90Hz ਦੇ ਰਿਫ੍ਰੈਸ਼ ਦਰ ਅਤੇ 450nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ ਭਾਰਤੀ ਬਾਜ਼ਾਰ 'ਚ ਮੀਡੀਆਟੇਕ Dimensity 6100+ਪ੍ਰੋਸੈਸਰ ਦੇ ਨਾਲ ਪੇਸ਼ ਕੀਤਾ ਜਾਵੇਗਾ। ਇਸ ਸਮਾਰਟਫੋਨ ਦੀ ਕੀਮਤ 15,000 ਰੁਪਏ ਤੋਂ ਘਟ ਹੋ ਸਕਦੀ ਹੈ। ਇਸਦੇ ਨਾਲ ਹੀ Redmi 13C ਸਮਾਰਟਫੋਨ 'ਚ 8GB ਤੱਕ ਦੀ ਰੈਮ ਅਤੇ 256GB ਸਟੋਰੇਜ ਮਿਲ ਸਕਦੀ ਹੈ। ਇਸ ਸਮਾਰਟਫੋਨ ਨੂੰ ਭਾਰਤ 'ਚ ਸਟਾਰਡਸਟ ਬਲੈਕ ਅਤੇ ਸਟਾਰ ਸ਼ਾਈਨ ਗ੍ਰੀਨ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਅਤੇ 2MP ਦਾ ਮੈਕਰੋ ਕੈਮਰਾ ਦਿੱਤਾ ਜਾਵੇਗਾ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਮਿਲਦਾ ਹੈ। Redmi 13C ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

Ready for some vibrant fun?

Screenshot the celestial shade of the #Redmi13C and drop it in the comments using the hashtags #Redmi13C and #StarShineGreen.

One lucky winner stands a chance to win an exciting prize!

Get notified: https://t.co/UntV8tJ4VZ pic.twitter.com/mCwrLduwWB

— Redmi India (@RedmiIndia) November 28, 2023

4 ਦਸੰਬਰ ਨੂੰ ਲਾਂਚ ਹੋਵੇਗਾ OnePlus 12 ਸਮਾਰਟਫੋਨ: ਇਸਦੇ ਨਾਲ ਹੀ, OnePlus 12 ਸਮਾਰਟਫੋਨ ਵੀ ਜਲਦ ਲਾਂਚ ਹੋਵੇਗਾ। OnePlus 12 ਸਮਾਰਟਫੋਨ ਦੀ ਲਾਂਚਿੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚਰਚਾ ਚਲ ਰਹੀ ਹੈ। OnePlus 12 ਸਮਾਰਟਫੋਨ 4 ਦਸੰਬਰ ਨੂੰ ਲਾਂਚ ਹੋਵੇਗਾ। ਇਹ ਜਾਣਕਾਰੀ ਕੰਪਨੀ ਦੇ Weibo ਹੈਂਡਲ ਤੋਂ ਸਾਹਮਣੇ ਆਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਦਸੰਬਰ ਮਹੀਨੇ ਕੰਪਨੀ ਦੀ 10ਵੀਂ ਵਰ੍ਹੇਗੰਢ ਵੀ ਹੋਣ ਜਾ ਰਹੀ ਹੈ। ਇਸ ਦੌਰਾਨ ਕੰਪਨੀ OnePlus 12 ਨੂੰ ਲਾਂਚ ਕਰੇਗੀ। ਇਸਦੇ ਨਾਲ ਹੀ ਕੰਪਨੀ OnePlus Ace 3 ਅਤੇ OnePlus Buds 3 ਦੀ ਲਾਂਚਿੰਗ ਨੂੰ ਲੈ ਕੇ ਵੀ ਐਲਾਨ ਕੀਤਾ ਜਾ ਸਕਦਾ ਹੈ।

ਹੈਦਰਾਬਾਦ: ਚੀਨੀ ਕੰਪਨੀ Xiaomi ਆਪਣਾ ਨਵਾਂ ਸਮਾਰਟਫੋਨ Redmi 13C ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ 6 ਦਸੰਬਰ ਦੇ ਦਿਨ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ Redmi 12C ਦੀ ਸਫ਼ਲਤਾ ਦੇ ਤੌਰ 'ਤੇ ਇਸ ਫੋਨ ਨੂੰ 4G ਅਤੇ 5G ਮਾਡਲ ਦੇ ਨਾਲ ਭਾਰਤ 'ਚ ਉਪਲਬਧ ਕੀਤਾ ਜਾਵੇਗਾ। ਹੁਣ ਇਸ ਫੋਨ ਦੇ ਪ੍ਰੋਸੈਸਰ ਨਾਲ ਜੁੜੀ ਜਾਣਕਾਰੀ ਵੀ ਸਾਹਮਣੇ ਆ ਗਈ ਹੈ। ਇਸ ਸਮਾਰਟਫੋਨ ਨੂੰ ਤੁਸੀਂ ਆਨਲਾਈਨ ਪਲੇਟਫਾਰਮ ਐਮਾਜ਼ਾਨ ਅਤੇ ਕੰਪਨੀ ਦੀ ਵੈੱਬਸਾਈਟ ਤੋਂ ਖਰੀਦ ਸਕਦੇ ਹੋ।

Redmi 13C ਸਮਾਰਟਫੋਨ ਦੇ ਫੀਚਰਸ: Redmi 13C ਸਮਾਰਟਫੋਨ 'ਚ 6.74 ਇੰਚ ਦੀ ਵੱਡੀ LCD ਡਿਸਪਲੇ ਮਿਲ ਸਕਦੀ ਹੈ, ਜੋ 90Hz ਦੇ ਰਿਫ੍ਰੈਸ਼ ਦਰ ਅਤੇ 450nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ ਭਾਰਤੀ ਬਾਜ਼ਾਰ 'ਚ ਮੀਡੀਆਟੇਕ Dimensity 6100+ਪ੍ਰੋਸੈਸਰ ਦੇ ਨਾਲ ਪੇਸ਼ ਕੀਤਾ ਜਾਵੇਗਾ। ਇਸ ਸਮਾਰਟਫੋਨ ਦੀ ਕੀਮਤ 15,000 ਰੁਪਏ ਤੋਂ ਘਟ ਹੋ ਸਕਦੀ ਹੈ। ਇਸਦੇ ਨਾਲ ਹੀ Redmi 13C ਸਮਾਰਟਫੋਨ 'ਚ 8GB ਤੱਕ ਦੀ ਰੈਮ ਅਤੇ 256GB ਸਟੋਰੇਜ ਮਿਲ ਸਕਦੀ ਹੈ। ਇਸ ਸਮਾਰਟਫੋਨ ਨੂੰ ਭਾਰਤ 'ਚ ਸਟਾਰਡਸਟ ਬਲੈਕ ਅਤੇ ਸਟਾਰ ਸ਼ਾਈਨ ਗ੍ਰੀਨ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਅਤੇ 2MP ਦਾ ਮੈਕਰੋ ਕੈਮਰਾ ਦਿੱਤਾ ਜਾਵੇਗਾ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਮਿਲਦਾ ਹੈ। Redmi 13C ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

4 ਦਸੰਬਰ ਨੂੰ ਲਾਂਚ ਹੋਵੇਗਾ OnePlus 12 ਸਮਾਰਟਫੋਨ: ਇਸਦੇ ਨਾਲ ਹੀ, OnePlus 12 ਸਮਾਰਟਫੋਨ ਵੀ ਜਲਦ ਲਾਂਚ ਹੋਵੇਗਾ। OnePlus 12 ਸਮਾਰਟਫੋਨ ਦੀ ਲਾਂਚਿੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚਰਚਾ ਚਲ ਰਹੀ ਹੈ। OnePlus 12 ਸਮਾਰਟਫੋਨ 4 ਦਸੰਬਰ ਨੂੰ ਲਾਂਚ ਹੋਵੇਗਾ। ਇਹ ਜਾਣਕਾਰੀ ਕੰਪਨੀ ਦੇ Weibo ਹੈਂਡਲ ਤੋਂ ਸਾਹਮਣੇ ਆਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਦਸੰਬਰ ਮਹੀਨੇ ਕੰਪਨੀ ਦੀ 10ਵੀਂ ਵਰ੍ਹੇਗੰਢ ਵੀ ਹੋਣ ਜਾ ਰਹੀ ਹੈ। ਇਸ ਦੌਰਾਨ ਕੰਪਨੀ OnePlus 12 ਨੂੰ ਲਾਂਚ ਕਰੇਗੀ। ਇਸਦੇ ਨਾਲ ਹੀ ਕੰਪਨੀ OnePlus Ace 3 ਅਤੇ OnePlus Buds 3 ਦੀ ਲਾਂਚਿੰਗ ਨੂੰ ਲੈ ਕੇ ਵੀ ਐਲਾਨ ਕੀਤਾ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.